Friday, November 22, 2024
 

ਚੰਡੀਗੜ੍ਹ / ਮੋਹਾਲੀ

ਸੁਮੇਧ ਸੈਣੀ ਦੀ ਜ਼ਮਾਨਤ 'ਤੇ ਹਾਈ ਕੋਰਟ ਅੱਜ ਸੁਣਾਵੇਗੀ ਫ਼ੈਸਲਾ

August 12, 2021 10:16 AM

ਚੰਡੀਗੜ੍ਹ : ਅੱਜ ਯਾਨੀ ਕਿ ਵੀਰਵਾਰ ਨੂੰ ਸਾਫ਼ ਹੋ ਜਾਏਗਾ ਕਿ ਸੁਮੇਧ ਸੈਣੀ ਨੂੰ ਜਾਇਦਾਦ ਵਾਲੇ ਮਾਮਲੇ ਵਿਚ ਜ਼ਮਾਨਤ ਮਿਲਦੀ ਹੈ ਜਾਂ ਅਰਜ਼ੀ ਰੱਦ ਹੁੰਦੀ ਹੈ। ਉਸ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਸੀ ਤੇ ਪੈਰਵੀ ਦੇਸ਼ ਦੇ ਚੋਟੀ ਦੇ ਵਕੀਲਾਂ 'ਚ ਸ਼ੁਮਾਰ ਮੁਕੁਲ ਰੋਹਤਗੀ ਨੇ ਕੀਤੀ। ਦਰਅਸਲ ਸਾਬਕਾ ਡੀਜੀਪੀ ਸੁਮੇਧ ਸੈਣੀ ਵਿਰੁੱਧ ਪੰਜਾਬ ਵਿਜੀਲੈਂਸ ਵਲੋਂ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਬੁੱਧਵਾਰ ਨੂੰ ਲੰਮੀ ਬਹਿਸ ਉਪਰੰਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਵਨੀਸ਼ ਝੀਂਗਣ ਦੀ ਬੈਂਚ ਨੇ ਅਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਤੇ ਹੁਕਮ ਅੱਜ ਵੀਰਵਾਰ ਨੂੰ ਸੁਣਾਇਆ ਜਾਵੇਗਾ। ਸੈਣੀ ਦੇ ਵਕੀਲਾਂ ਨੇ ਪੈਰਵੀ ਕੀਤੀ ਕਿ ਉਸ ਨੇ ਆਪਣੇ ਸੇਵਾਕਾਲ ਵਿਚ ਕੈਪਟਨ ਅਮਰਿੰਦਰ ਸਿੰਘ ਵਿਰੁਧ ਵਿਜੀਲੈਂਸ ਮਾਮਲਿਆਂ ਦੀ ਜਾਂਚ ਕੀਤੀ ਸੀ ਤੇ ਇਸੇ ਕਾਰਨ ਉਸ ਵਿਰੁਧ ਰਾਜਨੀਤੀ ਤੋਂ ਪ੍ਰੇਰਤ ਹੋ ਕੇ ਮਾਮਲਾ ਦਰਜ ਕੀਤਾ ਗਿਆ, ਜਦੋਂਕਿ ਸਰਕਾਰ ਵਲੋਂ ਪੇਸ਼ ਵਕੀਲਾਂ ਨੇ ਕਿਹਾ ਕਿ ਸਰੋਤਾਂ ਤੋਂ ਵੱਧ ਆਮਦਨ ਦੇ ਸਬੂਤ ਹਨ ਤੇ ਸੈਣੀ ਕੋਲੋਂ ਹਿਰਾਸਤ ਵਿਚ ਪੁੱਛਗਿੱਛ ਜ਼ਰੂਰੀ ਹੈ। ਬਹਿਸ ਉਪਰੰਤ ਬੈਂਚ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਤੇ ਵੀਰਵਾਰ ਨੂੰ ਹੁਕਮ ਸੁਣਾਉਣ ਲਈ ਤਰੀਕ ਤੈਅ ਕਰ ਦਿਤੀ ਹੈ।

 

Have something to say? Post your comment

Subscribe