ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜਲੰਧਰ ਦੇ ਵਿਧਾਇਕ ਪ੍ਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੌਂਪਦਿਆਂ ਉਨ੍ਹਾਂ ਨੂੰ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਸਬੰਧੀ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਸਿੱਧੂ ਨੇ ਪਹਿਲਾਂ ਆਪਣੇ ਸਲਾਹਕਾਰ ਨਿਯੁਕਤ ਕੀਤੇ ਸਨ। ਹਾਲਾਂਕਿ, ਉਨ੍ਹਾਂ ਨੂੰ ਸਲਾਹਕਾਰ ਨਿਯੁਕਤ ਕੀਤੇ ਜਾਣ ਦੇ ਕੁਝ ਘੰਟਿਆਂ ਬਾਅਦ, ਸਾਬਕਾ ਆਈਪੀਐਸ ਅਧਿਕਾਰੀ ਮੁਹੰਮਦ ਮੁਸਤਫਾ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ। ਮੁਸਤਫਾ ਨੇ ਕਿਹਾ ਸੀ ਕਿ ਮੈਂ ਨਵਜੋਤ ਸਿੱਧੂ ਦਾ ਧੰਨਵਾਦ ਕਰਦਾ ਹਾਂ ਕਿਉਂਕਿ ਕਾਂਗਰਸ ਵਿਚ ਘੱਟੋ -ਘੱਟ ਇੱਕ ਅਜਿਹਾ ਵਿਅਕਤੀ ਹੈ ਜਿਸਨੇ ਸਾਢੇ ਚਾਰ ਸਾਲਾਂ ਬਾਅਦ ਮੇਰੇ ਬਾਰੇ ਸੋਚਿਆ।
ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ