ਨਵੀਂ ਦਿੱਲੀ : ਬੀਤੇ ਦਿਨ ਦੇਸÊ ਵਿਚ ਕੋਰੋਨਾ ਦੇ ਤਾਜਾ 41, 195 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਹਿਸਾਬ ਨਾਲ ਹੁਣ ਤਕ ਕੋਰੋਨਾ ਮਾਮਲਿਆਂ ਦਾ ਅੰਕੜਾ 3, 20, 77, 706 ਹੋ ਗਿਆ ਹੈ। ਇਸ ਤੋਂ ਇਲਾਵਾ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 3, 87, 987 ਹੋ ਗਈ ਅਤੇ ਹੁਣ ਤਕ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4, 29, 669 ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1, 636 ਮਾਮਲਿਆਂ ਦਾ ਵਾਧਾ ਹੋਇਆ ਹੈ। ਬੁੱਧਵਾਰ ਨੂੰ ਕੋਵਿਡ-19 ਲਈ 21, 24, 953 ਨਮੂਨਿਆਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਹੁਣ ਤੱਕ ਇਸ ਬੀਮਾਰੀ ਦਾ ਪਤਾ ਲਾਉਣ ਲਈ ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 48, 73, 70, 196 ਹੋ ਗਈ ਹੈ।
ਜੇਕਰ ਕੋਰੋਨਾ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਦੇਸ਼ ’ਚ 52 ਕਰੋੜ ਤੋਂ ਵਧੇਰੇ ਕੋਰੋਨਾ ਟੀਕਾਕਰਨ ਹੋ ਚੁੱਕਾ ਹੈ। ਇਹ ਜਾਣਕਾਰੀ ਸਿਹਤ ਮੰਤਰਾਲਾ ਵਲੋਂ ਦਿੱਤੀ ਗਈ। ਦੇਸ਼ ਦੇ ਜ਼ਿਆਦਾਤਰ ਸੂਬਿਆਂ ’ਚ ਸਕੂਲ ਖੋਲ੍ਹੇ ਜਾ ਚੁੱਕੇ ਹਨ ਅਤੇ ਬੱਚਿਆਂ ਦੇ ਪੀੜਤ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਕਰਨਾਟਕ ’ਚ 242 ਬੱਚੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਕੋਰੋਨਾ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ, ਇਸ ਲਈ ਲੋਕ ਪੂਰੀ ਸਾਵਧਾਨੀ ਵਰਤਣ।