Friday, November 22, 2024
 

ਪੰਜਾਬ

16 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਮੈਡੀਕਲ ਕਾਲਜ ਦੀ ਬਦਲੀ ਜਾਵੇਗੀ ਨੁਹਾਰ

August 03, 2021 09:09 PM

ਅੰਮ੍ਰਿਤਸਰ (ਸੱਚੀ ਕਲਮ ਬਿਊਰੋ) : ਅੰਮ੍ਰਿਤਸਰ ਮੈਡੀਕਲ ਕਾਲਜ ਦੀ ਦਿੱਖ ਨੂੰ ਨਵਾਂ ਰੂਪ ਦੇਣ ਦੀ ਪਹਿਲਕਦਮੀ ਤਹਿਤ 16 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਦੀ ਨੁਹਾਰ ਨੂੰ ਬਦਲਿਆ ਜਾਵੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ: ਰਾਜੀਵ ਦੇਵਗਨ, ਸੁਪਰਡੰਟ ਡਾ ਕੇ.ਡੀ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਦੇ ਨਵੇ ਬਣੇ ਡਿਜਾਇਨਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ।

ਸ਼੍ਰੀ ਸੋਨੀ ਨੇ ਕਿਹਾ ਕਿ ਮੈਡੀਕਲ ਕਾਲਜ ਦੇ ਮੇਨ ਗੇਟ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਮੇਨ ਗੇਟ ਤੋ ਲੈ ਕੇ ਅੰਦਰ ਤੱਕ ਲੈਡਸਕੇਪਿੰਗ ਅਤੇ ਹਾਰਟੀਕਲਚਰ ਦਾ ਕੰਮ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੇ ਪਾਰਕਾਂ ਨੂੰ ਵਧੀਆ ਢੰਗ ਦੇ ਨਾਲ ਉਸਾਰਿਆ ਜਾਵੇਗਾ।

ਸ਼੍ਰੀ ਸੋਨੀ ਨੇ ਕਿਹਾ ਕਿ ਇਸ ਕੰਮ ਤੇ ਲਗਭਗ 5 ਕਰੋੜ ਰੁਪਏ ਖ਼ਰਚ ਆਉਣਗੇ।ਸ਼੍ਰੀ ਸੋਨੀ ਨੇ ਦੱਸਿਆ ਕਿ ਇਸ ਤੋ ਇਲਾਵਾ ਮੈਡੀਕਲ ਕਾਲਜ ਦੇ ਅੰਦਰਲੇ ਢਾਂਚੇ ਦਾ ਵੀ ਨਵੀਨੀਕਰਨ ਕੀਤਾ ਜਾਣਾ ਹੈ, ਜਿਸ ਅਧੀਨ ਨਵੀਆਂ ਲਾਈਟਾ, ਫਰਸ, ਟਾਇਲਟ, ਫਰਨੀਚਰ, ਸਾਰੇ ਕਾਲਜ ਨੂੰ ਪੇਂਟ ਅਤੇ ਹੋਰ ਕੰਮ ਕੀਤੇ ਜਾਣੇ ਹਨ, ਜਿਸ ਤੇ 11 ਕਰੋੜ ਰੁਪਏ ਖਰਚ ਆਉਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਮੈਡੀਕਲ ਕਾਲਜ ਨੂੰ ਪਾ੍ਰਈਵੇਟ ਹਸਪਤਾਲਾਂ ਤੋ ਵੀ ਵਧੀਆਂ ਬਣਾਇਆ ਜਾਵੇਗਾ ਅਤੇ ਮਰੀਜ਼ਾਂ ਨੂੰ ਸਾਰੀਆਂ ਸਹੂਲਤਾਂ ਉਪਲਬੱਧ ਕਰਵਾਈਆਂ ਜਾਣਗੀਆਂ।

ਸ਼੍ਰੀ ਸੋਨੀ ਨੇ ਦੱਸਿਆ ਕਿ ਮੈਡੀਕਲ ਕਾਲਜ ਵਿਚ ਨਵਾਂ ਕੈਂਸਰ ਇੰਸਟੀਚਿਊਟ ਵੀ ਲਗਭਗ ਬਣ ਕੇ ਤਿਆਰ ਹੋ ਚੁੱਕਾ ਹੈ , ਜਿਸਦਾ ਜ਼ਲਦ ਹੀ ਉਦਘਾਟਨ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਇੰਸਟੀਚਿਊਟ ਦੇ ਬਣਨ ਨਾਲ ਲੋਕਾਂ ਨੂੰ ਚੰਡੀਗੜ ਜਾਂ ਬਾਹਰਲੇ ਰਾਜਾਂ ਵਿਚ ਜਾਣ ਦੀ ਲੋੜ ਨਹੀ ਪਵੇਗੀ ਅਤੇ ਆਧੁਨਿਕ ਮਸ਼ੀਨਾਂ ਰਾਹੀ ਇਥੇ ਹੀ ਕੈਂਸਰ ਦਾ ਇਲਾਜ ਕੀਤਾ ਜਾ ਸਕੇਗਾ।

 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe