Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਪੰਜਾਬ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਦੀ ਯਾਦ ਵਿੱਚ ਚੇਅਰ ਅਤੇ ਹੋਰ ਪ੍ਰਾਜੈਕਟਾਂ ਦਾ ਉਦਘਾਟਨ

August 14, 2021 09:58 PM

ਨਵੇਂ ਬਲਾਕ ਸਥਾਪਤ ਕਰਨ ਦਾ ਨੀਂਹ ਪੱਥਰ ਵੀ ਰੱਖਿਆ, ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਕਰੋਨਾ ਯੋਧਿਆਂ ਨਾਲ ਕੀਤੀ ਗੱਲਬਾਤ

ਅੰਮਿ੍ਰਤਸਰ(ਸੱਚੀ ਕਲਮ ਬਿਊਰੋ) :   ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮਿ੍ਰਤਸਰ ਦਾ ਦੋ ਰੋਜ਼ਾ ਦੌਰਾ ਸ਼ੁਰੂ ਕੀਤਾ ਜਿੱਥੇ ਉਨਾਂ ਨੇ ਅੱਜ ਪਹਿਲੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਹਾਨ ਧਾਰਮਿਕ ਸ਼ਖਸੀਅਤ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਜੀ ਦੀ ਯਾਦ ਵਿਚ ਸਥਾਪਤ ਕੀਤੀ ਚੇਅਰ ਸਮੇਤ ਕਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ। ਮੁੱਖ ਮੰਤਰੀ ਭਲਕੇ ਆਜ਼ਾਦੀ ਦਿਹਾੜੇ ਮੌਕੇ ਇੱਥੇ ਹੋਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਅਗਵਾਈ ਕਰਨਗੇ।

          ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਵਿਚ ਪਹੁੰਚਣ ਮੌਕੇ ਮੁੱਖ ਮੰਤਰੀ ਨੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਜੀ ਨੂੰ  ਸਮਰਪਿਤ ਚੇਅਰ ਦਾ ਉਦਘਾਟਨ ਕੀਤਾ। ਇਹ ਚੇਅਰ ਮਹਾਨ ਧਾਰਮਿਕ ਸ਼ਖਸੀਅਤ ਅਤੇ ਉੱਘੇ ਸਿੱਖਿਆ ਸ਼ਾਸਤਰੀ ਦੀ ਯਾਦ ਵਿਚ ਸਥਾਪਤ ਕੀਤੀ ਗਈ ਹੈ ਅਤੇ ਮੌਜੂਦਾ ਵਿੱਤੀ ਸਾਲ ਵਿਚ ਸੂਬਾ ਸਰਕਾਰ ਨੇ ਇਕ ਕਰੋੜ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਇਸ ਚੇਅਰ ਦੀ ਮੁਖੀ ਇਕ ਪ੍ਰੋਫੈਸਰ ਅਤੇ ਉਨਾਂ ਨਾਲ ਤਿੰਨ ਖੋਜ ਸਹਾਇਕ ਵੀ ਹੋਣਗੇ। 

          ਕੈਪਟਨ ਅਮਰਿੰਦਰ ਸਿੰਘ ਨੇ 6.10 ਕਰੋੜ ਰੁਪਏ ਦੀ ਲਾਗਤ ਵਾਲੇ ਸਕੂਲ ਆਫ ਐਜੂਕੇਸ਼ਨ, 2.45 ਕਰੋੜ ਰੁਪਏ ਦੀ ਲਾਗਤ ਵਾਲੇ ਜਨ ਸੰਚਾਰ ਵਿਭਾਗ, 3.30 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਹੋਟਲ ਮੈਨੇਜਮੈਂਟ ਅਤੇ ਸੈਰ ਸਪਾਟਾ ਦਾ ਉਦਘਾਟਨ ਕੀਤਾ। ਇਸੇ ਤਰਾਂ 3.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਗੋਲਡਨ ਜੁਬਲੀ ਸੈਂਟਰ ਫਾਰ ਇੰਟਰਪ੍ਰੀਨਿਊਰਸ਼ਿਪ ਐਂਡ ਇਨੋਵੇਸ਼ਨ ਅਤੇ 1.60 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸ਼ੂਟਿੰਗ ਰੇਂਜ ਦਾ ਨੀਂਹ ਪੱਥਰ ਵੀ ਰੱਖਿਆ।

          ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਇਹ ਪ੍ਰਾਜੈਕਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮੁਲਕ ਦੀਆਂ ਉਚ ਦਰਜੇ ਦੀਆਂ ਯੂਨੀਵਰਸਿਟੀਆਂ ਵਿਚ ਆਪਣਾ ਸਥਾਨ ਹੋਰ ਮਜ਼ਬੂਤ ਕਰਨ ਵਿਚ ਸਹਾਈ ਸਿੱਧ ਹੋਣਗੇ। ਉਨਾਂ ਕਿਹਾ ਕਿ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਨੂੰ ਸਮਰਪਿਤ ਚੇਅਰ ਮਹਾਨ ਸੰਤ ਸਖਸ਼ੀਅਤ ਦੇ ਜੀਵਨ ਅਤੇ ਫਿਲਾਸਫੀ ਉਤੇ ਡੂੰਘੀ ਖੋਜ ਕਰਨ ਲਈ ਵਿਦਵਾਨਾਂ ਅਤੇ ਖੋਜਾਰਥੀਆਂ ਦੀ ਮਦਦ ਕਰੇਗੀ। ਸੰਤ ਜੀ ਨੇ ਰਸਮੀ ਤੌਰ ਉਤੇ  ਸਿੱਖਿਆ ਦੇ ਪਾਸਾਰ ਨੂੰ ਅਮਲ ਵਿਚ ਲਿਆਉਣ ਦੀ ਅਗਵਾਈ ਉਸ ਸਮੇਂ ਕੀਤੀ, ਜਿਸ ਵੇਲੇ ਸਿੱਖਿਆ ਨੂੰ ਮਹੱਤਵਪੂਰਨ ਨਹੀਂ ਸੀ ਮੰਨਿਆ ਜਾਂਦਾ। ਉਨਾਂ ਨੇ ਭਰੋਸਾ ਜ਼ਾਹਰ ਕੀਤਾ ਕਿ ਇਸ ਚੇਅਰ ਵੱਲੋਂ ਕੀਤੀ ਖੋਜ ਯੂਨੀਵਰਸਿਟੀ ਦੀ ਲਾਇਬ੍ਰੇਰੀ ਤੱਕ ਹੀ ਮਹਿਦੂਦ ਨਹੀਂ ਰਹੇਗੀ ਸਗੋਂ ਇਨਾਂ ਨੂੰ ਕਿਤਾਬਾਂ ਵਜੋਂ ਪ੍ਰਕਾਸ਼ਿਤ ਕੀਤਾ ਜਾਵੇਗਾ ਤਾਂ ਕਿ ਦੁਨੀਆਂ ਨੂੰ ਸੰਤ ਜੀ ਦੇ ਯੋਗਦਾਨ ਅਤੇ ਕੁਰਬਾਨੀਆਂ ਬਾਰੇ ਜਾਣੂੰ ਕਰਵਾਇਆ ਜਾ ਸਕੇ।  

ਕੈਬਨਿਟ ਮੰਤਰੀ ਤਿ੍ਰਪਤ ਬਾਜਵਾ ਵੱਲੋਂ ਫੰਡਾਂ ਦੀ ਘਾਟ ਸਬੰਧੀ ਜ਼ਾਹਰ ਕੀਤੀ ਗਈ ਚਿੰਤਾ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਅਜਿਹੀ ਖੋਜ ਲਈ ਗ੍ਰਾਂਟਾਂ ਵਿੱਚ ਵਾਧਾ ਕੀਤਾ ਜਾਵੇਗਾ। ਬਾਜਵਾ ਨੇ ਆਪਣੀ ਸ਼ੁਰੂਆਤੀ ਟਿੱਪਣੀ ਵਿੱਚ ਅਫਸੋਸ ਜਤਾਇਆ ਕਿ ਯੂਨੀਵਰਸਿਟੀਆਂ ਵਿੱਚ ਸਥਾਪਤ ਕੀਤੀਆਂ ਜਾਂਦੀਆਂ ਚੇਅਰਜ਼ ਫੰਡਾਂ ਦੀ ਘਾਟ ਕਰਨ ਖੁਦ-ਬ-ਖੁਦ ਖ਼ਤਮ ਹੋ ਜਾਂਦੀਆਂ ਹਨ।

ਸਿੱਖ ਧਰਮ ਦੇ ਪ੍ਰਸਾਰ ਲਈ ਲੁਬਾਣਾ ਭਾਈਚਾਰੇ ਦੇ ਵੱਡਮੁੱਲੇ ਯੋਗਦਾਨ ਦੀ ਸਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਕਾਲ ਦੌਰਾਨ ਮਹਾਨ ਸਰਧਾਲੂਆਂ ਮੱਖਣ ਸਾਹ ਲੁਬਾਣਾ ਅਤੇ ਲੱਖੀ ਸ਼ਾਹ ਵਣਜਾਰਾ ਦੁਆਰਾ ਨਿਭਾਈ ਗਈ ਅਹਿਮ ਭੂਮਿਕਾ ਪੰਜਾਬੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।

ਜ਼ਿਕਰਯੋਗ ਹੈ ਕਿ ਸੰਤ ਪ੍ਰੇਮ ਜੀ ਨੇ 1921 ਵਿੱਚ ਗੁਰੂ ਗੋਬਿੰਦ ਸਿੰਘ ਖਾਲਸਾ, ਲੁਬਾਣਾ ਸਕੂਲ ਦੀ ਸਥਾਪਨਾ ਕੀਤੀ ਅਤੇ ਬਾਅਦ ਵਿੱਚ ਉਨਾਂ ਦੀ ਯਾਦ ’ਚ ਇੱਕ ਹੋਰ ਸਕੂਲ ਸਥਾਪਤ ਕੀਤਾ ਗਿਆ। ਅੱਜ ਵੀ ਕਪੂਰਥਲਾ ਜ਼ਿਲੇ ਦੇ ਨਡਾਲਾ ਅਤੇ ਬੇਗੋਵਾਲ ਕਸਬਿਆਂ ਵਿੱਚ ਇਸ ਧਾਰਮਿਕ ਸਮੂਹ ਦੁਆਰਾ ਕਾਲਜ ਚਲਾਏ ਜਾ ਰਹੇ ਹਨ। ਸੰਤ ਪ੍ਰੇਮ ਜੀ 1937 ਅਤੇ 1945 ਵਿੱਚ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਅਤੇ ਗੁਰਦੁਆਰਾ ਸੁਧਾਰ ਲਹਿਰ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਹੋਏ 1926 ਤੋਂ 1950 ਤੱਕ ਸ੍ਰੋਮਣੀ ਕਮੇਟੀ ਦੇ ਮੈਂਬਰ ਰਹੇ। ਭਾਰਤ ਦੀ ਵੰਡ ਤੋਂ ਬਾਅਦ, ਸੰਤ ਜੀ ਬੇਗੋਵਾਲ ਆ ਗਏ ਅਤੇ ਸੰਤ ਬਿਸ਼ਨ ਸਿੰਘ ਦੇ ਨਾਂ ਹੇਠ ਇੱਕ ਧਾਰਮਿਕ ਸਮੂਹ ਦੀ ਸਥਾਪਨਾ ਕੀਤੀ। ਉਹ 2 ਜੂਨ, 1950 ਨੂੰ ਅਕਾਲ ਚਲਾਣਾ ਕਰ ਗਏ।

ਇਸ ਮੌਕੇ ਵਿਧਾਇਕ ਅੰਮਿ੍ਰਤਸਰ (ਪੱਛਮੀ) ਡਾ. ਰਾਜ ਕੁਮਾਰ ਵੇਰਕਾ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਟਾਂਡਾ ਤੋਂ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਅੰਮਿ੍ਰਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਅਤੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਚੇਅਰ ਦੇ ਪ੍ਰੋ. ਸਰਬਜਿੰਦਰ ਸਿਘ ਮੌਜੂਦ ਸਨ।

ਮੁੱਖ ਮੰਤਰੀ ਨੇ ਬਾਅਦ ਵਿੱਚ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਅੰਮਿ੍ਰਤਸਰ ਦਾ ਦੌਰਾ ਕੀਤਾ ਜਿੱਥੇ ਉਨਾਂ ਨੇ ਬੇਸਿਕ ਸਾਇੰਸ ਬਲਾਕ ਅਤੇ ਲੜਕਿਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਬਾਅਦ ਉਨਾਂ ਨੇ ਚਾਹ ਪੀਣ ਮੌਕੇ ਕੋਰੋਨਾ ਯੋਧਿਆਂ ਨਾਲ ਗੈਰ-ਰਸਮੀ ਗੱਲਬਾਤ ਕੀਤੀ।

 

Have something to say? Post your comment

Subscribe