ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਦਾ ਨਾਂ ਸੰਵਿਧਾਨ ਦੇ ਪਿਤਾਮਾ ਡਾ. ਬੀ.ਆਰ. ਅੰਬੇਡਕਰ ਦੇ ਨਾਂ ‘ਤੇ ਰੱਖਿਆ : ਸਕੂਲ ਸਿੱਖਿਆ ਮੰਤਰੀ
ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵੱਖ -ਵੱਖ ਜਿਿਲਆਂ ਦੇ 14 ਹੋਰ ਸਕੂਲਾਂ ਦਾ ਨਾਮ ਸਹੀਦਾਂ, ਆਜਾਦੀ ਘੁਲਾਟੀਆਂ ਅਤੇ ਹੋਰ ਉੱਘੀਆਂ ਸਖਸੀਅਤਾਂ ਦੇ ਨਾਂ ‘ਤੇ ਰੱਖਿਆ ਗਿਆ ਹੈ ਤਾਂ ਜੋ ਇਹਨਾਂ ਸੂਰਬੀਰਾਂ ਦੀਆਂ ਕੁਰਬਾਨੀਆਂ ਤੇ ਸਮਾਜ ‘ਚ ਪਾਏ ਯੋਗਦਾਨ ਲਈ ਉਹਨਾਂ ਨੂੰ ਬਣਦਾ ਸਨਮਾਨ ਦਿੱਤਾ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਦਾ ਨਾਂ ਬਦਲਣ ਦਾ ਮੰਤਵ ਆਜਾਦੀ ਘੁਲਾਟੀਆਂ ਅਤੇ ਸਹੀਦਾਂ ਨੂੰ ਸੱਚੀ ਸਰਧਾਂਜਲੀ ਭੇਟ ਕਰਨਾ ਹੈ, ਜਿਨਾਂ ਨੇ ਸਾਡੇ ਦੇਸ ਦੇ ਹਿੱਤਾਂ ਅਤੇ ਤਰੱਕੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।
https://amzn.to/3lEimZ2
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜਿਲਾ ਹੁਸ਼ਿਆਰਪੁਰ ਦੇ ਇੱਕ ਸਕੂਲ, ਸਰਕਾਰੀ ਐਲੀਮੈਂਟਰੀ ਸਕੂਲ ਬੀਨੇਵਾਲ ਦਾ ਨਾਂ ਬਦਲ ਕੇ ਸੰਵਿਧਾਨ ਦੇ ਪਿਤਾਮਾ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਦੇ ਨਾਂ ‘ਤੇ ਡਾ. ਬੀ.ਆਰ. ਅੰਬੇਡਕਰ ਸਰਕਾਰੀ ਐਲੀਮੈਂਟਰੀ ਸਕੂਲ ਬੀਨੇਵਾਲ ਰੱਖਿਆ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਜਲਿਾ ਹੁਸ਼ਿਆਰਪੁਰ ਦੇ ਦੂਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਨੇਵਾਲ ਦਾ ਨਾਂ 1999 ਦੇ ਕਾਰਗਿਲ ਯੁੱਧ ਦੌਰਾਨ ਸਹਾਦਤ ਦੇਣ ਵਾਲੇ ਸਹੀਦ ਬਲਦੇਵ ਰਾਜ ਦੇ ਨਾਂ ’ਤੇ ਰੱਖਿਆ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਹੁਣ ਸਕੂਲ ਦਾ ਨਾਂ ਸਹੀਦ ਬਲਦੇਵ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਨੇਵਾਲ ਰੱਖਿਆ ਗਿਆ ਹੈ।
https://amzn.to/3jKWNDB
ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਲਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਦਾ ਨਾਂ ਸਹੀਦ ਰਣਜੀਤ ਸਿੰਘ ਸੌਰਿਆ ਚੱਕਰ ਵਿਜੇਤਾ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ, ਜਲਿਾ ਫਤਹਿਗੜ ਸਾਹਿਬ ਦੇ ਸਰਕਾਰੀ ਮਿਡਲ ਸਕੂਲ ਮੱਛਰਾਏ ਕਲਾਂ ਦਾ ਨਾਂ ਸਹੀਦ ਅਤਰ ਸਿੰਘ ਸਹੀਦ ਜਵਾਹਰ ਸਿੰਘ ਸਰਕਾਰੀ ਮਿਡਲ ਸਕੂਲ ਮੱਛਰਾਏ ਕਲਾਂ, ਜਿਲਾ ਗੁਰਦਾਸਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵੀਲਾ ਤੇਜਾ ਦਾ ਨਾਂ ਆਜਾਦੀ ਘੁਲਾਟੀਆ ਸੁਰੈਣ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਵੀਲਾ ਤੇਜਾ ਅਤੇ ਜਿਲਾ ਮਾਨਸਾ ਦੇ ਸਰਕਾਰੀ ਮਿਡਲ ਸਕੂਲ ਬਰਨਾਲਾ ਦਾ ਨਾਂ ਸਹੀਦ ਗੁਰਮੇਲ ਸਿੰਘ ਸਰਕਾਰੀ ਮਿਡਲ ਸਕੂਲ ਬਰਨਾਲਾ ਰੱਖਿਆ ਗਿਆ ਹੈ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਜਲਿਾ ਮੋਗਾ ਦੇ ਸਰਕਾਰੀ ਹਾਈ ਸਕੂਲ ਡੇਮਰੂ ਖੁਰਦ ਦਾ ਨਾਂ ਬਦਲ ਕੇ ਸਹੀਦ ਲਖਵੀਰ ਸਿੰਘ ਸਰਕਾਰੀ ਹਾਈ ਸਕੂਲ ਡੇਮਰੂ ਖੁਰਦ, ਜਿਲਾ ਪਠਾਨਕੋਟ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰੋਟਾ ਦਾ ਨਾਂ ਆਜਾਦੀ ਘੁਲਾਟੀਆ ਹੰਸ ਰਾਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰੋਟਾ, ਜਲਿਾ ਪਟਿਆਲਾ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਰਦਾਂਹੇੜੀ ਦਾ ਨਾਂ ਸਹੀਦ ਸਲੀਮ ਖਾਨ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਰਦਾਂਹੇੜੀ, ਜਲਿਾ ਸੰਗਰੂਰ ਦੇ ਸਰਕਾਰੀ ਹਾਈ ਸਕੂਲ ਸਤੌਜ ਦਾ ਨਾਂ ਸਹੀਦ ਹਵਲਦਾਰ ਜਗਸੀਰ ਸਿੰਘ ਸਰਕਾਰੀ ਹਾਈ ਸਕੂਲ ਸਤੌਜ, ਜਲਿਾ ਐਸ.ਏ.ਐਸ. ਨਗਰ ਦੇ ਸਰਕਾਰੀ ਹਾਈ ਸਕੂਲ ਦੱਪਰ ਦਾ ਨਾਂ ਸਹੀਦ ਸੂਬੇਦਾਰ ਬਲਵੀਰ ਸਿੰਘ ਸਰਕਾਰੀ ਹਾਈ ਸਕੂਲ ਦੱਪਰ ਅਤੇ ਜਲਿਾ ਤਰਨ ਤਾਰਨ ਦੇ ਸਰਕਾਰੀ ਐਲੀਮੈਂਟਰੀ ਸਕੂਲ ਕਲਸੀਆਂ ਖੁਰਦ ਦਾ ਨਾਂ ਸਹੀਦ ਮਨਦੀਪ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਕਲਸੀਆਂ ਖੁਰਦ ਰੱਖਿਆ ਗਿਆ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਜਲਿਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਸਕੂਲਾਂ ਦਾ ਨਾਂ ਵੀ ਉਨਾਂ ਸਹੀਦਾਂ ਦੇ ਨਾਂ ‘ਤੇ ਰੱਖਿਆ ਗਿਆ ਹੈ ਜਿਨਾਂ ਨੇ ਦੇਸ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨਾਂ ਅੱਗੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਗੱਗੜ ਦਾ ਨਾਂ ਸਹੀਦ ਸੂਬੇਦਾਰ ਜਸਵੰਤ ਸਿੰਘ ਸਰਕਾਰੀ ਹਾਈ ਸਕੂਲ ਗੱਗੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਅਟਾਰੀ ਸਦਰਵਾਲਾ ਦਾ ਨਾਂ ਸਹੀਦ ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਅਟਾਰੀ ਸਦਰਵਾਲਾ ਰੱਖਿਆ ਗਿਆ ਹੈ।