ਜਲੰਧਰ : ਪੰਜਾਬ ਵਿੱਚ ਇੱਥੇ ਅੱਗ ਨੇ ਭਾਰੀ ਤਬਾਹੀ ਮਚਾਈ ਹੈ ਜਿੱਥੇ ਬਚਾਅ ਕਾਰਜ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਗਲੋਬਲ ਕਲੋਨੀ ਦੇ ਕੋਲ ਇੰਡਸਟਰੀਅਲ ਏਰੀਆ ਵਿਚ ਪਾਈਪ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟਰਾਸਫਾਰਮ ਵਿੱਚ ਧਮਾਕਾ ਹੋਇਆ ਜਿਸ ਕਾਰਨ ਬਿਜਲੀ ਸਪਲਾਈ ਲਾਈਨ ਵਿਚ ਸ਼ਾਰਟ ਸਰਕਟ ਹੋਇਆ ਅਤੇ ਅੱਗ ਲੱਗ ਗਈ। ਜਿਸ ਕਾਰਨ ਪਾਈਪ ਫੈਕਟਰੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਅੰਦਰ ਪਲਾਸਟਿਕ ਦੀਆਂ ਪਾਈਪਾਂ ਹੋਣ ਕਾਰਨ ਅੱਗ ਵਧੇਰੇ ਤੇਜ਼ੀ ਨਾਲ ਫੈਲ ਗਈ। ਉਥੇ ਹੀ ਫੈਕਟਰੀ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਵੱਲੋਂ ਅੰਦਰ ਅੱਗ ਬੁਝਾਊ ਯੰਤਰਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਸੀ। ਉਥੇ ਹੀ ਅੱਗ ਬੇਕਾਬੂ ਹੁੰਦੀ ਨਜ਼ਰ ਆਈ ਤਾਂ ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਇਸ ਫੈਕਟਰੀ ਦੇ ਮਾਲਕ ਅਤੇ ਨਜ਼ਦੀਕ ਦੇ ਹੋਰ ਕਾਰਖਾਨਿਆਂ ਦੇ ਮਾਲਕ ਵੀ ਘਟਨਾ ਸਥਾਨ ਉੱਪਰ ਪਹੁੰਚੇ ਹਨ। ਉਥੇ ਹੀ ਇਲਾਕੇ ਅੰਦਰ ਲੱਗਣ ਵਾਲੇ ਇਸ ਭਿਆਨਕ ਅੱਗ ਕਾਰਨ ਲੋਕਾਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਇਹ ਹਾਦਸਾ ਅੱਜ ਸਵੇਰੇ ਹੈੱਡਕੋ ਨਾਂ ਦੀ ਪਾਈਪ ਫੈਕਟਰੀ ਵਿੱਚ ਵਾਪਰਿਆ ਹੈ। ਇਸ ਹਾਦਸੇ ਵਿਚ ਹੋਏ ਨੁਕਸਾਨ ਅਤੇ ਅੰਦਰ ਕੰਮ ਕਰਨ ਵਾਲੇ ਅਜੇ ਕੋਈ ਵੀ ਖ਼ਬਰ ਸਾਹਮਣੇ ਨਹੀਂ ਆਈ ਹੈ। ਕਿਉਂਕਿ ਨਜ਼ਦੀਕ ਦੇ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਫੈਕਟਰੀ ਵਿੱਚ ਅੱਗ ਲੱਗੀ ਤਾਂ ਮਜ਼ਦੂਰ ਅੰਦਰ ਕੰਮ ਕਰ ਰਹੇ ਸਨ।