Saturday, April 05, 2025
 

ਮਨੋਰੰਜਨ

ਹਨੀ ਸਿੰਘ ਵਿਰੁਧ ਪਤਨੀ ਨੇ ਦਰਜ ਕਰਵਾਇਆ ਪਰਚਾ

August 04, 2021 09:06 AM

ਨਵੀਂ ਦਿੱਲੀ : ਮਸ਼ਹੂਰ ਰੈਪਰ ਤੇ ਗਾਇਕ ਯੋ-ਯੋ ਹਨੀ ਸਿੰਘ ਵਿਰੁਧ ਵਿਰੁਧ ਉਨ੍ਹਾਂ ਦੀ ਪਤਨੀ ਸ਼ਾਲਿਨੀ ਨੇ ਇਹ ਪਰਚਾ ਦਰਜ ਕਰਵਾਇਆ ਹੈ। ਸ਼ਾਲਿਨੀ ਨੇ 'ਘਰੇਲੂ ਹਿੰਸਾ ਤੋਂ ਮਹਿਲਾ ਸੁਰੱਖਿਆ ਐਕਟ 2005' ਅਧੀਨ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ 'ਚ ਆਪਣੇ ਪਤੀ ਹਨੀ ਸਿੰਘ ਖ਼ਿਲਾਫ ਪਟੀਸ਼ਨ ਦਾਇਰ ਕੀਤੀ ਹੈ। ਤੀਸ ਹਜ਼ਾਰੀ ਕੋਰਟ ਦੀ ਮੁੱਖ ਮੈਟਰੋਪਾਲਿਟਨ ਮੈਜਿਸਟ੍ਰੇਟ ਤਾਨੀਆ ਸਿੰਘ ਸਾਹਮਣੇ ਅੱਜ ਯਾਨੀ 3 ਅਗਸਤ ਨੂੰ ਮਾਮਲਾ ਦਰਜ ਕਰਵਾਇਆ ਗਿਆ। ਸ਼ਾਲਿਨੀ ਵੱਲੋਂ ਕੇਸ ਦਰਜ ਕਰਵਾਉਣ ਤੋਂ ਬਾਅਦ ਮੈਟਰੋਪਾਲਿਟਨ ਮੈਜਿਸਟ੍ਰੇਟ ਤਾਨੀਆ ਸਿੰਘ ਵੱਲੋਂ ਗਾਇਕ ਤੇ ਐਕਟਰ ਹਨੀ ਸਿੰਘ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਹਨੀ ਸਿੰਘ ਨੂੰ ਨੋਟਿਸ ਜਾਰੀ ਕਰ ਕੇ ਇਸ ਮਾਮਲੇ 'ਚ ਉਨ੍ਹਾਂ ਦਾ ਜਵਾਬ ਤਲਬ ਕੀਤਾ ਗਿਆ ਹੈ। ਹਨੀ ਸਿੰਘ ਨੂੰ ਅਦਾਲਤ ਨੇ 28 ਅਗਸਤ ਤਕ ਆਪਣਾ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਤਾ ਹੈ।

 

Have something to say? Post your comment

 
 
 
 
 
Subscribe