ਪਠਾਨਕੋਟ : ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਨਗਰ ਢਾੰਗੂ ਦੇ ਨਿਵਾਸੀ ਅਤੇ ਭਾਰਤੀ ਫੌਜ ਵਿਚ ਤੈਨਾਤ ਸੂਬੇਦਾਰ ਪਰਮਿੰਦਰ ਸਿੰਘ ਗੋਰਾਇਆ ਦੀ ਅੱਜ ਮ੍ਰਿਤਕ ਦੇਹ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚੀ। ਦੱਸ ਦਈਏ ਕਿ ਬੀਤੇ ਦੋ ਦਿਨ ਪਹਿਲਾਂ ਦਿਲ ਦੀ ਧੜਕਣ ਰੁਕਣ ਨਾਲ ਅਰੁਣਾਚਲ ਪ੍ਰਦੇਸ਼ ਵਿਖੇ ਡਿਊਟੀ ਦੌਰਾਨ ਉਨ੍ਹਾਂ ਮੌਤ ਹੋ ਗਈ ਸੀ। ਮ੍ਰਿਤਕ ਦੇਹ ਪਹੁੰਚਣ 'ਤੇ ਚੱਕੀ ਪੁਲ ਸਥਿਤ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਫੌਜੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ । ਫੌਜ ਦੀ ਟੁਕੜੀ ਵਲੋਂ ਮ੍ਰਿਤਕ ਸੂਬੇਦਾਰ ਪਰਮਿੰਦਰ ਸਿੰਘ ਗੋਰਾਇਆ ਨੂੰ ਸਲਾਮੀ ਦਿੱਤੀ ਗਈ । ਮ੍ਰਿਤਕ ਸੂਬੇਦਾਰ ਪਰਮਿੰਦਰ ਸਿੰਘ ਗੁਰਾਇਆ ਨੂੰ ਸ਼ਹਿਰ ਦੀਆਂ ਸਮਾਜ ਸੇਵੀ ਜਥੇਬੰਦੀਆਂ ਅਤੇ ਫ਼ੌਜ ਦੇ ਅਧਿਕਾਰੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ।