Sunday, November 24, 2024
 

ਸੰਸਾਰ

ਨਰਸ ਨੇ 8600 ਲੋਕਾਂ ਕੋਰੋਨਾ ਵੈਕਸੀਨ ਦੀ ਥਾਂ ਦਿਤਾ ਕੋਈ ਹੋਰ ਹੀ ਟੀਕਾ

August 12, 2021 04:01 PM

ਬਰਲਿਨ : ਜਰਮਨੀ ਦੀ ਇਕ ਨਰਸ ਨੇ ਵੱਡਾ ਕਾਰਾ ਕਰ ਦਿਤਾ ਹੈ। ਹੁਣ ਪਤਾ ਲੱਗਣ ਉਤੇ ਉਥੇ ਸਥਾਨਕ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਤਾਜਾ ਮਿਲੀ ਜਾਣਕਾਰੀ ਅਨੁਸਾਰ ਜਰਮਨੀ ਦੀ ਇੱਕ ਨਰਸ, ਜਿਸ ਨੇ 8600 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਥਾਂ ਖ਼ਾਲੀ ਟੀਕੇ ਹੀ ਲਗਾ ਦਿਤਾ ਗਿਆ ਸੀ। ਪੁਲਿਸ ਦੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਨਰਸ ਨੇ ਹਜ਼ਾਰਾਂ ਬਜ਼ੁਰਗ ਮਰੀਜ਼ਾਂ ਨੂੰ ਫਰਜ਼ੀ ਟੀਕੇ ਲਗਾ ਦਿੱਤੇ। ਜਰਮਨੀ ਦੇ ਫਰੀਸਲੈਂਡ ਦੇ ਇੱਕ ਵੈਕਸੀਨੇਸ਼ਨ ਸੈਂਟਰ ਦੀ ਇਸ ਨਰਸ ਨੇ ਸੋਸ਼ਲ ਮੀਡੀਆ ’ਤੇ ਵੈਕਸੀਨਜ਼ ’ਤੇ ਸ਼ੱਕ ਜ਼ਾਹਰ ਕੀਤਾ ਸੀ, ਪਰ ਇੰਨੀ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਨੂੰ ਨਕਲੀ ਇੰਜੈਕਸ਼ਨ ਲਗਾਉਣ ਪਿੱਛੇ ਉਸ ਦਾ ਮਕਸਦ ਕੀ ਸੀ? ਇਹ ਪਤਾ ਲਗਾਇਆ ਜਾ ਰਿਹਾ ਹੈ।
ਸਥਾਨਕ ਕੌਂਸਲਰ ਸਵੇਨ ਅੰਬਰੋਸੀ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਨਕਲੀ ਟੀਕਾ ਲਗਵਾ ਚੁੱਕੇ ਲੋਕਾਂ ਨਾਲ ਸੰਪਰਕ ਕੀਤਾ ਹੈ। ਇਨ੍ਹਾਂ ਲੋਕਾਂ ਨੂੰ ਕੋਵਿਡ-19 ਵੈਕਸੀਨ ਦੀ ਥਾਂ ਸੇਲੀਨ ਸਲੂਸ਼ਨ ਦਿੱਤਾ ਗਿਆ ਸੀ, ਜੋ ਆਪਣੇ ਆਪ ਵਿੱਚ ਹਾਨੀਕਾਰਕ ਨਹੀਂ ਹੁੰਦਾ ਹੈ, ਪਰ ਇਸ ਕਾਰਨ ਹੁਣ ਤੱਕ ਇੰਨੇ ਲੋਕ ਇਨਫੈਕਸ਼ਨ ਦੇ ਖ਼ਤਰੇ ਵਿੱਚ ਜੀਅ ਰਹੇ ਹਨ। ਫਿਲਹਾਲ ਇਹ ਸਾਫ਼ ਨਹੀਂ ਹੈ ਕਿ ਨਰਸ ਵਿਰੁੱਧ ਕੀ ਕਾਰਵਾਈ ਕੀਤੀ ਗਈ ਹੈ।
ਦੱਸ ਦੇਈਏ ਕਿ ਜਰਮਨੀ ਦੀ 55 ਫੀਸਦੀ ਆਬਾਦੀ ਨੂੰ ਵੈਕਸੀਨ ਲੱਗ ਚੁੱਕੀ ਹੈ। ਜਰਮਨ ਚਾਂਸਲਰ ਅੰਜੇਲਾ ਮਰਕੇਲ ਇਸ ਨੂੰ ਜਲਦ ਹੀ 75 ਫੀਸਦੀ ਤੱਕ ਪਹੁੰਚਾਉਣਾ ਚਾਹੁੰਦੀ ਹੈ। ਇਸ ਦੇ ਲਈ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਵੈਕਸੀਨ ਨਹੀਂ ਲੱਗੀ ਹੈ, ਉਨ੍ਹਾਂ ਦੇ 11 ਅਕਤੂਬਰ ਤੋਂ ਕੋਰੋਨਾ ਟੈਸਟ ਮੁਫ਼ਤ ਨਹੀਂ ਹੋਣਗੇ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe