Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਅਜ਼ਾਦੀ ਦਿਹਾੜੇ ਮੌਕੇ ਕੈਪਟਨ ਸਰਕਾਰ ਦਾ ਜਲੰਧਰ ਵਾਸੀਆਂ ਨੂੰ ਤੋਹਫ਼ਾ; ਉ.ਪੀ. ਸੋਨੀ ਵੱਲੋਂ 196.47 ਕਰੋੜ ਦੇ ਪ੍ਰਾਜੈਕਟਾਂ ਦਾ ਐਲਾਨ

August 15, 2021 08:47 PM

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲੰਧਰ ਵਾਸੀਆਂ ਨੂੰ 196.47 ਕਰੋੜ ਰੁਪਏ ਦਾ ਤੋਹਫਾ ਦਿੰਦੇ ਹੋਏ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓਪੀ ਸੋਨੀ ਵੱਲੋਂ ਅੱਜ ਆਜ਼ਾਦੀ ਦਿਹਾੜੇ ਮੌਕੇ ਸ਼ਹਿਰ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ ਗਿਆ।

ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਰਜਿੰਦਰ ਬੇਰੀ, ਸੁਸ਼ੀਲ ਰਿੰਕੂ, ਅਵਤਾਰ ਸਿੰਘ ਬਾਵਾ ਹੈਨਰੀ ਤੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਮੇਤ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਨਵੀਨ ਸਿੰਗਲਾ ਮੌਜੂਦ ਸਨ, ਨੇ ਜ਼ਿਲ੍ਹੇ ਲਈ 22 ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ 16 ਕਰੋੜ ਰੁਪਏ ਦੀ ਲਾਗਤ ਵਾਲਾ ਨਿਫ਼ਟ ਕੈਂਪਸ, ਸ਼ਾਹਕੋਟ ਵਿਖੇ 3.14 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ, 4.13 ਕਰੋੜ ਰੁਪਏ ਦੀ ਲਾਗਤ ਨਾਲ ਲਾਜਪਤ ਨਗਰ ਵਿੱਚ ਪਾਰਕ, 2.52 ਕਰੋੜ ਦੀ ਲਾਗਤ ਵਾਲੀ ਕਰਤਾਰਪੁਰ-ਕਿਸ਼ਨਗੜ੍ਹ ਰੋਡ, 1.40 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਆਦਮਪੁਰ ਹਵਾਈ ਅੱਡੇ ਨੂੰ ਜਾਣ ਵਾਲੀ ਸੜਕ ਦਾ ਨੀਂਹ ਪੱਥਰ, ਪਿੰਡਾਂ ਲਈ 51.63 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ, ਸ਼ਹਿਰ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਦੇ ਨਵੀਨੀਕਰਨ ਲਈ 50 ਕਰੋੜ ਰੁਪਏ ਦਾ ਪ੍ਰਾਜੈਕਟ, 16.18 ਕਰੋੜ ਦੀ ਲਾਗਤ ਨਾਲ ਬਸਤੀ ਪੀਰਦਾਦ ਵਿੱਚ ਨਵੇਂ ਟਰੀਟਮੈਂਟ ਪਲਾਂਟ ਦਾ ਨਿਰਮਾਣ ਅਤੇ ਹੋਰ ਸ਼ਾਮਲ ਹਨ।

ਸ਼੍ਰੀ ਓ.ਪੀ.ਸੋਨੀ ਨੇ ਦੱਸਿਆ ਕਿ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਤਿੰਨ ਮੈਡੀਕਲ ਕਾਲਜਾਂ ਵਿੱਚ ਤਿੰਨ ਪਲਾਜ਼ਮਾ ਬੈਂਕ ਸ਼ੁਰੂ ਕੀਤੇ ਗਏ ਹਨ ਅਤੇ 1000 ਕਰੋੜ ਰੁਪਏ ਦੀ ਲਾਗਤ ਨਾਲ ਰਾਜ ਵਿੱਚ ਤਿੰਨ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਸਤਰ ਵਿੱਚ 120 ਕਰੋੜ ਰੁਪਏ ਨਾਲ ਇੱਕ ਅਤਿ ਆਧੁਨਿਕ ਕੈਂਸਰ ਸੈਂਟਰ ਦੀ ਸਥਾਪਨਾ ਕੀਤੀ ਜਾਵੇਗੀ ਅਤੇ 550 ਕਰੋੜ ਰੁਪਏ ਦੀ ਲਾਗਤ ਨਿਊ ਚੰਡੀਗੜ੍ਹ ਵਿਖੇ ਇਕ ਐਡਵਾਂਸ ਵਾਇਰੋਲੋਜੀ ਸੈਂਟਰ ਸਥਾਪਿਤ ਕੀਤਾ ਜਾਵੇਗਾ।

ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਜ਼ਿਲ੍ਹੇ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਅਹਿਮ ਭੁਮਿਕਾ ਅਦਾ ਕਰਨਗੇ।

ਉਨ੍ਹਾਂ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੀ ਯਾਦ ਦਿਵਾਉਂਦਿਆ ਕਿਹਾ ਕਿ 80 ਫੀਸਦ ਤੋਂ ਜ਼ਿਆਦਾ ਲੋਕ ਜਿਹੜੇ ਜਾਂ ਤਾਂ ਸ਼ਹੀਦ ਹੋ ਗਏ, ਜਾਂ ਜਿਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਜਾਂ ਜਿਨ੍ਹਾਂ ਨੇ ਉਮਰ ਭਰ ਕੈਦ ਕੱਟੀ, ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਸਾਡੇ ਬਹਾਦਰ ਪੰਜਾਬੀ ਸੈਨਿਕਾਂ ਨੇ ਬਾਹਰਲੇ ਹਮਲਾਵਰਾਂ ਅਤੇ ਅੰਦਰੂਨੀ ਗੜਬੜੀ ਤੋਂ ਹਮੇਸ਼ਾ ਦੇਸ਼ ਦੀ ਅਖੰਡਤਾ ਦੀ ਰੱਖਿਆ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਇਸ ਪਵਿੱਤਰ ਧਰਤੀ ’ਤੇ ਮਾਣ ਹੈ, ਜਿਥੋਂ ਕੂਕਾ ਲਹਿਰ, ਪਗੜੀ ਸੰਭਾਲ, ਗ਼ਦਰ, ਗੁਰਦੁਆਰਾ ਸੁਧਾਰ, ਬੱਬਰ ਅਕਾਲੀ ਅਤੇ ਆਜ਼ਾਦੀ ਦੇ ਸੰਗਰਾਮ ਦੇ ਹੋਰ ਫੈਸਲਾਕੁੰਨ ਅੰਦੋਲਨਾ ਦੀ ਅਗਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਖਾਸ ਕਰਕੇ ਗਰੀਬ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।

ਇਸ ਤੋਂ ਪਹਿਲਾਂ ਸ਼੍ਰੀ ਓ.ਪੀ.ਸੋਨੀ ਵਲੋਂ ਪਰੇਡ ਕਮਾਂਡਰ ਸ਼੍ਰੀ ਮੁਰਾਦ ਜਸਵੀਰ ਸਿੰਘ ਦੀ ਅਗਵਾਈ ਵਾਲੀ ਸ਼ਾਨਦਾਰ ਪਰੇਡ, ਜਿਸ ਵਿੱਚ ਆਈ.ਟੀ.ਬੀ.ਪੀ., ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. ਦੀਆਂ ਟੁੱਕੜੀਆਂ ਅਤੇ ਸੀ.ਆਰ.ਪੀ.ਐਫ. ਬੈਂਡ ਸ਼ਾਮਿਲ ਸੀ, ਤੋਂ ਸਲਾਮੀ ਲਈ ਗਈ।

ਇਸ ਮੌਕੇ ਸ਼੍ਰੀ ਓ.ਪੀ.ਸੋਨੀ ਵੱਲੋਂ ਵੱਖ-ਵੱਖ ਖੇਤਰਾਂ ਖਾਸ ਕਰਕੇ ਕੋਵਿਡ-19 ਮਹਾਂਮਾਰੀ ਦੌਰਾਨ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ 133 ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਵੱਲੋਂ ਲੋੜਵੰਦ ਲੋਕਾਂ ਨੂੰ ਆਤਮ ਨਿਰਭਰ ਬਣਨ ਲਈ ਚਾਰ ਟਰਾਈ ਸਾਈਕਲ, ਤਿੰਨ ਵਹੀਲ ਚੇਅਰਜ਼ ਅਤੇ ਪੰਜ ਸਿਲਾਈ ਮਸ਼ੀਨਾਂ ਵੀ ਤਕਸੀਮ ਕੀਤੀਆਂ ਗਈਆਂ। ਆਖੀਰ ਵਿੱਚ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ, ਜਲੰਧਰ ਸ੍ਰੀ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਸ੍ਰ.ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਨੋਜ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਐਸ.ਡੀ.ਐਮ ਹਰਪ੍ਰੀਤ ਸਿੰਘ ਅਟਵਾਲ, ਬਲਬੀਰ ਰਾਜ ਸਿੰਘ ਅਤੇ ਹੋਰ ਵੀ ਮੌਜੂਦ ਸਨ।

 

Have something to say? Post your comment

Subscribe