ਹਿਸਾਰ : ਹਰਿਆਣੇ ਦੇ ਮੁੱਖ ਮੰਤਰੀ ਦੇ ਘਰੇ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਛੋਟੇ ਭਰਾ ਗੁਲਸ਼ਨ ਖੱਟਰ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਨੋਹਰ ਲਾਲ ਖੱਟੜ ਪੰਜ ਭਰਾਵਾਂ ਵਿੱਚੋਂ ਸਭ ਤੋਂ ਵੱਡੇ ਹਨ ਅਤੇ ਗੁਲਸ਼ਨ ਪਿੰਡ ਵਿੱਚ ਰਹਿ ਕੇ ਹੀ ਖੇਤੀਬਾੜੀ ਦਾ ਕੰਮ ਕਰ ਰਹੇ ਸਨ। ਜੋ ਕੁੱਝ ਸਮੇਂ ਤੋਂ ਫੇਫੜਿਆਂ ਦੀ ਬਿਮਾਰੀ ਕਾਰਨ ਪੀੜਤ ਸਨ ਅਤੇ ਉਨ੍ਹਾਂ ਨੂੰ ਇਲਾਜ ਵਾਸਤੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਥੇ ਇਲਾਜ ਅਧੀਨ ਸਨ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਹੀ ਪੀਜੀਆਈ ਤੋਂ ਗੁਰੂਗ੍ਰਾਮ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਸੀ। ਜਿੱਥੇ ਅੱਜ ਸਵੇਰੇ ਉਨ੍ਹਾਂ ਦੀ 57 ਸਾਲ ਦੀ ਉਮਰ ਵਿੱਚ ਦਿਹਾਂਤ ਹੋਣ ਦੀ ਖਬਰ ਸਾਹਮਣੇ ਆ ਗਈ।
ਇਹ ਖਬਰ ਮਿਲਦੇ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ। ਦੋ ਹਫਤੇ ਪਹਿਲਾਂ ਉਹਨਾਂ ਨੂੰ ਨਿਮੋਨੀਆ ਦੀ ਸ਼ਕਾਇਤ ਹੋਈ ਸੀ ਜਿਸ ਕਾਰਨ ਉਨ੍ਹਾਂ ਨੂੰ ਰੋਹਤਕ ਦੇ ਪੀਜੀਆਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉਹ ਆਪਣੇ ਪਿੱਛੇ ਪਰਿਵਾਰ ਵਿੱਚ ਪਤਨੀ ਅਤੇ ਦੋ ਪੁੱਤਰ ਤੇ ਇੱਕ ਧੀ ਨੂੰ ਛੱਡ ਗਏ ਹਨ। ਉਨ੍ਹਾਂ ਦੇ ਬੇਟੇ ਪ੍ਰਾਈਵੇਟ ਸੈਕਟਰ ਵਿੱਚ ਕੰਮ ਕਰਦੇ ਹਨ। ਇਸ ਸਮੇਂ ਉਹ ਆਪਣੇ ਪਰਿਵਾਰ ਨਾਲ ਰੋਹਤਕ ਸਹਿਰ ਦੇ ਭਿਵਾਨੀ ਚੁੰਗੀ ਦੇ ਕੋਲ ਰਜਿੰਦਰ ਕਲੋਨੀ ਵਿੱਚ ਰਹਿ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਰੋਹਤਕ ਦੇ ਸ਼ੀਲਾ ਬਾਈਪਾਸ ਸ਼ਮਸ਼ਾਨਘਾਟ ਵਿਖੇ ਅੱਜ ਬਾਅਦ ਦੁਪਹਿਰ 3 ਵਜੇ ਦੇ ਕਰੀਬ ਕੀਤਾ ਜਾਵੇਗਾ।