Friday, November 22, 2024
 

ਪੰਜਾਬ

ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ : ਸਿੱਖਿਆ ਮੰਤਰੀ

August 13, 2021 02:30 PM

ਚੰਡੀਗੜ੍ਹ: ਪੰਜਾਬ ਦੇ ਸਕੂਲਾਂ (Punjab schools) ਵਿੱਚ ਵਿਦਿਆਰਥੀਆਂ ਦੇ ਕੋਵਿਡ-19 (Students Covid-19 Positive) ਨਾਲ ਸੰਕਰਮਿਤ ਹੋਣ ਤੋਂ ਬਾਅਦ ਮਾਪੇ ਚਿੰਤਤ ਹਨ। ਸ਼ੁੱਕਰਵਾਰ ਨੂੰ ਪੰਜਾਬ ਸਰਕਾਰ (Punjab Government) ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ (Education Minister Vijay Inder Singla) ਨੇ ਦੱਸਿਆ ਕਿ ਲੁਧਿਆਣਾ ਵਿੱਚ ਟੈਸਟਿੰਗ ਦੌਰਾਨ 20 ਬੱਚੇ ਪੌਜ਼ੇਟਿਵ ਆਏ, ਪਰ ਹੋਰ ਥਾਵਾਂ 'ਤੇ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ। ਸਕੂਲ ਵਿੱਚ 18 ਸਾਲ ਤੋਂ ਵੱਧ ਉਮਰ ਦੇ ਹਰ ਬੱਚੇ ਨੂੰ ਟੀਕਾ ਲਗਾਇਆ ਜਾਵੇਗਾ। ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਸੰਪਰਕ ਵਿੱਚ ਹੈ। ਡਿਪਟੀ ਕਮਿਸ਼ਨਰ ਲਗਾਤਾਰ ਸਕੂਲਾਂ ਦੀ ਨਿਗਰਾਨੀ ਕਰ ਰਹੇ ਹਨ। ਜੇ ਹੋਰ ਮਾਮਲੇ ਸਾਹਮਣੇ ਆਉਂਦੇ ਹਨ, ਤਾਂ ਸਕੂਲ ਨੂੰ ਬੰਦ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। 26 ਜੁਲਾਈ ਨੂੰ ਪੰਜਾਬ ਸਰਕਾਰ ਨੇ 10ਵੀਂ ਤੋਂ 12ਵੀਂ ਜਮਾਤ ਦੇ ਸਕੂਲ ਆਫਲਾਈਨ ਕਲਾਸਾਂ ਲਈ ਖੋਲ੍ਹੇ ਸੀ। ਬਾਅਦ ਵਿੱਚ 2 ਅਗਸਤ ਤੋਂ ਬਾਕੀ ਸਕੂਲ ਵੀ ਖੋਲ੍ਹੇ ਗਏ। ਕੁਝ ਦਿਨ ਪਹਿਲਾਂ ਲੁਧਿਆਣਾ ਦੇ ਦੋ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਕੋਰੋਨਾ ਪੌਜ਼ੇਟਿਵ ਪਾਏ ਜਾਣ ਤੋਂ ਬਾਅਦ ਪ੍ਰਸ਼ਾਸਨ ਵਿੱਚ ਹਲਚਲ ਮਚ ਗਈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਜੋਧੇਵਾਲ ਵਿੱਚ ਇੱਕੋ ਜਮਾਤ ਦੇ ਅੱਠ ਵਿਦਿਆਰਥੀ ਕੋਰੋਨਾ ਪੌਜ਼ੇਟਿਵ ਨਿਕਲੇ। ਸਰਕਾਰੀ ਹਾਈ ਸਕੂਲ ਕੈਲਾਸ਼ ਨਗਰ ਦੇ 12 ਵਿਦਿਆਰਥੀ ਪੌਜ਼ੇਟਿਵ ਪਾਏ ਗਏ। ਹੋਰ ਜ਼ਿਲ੍ਹਿਆਂ ਤੋਂ ਵੀ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਮਾਪੇ ਚਿੰਤਤ ਹੋਏ ਕਿ ਸਕੂਲ ਖੁੱਲ੍ਹੇ ਰਹਿਣਗੇ ਜਾਂ ਬੰਦ ਹੋ ਜਾਣਗੇ। ਸ਼ੁੱਕਰਵਾਰ ਨੂੰ ਸਿੱਖਿਆ ਮੰਤਰੀ ਨੇ ਉਨ੍ਹਾਂ ਦੇ ਸ਼ੰਕਿਆਂ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਫਿਲਹਾਲ ਸਕੂਲ ਬੰਦ ਨਹੀਂ ਹੋਣ ਜਾ ਰਹੇ ਹਨ। ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਨੇ ਸਕੂਲਾਂ ਵਿੱਚ ਰੋਜ਼ਾਨਾ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਿਆਂ ਵਿੱਚ ਡੀਸੀ ਨੇ ਸਕੂਲ ਸਟਾਫ ਦਾ ਟੀਕਾਕਰਣ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਟੀਕਾਕਰਨ ਕੈਂਪ ਲਗਾਉਣ ਲਈ ਕਿਹਾ ਗਿਆ ਹੈ। ਜਲੰਧਰ ਵਿੱਚ ਡੀਸੀ ਘਣਸ਼ਿਆਮ ਥੋਰੀ ਨੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਵਿੱਚ ਸਮੁੱਚੇ ਸਟਾਫ ਦਾ ਟੀਕਾਕਰਨ 31 ਅਗਸਤ ਤੱਕ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਬਾਅਦ ਟੀਕਾਕਰਣ ਰਹਿਤ ਸਟਾਫ ਨੂੰ ਸਕੂਲ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe