ਮੁੰਬਈ : ਸੰਸਦ ਮੈਂਬਰ ਸੰਨੀ ਦਿਓਲ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹਰ ਕੋਈ ਹੈਰਾਨ ਹੋ ਗਿਆ ਹੈ। ਗੁਰਦਾਸਪੁਰ ਤੋਂ ਸੰਸਦ ਮੈਂਬਰ ਸਨੀ ਦਿਓਲ ਇਕ ਵਾਰ ਫਿਰ ਤੋਂ ਚਰਚਾ ਦੇ ਵਿੱਚ ਬਣੇ ਹੋਏ ਹਨ। ਜਿੱਥੇ ਉਨ੍ਹਾਂ ਵੱਲੋਂ ਆਪਣੇ ਚੋਣ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਉੱਥੇ ਹੀ ਹੁਣ ਉਨ੍ਹਾਂ ਵੱਲੋਂ ਲਿਖੀ ਗਈ ਚਿੱਠੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਿੱਥੇ ਇਹ ਚਿੱਠੀ ਵਿਧਾਇਕ ਦਿਨੇਸ਼ ਸਿੰਘ ਬੱਬੂ ਦੀ ਧੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਜਾਰੀ ਕੀਤੀ ਗਈ। ਵਿਧਾਇਕ ਸੰਨੀ ਦਿਓਲ ਵੱਲੋਂ ਆਪਣੇ ਦੋਸਤ ਦੀ ਬੇਟੀ ਦੀ ਇੱਛਾ ਨੂੰ ਪੂਰੀ ਕਰਨ ਵਾਸਤੇ ਇਕ ਮਹਿੰਦਰਾ ਏਜੰਸੀ ਨੂੰ ਇਹ ਚਿੱਠੀ ਲਿਖੀ ਗਈ ਸੀ ਜੋ ਕੇ ਵਾਇਰਲ ਹੋ ਗਈ ਹੈ। ਜਿਸ ਵਿਚ ਉਨ੍ਹਾਂ ਵੱਲੋਂ ਲਿਖਿਆ ਗਿਆ ਹੈ ਕਿ ਉਨ੍ਹਾਂ ਦੇ ਦੋਸਤ ਦੀ ਧੀ ਨੂੰ ਥਾਰ ਵਾਹਨ ਦੀ ਛੇਤੀ ਸਪੁਰਦਗੀ ਕੀਤੀ ਜਾਵੇ। ਇਸ ਚਿੱਠੀ ਵਿੱਚ ਉਨ੍ਹਾਂ ਵੱਲੋਂ ਥਾਰ ਗੱਡੀ ਜਲਦੀ ਦਿਤੇ ਜਾਣ ਦੀ ਅਪੀਲ ਕੀਤੀ ਗਈ ਹੈ। ਜਿਸ ਨੂੰ ਲੈ ਕੇ ਕੁਝ ਲੋਕਾਂ ਵਿੱਚ ਗੁੱਸਾ ਵੀ ਦਿਖਾਈ ਦੇ ਰਿਹਾ ਹੈ। ਕਿਉਂਕਿ ਲੋਕਾਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਮੁੱਦੇ ਉੱਪਰ ਵਿਧਾਇਕ ਵੱਲੋਂ ਕੋਈ ਵੀ ਜਵਾਬ ਨਹੀਂ ਦਿੱਤਾ ਜਾਂਦਾ। ਜਿਸ ਕਾਰਨ ਲੋਕਾਂ ਦੇ ਮਨਾਂ ਵਿੱਚ ਬਹੁਤ ਸਾਰੇ ਸਵਾਲ ਵੀ ਪੈਦਾ ਹੋ ਰਹੇ ਹਨ।