Friday, November 22, 2024
 

ਮਨੋਰੰਜਨ

ਅਭਿਨੇਤਰੀ ਅਤੇ ਮਾਡਲ ਮੀਰਾ ਮਿਥੁਨ ਨੂੰ ਨਿਆਇਕ ਹਿਰਾਸਤ 'ਚ ਭੇਜਿਆ

August 16, 2021 07:20 AM

ਮੁੰਬਈ : ਕਾਲੀਵੁੱਡ ਅਭਿਨੇਤਰੀ ਅਤੇ ਮਾਡਲ ਮੀਰਾ ਮਿਥੁਨ ਨੂੰ ਗ੍ਰਿਫਤਾਰ ਕਰਨ ਮਗਰੋਂ ਹੁਣ ਸੈਦਾਪੇਟ ਕੋਰਟ ਦੇ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ਨੇ ਮੀਰਾ ਨੂੰ 27 ਅਗਸਤ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸਾਈਬਰ ਕ੍ਰਾਈਮ ਪੁਲਿਸ ਨੇ ਮੀਰਾ ਮਿਥੁਨ ਦੇ ਖਿਲਾਫ 7 ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਦਰਅਸਲ ਮੀਰਾ ਮਿਥੁਨ ਨੂੰ ਦਲਿਤਾਂ ਵਿਰੁੱਧ ਨਫ਼ਰਤ ਭਰੇ ਭਾਸ਼ਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਮੀਰਾ ਮਿਥੁਨ ਨੂੰ ਕੇਰਲ ਤੋਂ ਗ੍ਰਿਫ਼ਤਾਰ ਕੀਤਾ। ਸੋਸ਼ਲ ਮੀਡੀਆ ‘ਤੇ ਮੀਰਾ ਮਿਥੁਨ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ ਜਿਸ ਵਿੱਚ ਉਹ ਕਹਿ ਰਹੀ ਹੈ ਕਿ ਪੁਲਿਸ ਉਸਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਸ ਨੇ ਇਹ ਵੀ ਧਮਕੀ ਦਿੱਤੀ ਕਿ ਜੇ ਪੁਲਿਸ ਨੇ ਉਸ ‘ਤੇ ਹੱਥ ਪਾਇਆ ਤਾਂ ਉਹ ਖੁਦਕੁਸ਼ੀ ਕਰ ਲਵੇਗੀ। ਮੀਰਾ ਨੇ ਵੀਡੀਓ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ। ਦੱਸਣਯੋਗ ਹੈ ਕਿ ਪਿਛਲੇ ਹਫਤੇ, ਮੀਰਾ ਮਿਥੁਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਇਆ ਸੀ ਜਿਸ ਵਿੱਚ ਅਨੁਸੂਚਿਤ ਜਾਤੀ (ਐਸਸੀ) ਅਤੇ ਅਨੁਸੂਚਿਤ ਜਨਜਾਤੀ (ਐਸਟੀ) ਦੇ ਲੋਕਾਂ ਦੇ ਵਿਰੁੱਧ ਜਾਤੀਵਾਦੀ ਗਾਲਾਂ ਕੱਢੀਆਂ ਗਈਆਂ ਸਨ । ਵਿਦੂਥਲਾਈ ਸਿਰੁਥੈਗਲ ਕਾਚੀ ਦੇ ਨੇਤਾ ਵੰਨੀ ਅਰਾਸੂ ਦੀ ਸ਼ਿਕਾਇਤ ਦੇ ਆਧਾਰ ‘ਤੇ ਅਭਿਨੇਤਰੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

 

Have something to say? Post your comment

Subscribe