Monday, November 25, 2024
 
BREAKING NEWS
ਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौत

ਖੇਡਾਂ

ਕਮਲਪ੍ਰੀਤ ਦਾ ਲਾਈਵ ਮੁਕਾਬਲਾ ਦੇਖਦਿਆਂ ਭਾਵੁਕ ਹੋਏ ਰਾਣਾ ਸੋਢੀ

August 02, 2021 10:20 PM

ਸਰਬੋਤਮ ਥਰੋਅ ਤੋਂ ਖੁੰਝਣ ਦੇ ਬਾਵਜੂਦ ਕਮਲਪ੍ਰੀਤ 6ਵਾਂ ਸਥਾਨ ਮੱਲ ਕੇ ਹੁਣ ਤੱਕ ਦਾ ਬਿਹਤਰੀਨ ਪ੍ਰਦਰਸ਼ਨ ਦਿਖਾਉਣ ਵਾਲੀ ਭਾਰਤੀ ਖਿਡਾਰਨ ਬਣੀ: ਰਾਣਾ ਸੋਢੀ

ਭਵਿੱਖੀ ਖੇਡ ਮੁਕਾਬਲਿਆਂ ਲਈ ਦਿੱਤੀਆਂ ਸੁਭਕਾਮਨਾਵਾਂ

 ਪਿੰਡ ਕਬਰਵਾਲਾ ਵਿਖੇ ਰਹਿੰਦੇ ਕਮਲਪ੍ਰੀਤ ਦੇ ਮਾਪਿਆਂ ਨਾਲ ਆਨਲਾਈਨ ਕੀਤੀ ਗੱਲਬਾਤ

 ਭਾਰਤੀ ਮਹਿਲਾ ਹਾਕੀ ਟੀਮ ਨੂੰ ਪਹਿਲੀ ਵਾਰ ਓਲੰਪਿਕ ਸੈਮੀਫਾਈਨਲ ਵਿੱਚ ਪਹੁੰਚਣ ‘ਤੇ ਦਿੱਤੀ ਵਧਾਈ

 
ਚੰਡੀਗੜ੍ਹ (ਸੱਚੀ ਕਲਮ ਬਿਊਰੋ) :ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫਤਰ ਵਿਖੇ ਟੋਕੀਓ ਓਲੰਪਿਕਸ ਵਿੱਚ ਡਿਸਕਸ ਥਰੋਅ ਦੇ ਫਾਈਨਲ ਮੁਕਾਬਲੇ ਦਾ ਸਿੱਧਾ ਪ੍ਰਸਾਰਣ ਵੇਖਦਿਆਂ ਕਮਲਪ੍ਰੀਤ ਕੌਰ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨਾਂ ਨਾਲ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਅਤੇ ਡਾਇਰੈਕਟਰ ਖੇਡਾਂ ਸ੍ਰੀ ਡੀ.ਪੀ.ਐਸ. ਖਰਬੰਦਾ ਅਤੇ ਸੰਯੁਕਤ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਮੌਜੂਦ ਸਨ।
 
ਕਮਲਪ੍ਰੀਤ ਕੌਰ ਦਾ ਮੁਕਾਬਲਾ ਵੇਖਦਿਆਂ ਰਾਣਾ ਸੋਢੀ ਕਈ ਵਾਰ ਭਾਵੁਕ ਹੋਏ ਅਤੇ ਕਿਹਾ, “ਹਾਲਾਂਕਿ ਕਮਲਪ੍ਰੀਤ ਕੌਰ ਫਾਈਨਲ ਵਿੱਚ ਆਪਣਾ ਸਰਬੋਤਮ ਥਰੋਅ ਸੁੱਟਣ ਤੋਂ ਖੁੰਝ ਗਈ ਪਰ ਫਿਰ ਵੀ ਉਸ ਨੇ ਕੁੱਲ 12 ਫਾਈਨਲਿਸਟਾਂ ਵਿੱਚੋਂ 6ਵੇਂ ਰੈਂਕ ਨਾਲ ਭਾਰਤ ਦਾ ਸਰਬੋਤਮ ਸਥਾਨ ਹਾਸਲ ਕੀਤਾ ਹੈ। ਉਸ ਨੇ 6ਵਾਂ ਸਥਾਨ ਹਾਸਲ ਕਰਕੇ ਥਰੋਅ ਦੇ ਤਿੰਨ ਹੋਰ ਮੌਕੇ ਹਾਸਲ ਕੀਤੇ।“
 
ਟੋਕੀਓ ਵਿਖੇ ਕਮਲਪ੍ਰੀਤ ਕੌਰ ਦੇ ਫਾਈਨਲ ਮੁਕਾਬਲੇ ਤੋਂ ਪਹਿਲਾਂ ਪਿੰਡ ਕਬਰਵਾਲਾ (ਮਲੋਟ) ਵਿਖੇ ਰਹਿੰਦੇ ਉਸ ਦੇ ਮਾਪਿਆਂ ਨਾਲ ਆਨਲਾਈਨ ਗੱਲਬਾਤ ਕਰਦਿਆਂ ਰਾਣਾ ਸੋਢੀ ਨੇ ਉਨਾਂ ਨੂੰ ਇਸ ਇਤਿਹਾਸਕ ਪਲ ਲਈ ਸੁਭਕਾਮਨਾਵਾਂ ਦਿੱਤੀਆਂ। ਉਨਾਂ ਕਿਹਾ, “ਹਰ ਪੰਜਾਬੀ ਨੂੰ ਮਾਣ ਹੈ ਕਿ ਕਮਲਪ੍ਰੀਤ ਕੌਰ ਨੇ ਪੰਜਾਬ ਅਤੇ ਭਾਰਤ ਦਾ ਨਾਂ ਵਿਸਵ ਭਰ ਵਿੱਚ ਰੌਸ਼ਨ ਕੀਤਾ ਹੈ।“
 
ਹਾਲਾਂਕਿ ਮੀਂਹ ਕਾਰਨ ਮੁਕਾਬਲੇ ਨੂੰ ਰੋਕ ਦਿੱਤਾ ਗਿਆ ਸੀ ਪਰ ਖੇਡ ਮੰਤਰੀ ਅਤੇ ਮੁਕਾਬਲੇ ਨੂੰ ਦੇਖ ਰਹੇ ਹੋਰਨਾਂ ਅਧਿਕਾਰੀਆਂ ਦਾ ਉਤਸਾਹ ਘੱਟ ਨਹੀਂ ਹੋਇਆ ਅਤੇ ਹਰ ਕੋਈ ਲਗਾਤਾਰ ਕਮਲਪ੍ਰੀਤ ਕੌਰ ਦੀ ਜਿੱਤ ਲਈ ਦੁਆਵਾਂ ਕਰਦਾ ਰਿਹਾ।
 
ਜ਼ਿਕਰਯੋਗ ਹੈ ਕਿ ਕੌਮੀ ਰਿਕਾਰਡ ਹਾਸਲ ਕਮਲਪ੍ਰੀਤ ਕੌਰ ਨੇ 64 ਮੀਟਰ ਦੇ ਥਰੋਅ ਨਾਲ ਓਲੰਪਿਕ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਟੋਕੀਓ ਓਲੰਪਿਕ ਦੇ ਫਾਈਨਲ ਲਈ ਕੁਆਲੀਫਾਈ ਕੀਤਾ ਸੀ। ਇਸ ਤੋਂ ਪਹਿਲਾਂ ਭਾਰਤ ਵਿੱਚ ਉਸ ਨੇ 65.06 ਮੀਟਰ ਥਰੋਅ ਨਾਲ 2012 ਵਿੱਚ ਰਾਸਟਰਮੰਡਲ ਖੇਡਾਂ ਦੀ ਚੈਂਪੀਅਨ ਕਿ੍ਰਸਨਾ ਪੂਨੀਆ ਵੱਲੋਂ 64.76 ਮੀਟਰ ਦੇ ਥਰੋਅ ਨਾਲ ਕਾਇਮ ਕੀਤੇ 9 ਸਾਲਾਂ ਦੇ ਕੌਮੀ ਰਿਕਾਰਡ ਨੂੰ ਤੋੜਿਆ ਸੀ।
 
ਇਸ ਤੋਂ ਪਹਿਲਾਂ ਸਵੇਰ ਵੇਲੇ ਮਹਿਲਾ ਹਾਕੀ ਟੀਮ ਦੇ ਓਲੰਪਿਕ ਸੈਮੀਫਾਈਨਲ ਲਈ ਕੁਆਲੀਫਾਈ ਕਰਨ ‘ਤੇ ਖੁਸੀ ਜ਼ਾਹਰ ਕਰਦਿਆਂ ਰਾਣਾ ਸੋਢੀ ਨੇ ਟਵੀਟ ਕੀਤਾ, “ਇਹ ਇੱਕ ਸਾਨਦਾਰ ਜਿੱਤ ਹੈ। ਸਾਡੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਟੀਮ ਇੰਡੀਆ ਨੇ ਤਿੰਨ ਵਾਰ ਓਲੰਪਿਕ ਸੋਨ ਤਮਗਾ ਜੇਤੂ ਆਸਟਰੇਲੀਆ ਨੂੰ 1-0 ਨਾਲ ਦਰੜਿਆ ਹੈ। ਲੜਕੀਆਂ ਦੀ ਟੀਮ ਨੇ ਪਹਿਲੀ ਵਾਰ ਸੈਮੀਫਾਈਨਲ ਵਿੱਚ ਦਾਖਲ ਹੋ ਕੇ ਇਤਿਹਾਸ ਰਚਿਆ ਅਤੇ ਸਾਡਾ ਦਿਲ ਜਿੱਤ ਲਿਆ ਹੈ। ਇਹ ਵੀ ਖੁਸ਼ੀ ਦੀ ਗੱਲ ਹੈ ਕਿ ਇਕਹਿਰਾ ਗੋਲ ਪੰਜਾਬ ਦੀ ਗੁਰਜੀਤ ਕੌਰ ਵੱਲੋਂ ਕੀਤਾ ਗਿਆ।
 

Have something to say? Post your comment

 
 
 
 
 
Subscribe