Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਅਸ਼ਵਨੀ ਸੇਖੜੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

August 05, 2021 09:20 PM
ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਸ੍ਰੀ ਅਸ਼ਵਨੀ ਸੇਖੜੀ ਨੇ ਅੱਜ ਸਿਹਤ ਮੰਤਰੀ ਸ.ਬਲਬੀਰ ਸਿੰਘ ਸਿੱਧੂ ਅਤੇ ਸਮਾਜਿਕ ਨਿਆਂ, ਅਧਿਕਾਰਾਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਦੀ ਹਾਜ਼ਰੀ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਅਸ਼ਵਨੀ ਸੇਖੜੀ ਨੇ ਦੱਸਿਆ ਕਿ ਸੂਬੇ ਵਿੱਚ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਿਸੇ ਵੀ ਕਿਸਮ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ।ਉਨਾਂ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਕਰੋਨਾ ਯੋਧਿਆਂ ਨੇ ਮਹਾਂਮਾਰੀ ਦੌਰਾਨ ਲੋਕਾਂ ਨੂੰ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਵਿੱਚ ਮਿਸਾਲੀ ਤੇ ਸ਼ਾਨਦਾਰ ਕੰਮ ਕੀਤਾ।
ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਤੰਨੂ ਕਸ਼ਯਪ, ਪੀਐਸਐਸਬੀ ਦੇ ਮੈਂਬਰ ਸ੍ਰੀ ਕੁਲਦੀਪ ਸਿੰਘ ਕਲਹੋਲ, ਸੇਵਾਮੁਕਤ ਡੀ.ਪੀ.ਆਰ.ਓ. ਸ੍ਰੀ ਸਵਿੰਦਰ ਸਿੰਘ ਬੇਗੋਵਾਲੀਆ ਹਰਗੁਣਪ੍ਰੀਤ ਮਾਂਗਟ, ਰਾਕੇਸ਼ ਹਾਂਡਾ ਅਤੇ ਵਿਨਾਇਕ ਹਾਂਡਾ ਵੀ ਮੌਜੂਦ ਸਨ।
 

Have something to say? Post your comment

Subscribe