Friday, November 22, 2024
 

ਪੰਜਾਬ

ਲੁਧਿਆਣਾ ’ਚ ਮੁਸਲਿਮ ਭਾਈਚਾਰੇ ਲਈ ਈਦਗਾਹ ਬਣਾਉਣ ਸਬੰਧੀ ਮੁਹੰਮਦ ਗੁਲਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਦਿੱਤਾ ਮੰਗ ਪੱਤਰ

August 06, 2021 03:19 PM

ਲੁਧਿਆਣਾ (ਸੱਚੀ ਕਲਮ ਬਿਊਰੋ) : ਮੁਸਲਿਮ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦਿਆਂ ਲੁਧਿਆਣਾ ਵਿਚ ਈਦਗਾਹ ਬਣਾਉਣ ਸੰਬੰਧੀ ਮੁਹੰਮਦ ਗੁਲਾਬ (ਵਾਈਸ ਚੇਅਰਮੈਨ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ) ਵਲੋਂ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਨਾਲ ਖ਼ਾਸ ਮੁਲਾਕਾਤ ਕੀਤੀ ਅਤੇ ਲੁਧਿਆਣਾ ਵਿੱਚ ਨਮਾਜ ਪੜਨ ਲਈ ਈਦਗਾਹ ਬਣਾਉਣ ਸੰਬੰਧੀ ਮੰਗ ਪੱਤਰ ਦਿੱਤਾ।

ਪਤੱਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮੁਹੰਮਦ ਗੁਲਾਬ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਵਿਚ 70 ਤੋਂ 80 ਮਸਜਿਦਾਂ ਬਣੀਆਂ ਹੋਈਆਂ ਹਨ ਪਰ ਸ਼ਹਿਰ ਵਿਚ ਮੁਸਲਿਮ ਭਾਈਚਾਰੇ ਲਈ ਇਕੱਠੇ ਈਦ ਦੀ ਨਮਾਜ਼ ਪੜਨ ਲਈ ਈਦਗਾਹ ਨਹੀਂ ਹੈ ਜਿਸ ਕਾਰਨ ਅਕਸਰ ਮੁਸਲਿਮ ਭਾਈਚਾਰੇ ਨੂੰ ਔਕੜ ਦਾ ਸਾਹਮਣਾ ਕਰਨਾ ਪੈਂਦਾ ਆ ਰਿਹਾ ਹੈ।

ਉਨ੍ਹਾਂ ਕਿਹਾ ਕਿ ਲੁਧਿਆਣਾ ਪੰਜਾਬ ਦਾ ਇਕ ਮੁੱਖ ਸ਼ਹਿਰ ਹੈ ਅਤੇ ਹੌਜ਼ਰੀ ਤੇ ਇੰਡਸਟਰੀ ਹੱਬ ਹੋਣ ਕਾਰਨ ਲੁਧਿਆਣਾ ਵਿਚ ਮੁਸਲਿਮ ਭਾਈਚਾਰੇ ਦੀ ਆਬਾਦੀ ਬਾਕੀ ਸ਼ਹਿਰਾਂ ਨਾਲੋਂ ਵੱਧ ਹੈ। ਮੁਸਲਿਮ ਭਾਈਚਾਰੇ ਦੀ ਕਾਫੀ ਸਮੇਂ ਤੋਂ ਈਦਗਾਹ ਦੀ ਮੰਗ ਦਾ ਸਤਿਕਾਰ ਕਰਦਿਆਂ ਉਹਨਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਬੇਨਤੀ ਕੀਤੀ ਹੈ ਕਿ ਜਲੰਧਰ ਅਤੇ ਮਲੇਰਕੋਟਲਾ ਦੀ ਤਰਜ਼ ਤੇ ਲੁਧਿਆਣਾ ਵਿਖੇ ਵੀ ਮੁਸਲਿਮ ਭਾਈਚਾਰੇ ਨੂੰ ਈਦਗਾਹ ਲਈ ਜਗ੍ਹਾ ਦਿੱਤੀ ਜਾਵੇ।

ਉਹਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਉਹਨਾਂ ਨੂੰ ਹਰ ਪੱਖੋਂ ਮਦਦ ਦੇਣ ਦਾ ਭਰੋਸਾ ਦਿੱਤਾ ਜੋ ਕਿ ਮੁਸਲਿਮ ਭਾਈਚਾਰੇ ਲਈ ਖੁਸ਼ੀ ਦੀ ਗੱਲ ਹੈ ਕਿਉਂਕਿ ਮੌਜੂਦਾ ਕੈਪਟਨ ਸਰਕਾਰ ਨੇ ਹਮੇਸ਼ਾ ਹਰ ਧਰਮ ਦਾ ਸਤਿਕਾਰ ਕੀਤਾ ਹੈ ਅਤੇ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਸਰਕਾਰ ਜਲਦ ਹੀ ਮੁਸਲਿਮ ਭਾਈਚਾਰੇ ਦੀ ਮੰਗ ਦਾ ਮਾਣ ਕਰਦਿਆਂ ਹੋਇਆਂ ਉਹਨਾਂ ਨੂੰ ਈਦਗਾਹ ਬਣਾਉਣ ਲਈ ਬਣਦੀ ਜਗ੍ਹਾ ਮੁਹੱਈਆ ਕਰਾਉਣਗੇ।

https://amzn.to/3jnCRGw

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe