-ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਸਿਰ ’ਤੇ ਨਿਰਭਰ ਕਰਦਾ ਹੈ
ਮੁਹਾਲੀ (ਸੱਚੀ ਕਲਮ ਬਿਊਰੋ) : ਖੇਡਾਂ ਸਾਡੇ ਜੀਵਨ ਦਾ ਅਣਿੱਖੜਵਾਂ ਅੰਗ ਹਨ ਅਤੇ ਖੇਡਾਂ ਰਾਹੀਂ ਨੌਜਵਾਨ ਦੁਨੀਆਂ ਭਰ ਵਿੱਚ ਆਪਣੀ ਵਿਲੱਖਣ ਪਛਾਣ ਬਣਾ ਸਕਦੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੈਕਟਰ 66 ਵਿੱਚ ਹੋਣ ਵਾਲੇ 3 ਦਿਨਾਂ ਕ੍ਰਿਕੇਟ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਉਣ ਪੁੱਜੇ ਮੁਹਾਲੀ ਦੇ ਕੌਂਸਲਰ ਸ. ਸਰਬਜੀਤ ਸਿੰਘ ਸਮਾਣਾ ਨੇ ਗੱਲਬਾਤ ਦੌਰਾਨ ਕੀਤਾ। ਇਹ ਓਪਨਿੰਗ ਮੈਚ ਪਿੰਡ ਕੁੰਭੜਾ ਅਤੇ ਅਬਰਾਵਾਂ ਦੀਆਂ ਟੀਮਾਂ ਵਿਚਾਲੇ ਹੋਇਆ।
ਸਰਬਜੀਤ ਸਿੰਘ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਹਾਲ ਹੀ ਵਿੱਚ ਓਲੰਪਿਕ ਖੇਡਾਂ ਦੌਰਾਨ ਸਾਡੇ ਪੰਜਾਬ ਦੀ ਹਾਕੀ ਟੀਮ ਨੇ 41 ਬਾਅਦ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਉਹਨਾਂ ਕਿਹਾ ਕਿ ਸਾਡਾ ਸਾਰਿਆਂ ਦਾ ਨੈਤਿਕ ਤੇ ਸਮਾਜਿਕ ਫਰਜ਼ ਬਣਦਾ ਹੈ ਕਿ ਅਸੀਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕਰੀਏ ਤਾਂ ਜੋ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ, ਕਿਉਂਕਿ ਹਰ ਇੱਕ ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਸਿਰ ’ਤੇ ਨਿਰਭਰ ਕਰਦਾ ਹੈ। ਇਸ ਮੌਕੇ ਸੀਨੀਅਰ ਆਗੂ ਆਰ.ਪੀ ਸ਼ਰਮਾਂ, ਗੋਵਿੰਦਰ ਸਿੰਘ, ਰਵਿੰਦਰ ਸਿੰਘ ਅਤੇ ਜਗਦੇਵ ਸ਼ਰਮਾਂ ਤੋਂ ਇਲਾਵਾ ਹੋਰ ਵੀ ਅਨੇਕਾਂ ਸ਼ਖ਼ਸੀਅਤਾਂ ਹਾਜ਼ਰ ਸਨ।