Tuesday, November 12, 2024
 

ਸੰਸਾਰ

ਤਾਲਿਬਾਨ ਵਿਚ ਹਿੰਦੂ-ਸਿੱਖ ਪਰਿਵਾਰਾਂ ਸੁਰੱਖਿਅਤ

August 17, 2021 08:17 AM

ਨਵੀਂ ਦਿੱਲੀ: ਅਫਗਾਨਿਸਤਾਨ ‘ਤੇ ਹੁਣ ਤਾਲਿਬਾਨ ਦਾ ਕਬਜ਼ਾ ਹੋ ਚੁੱਕਿਆ ਹੈ। ਤਾਲਿਬਾਨ ਦੇ ਕਹਿਰ ਕਾਰਨ ਵੱਡੀ ਗਿਣਤੀ ‘ਚ ਲੋਕ ਦੇਸ਼ ਛੱਡ ਰਹੇ ਹਨ। ਇੱਥੇ ਫਸੇ ਆਮ ਲੋਕਾਂ ਲਈ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਅਫ਼ਗਾਨਿਸਤਾਨ ‘ਚ ਰਹਿੰਦੇ ਘੱਟ ਗਿਣਤੀ ਲੋਕਾਂ ਦੀ ਸੁਰੱਖਿਆ ਬਾਰੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ। ਮਨਜਿੰਦਰ ਸਿੰਘ ਸਿਰਸਾ ਨੇ ਜਾਰੀ ਕੀਤੀ ਵੀਡੀਓ ਵਿੱਚ ਕਿਹਾ ਕਿ ਗਜ਼ਨੀ ਅਤੇ ਜਲਾਲਾਬਾਦ ਵਿੱਚ ਰਹਿੰਦੇ ਸਾਡੇ ਭਾਈਚਾਰੇ ਦੇ ਲੋਕਾਂ ਨੇ ਕਾਬੁਲ ਦੇ ਗੁਰਦੁਆਰਾ ਸਾਹਿਬ ’ਚ ਸ਼ਰਨ ਲਈ ਹੋਈ ਹੈ। ਇਨ੍ਹਾਂ ਵਿੱਚ ਕੁੱਲ 320 ਲੋਕ ਹਨ, ਜਿਨ੍ਹਾਂ ’ਚ 50 ਹਿੰਦੂ ਹਨ ਅਤੇ ਬਾਕੀ ਸਾਰੇ ਸਿੱਖ ਪਰਿਵਾਰ ਹਨ। ਸਿਰਸਾ ਨੇ ਕਿਹਾ ਕਿ ਉਹ ਸਾਰੇ ਸੁਰੱਖਿਅਤ ਹਨ ਅਤੇ ਗੁਰਦੁਆਰਾ ਸਾਹਿਬ ਅੰਦਰ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਕਾਬੁਲ ਅਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨਾਲ ਲਗਾਤਾਰ ਸੰਪਰਕ ਵਿਚ ਹਾਂ, ਜਿਨ੍ਹਾਂ ਨੇ ਮੈਨੂੰ ਦੱਸਿਆ ਕਿ ਸਾਰੇ ਲੋਕ ਸੁਰੱਖਿਅਤ ਹਨ। ਸਿਰਸਾ ਨੇ ਅੱਗੇ ਕਿਹਾ ਕਿ ਕੁਝ ਸਮੇਂ ਪਹਿਲਾਂ ਤਾਲਿਬਾਨ ਦੇ ਸਥਾਨਕ ਲੀਡਰਾਂ ਨੇ ਗੁਰਦੁਆਰਾ ਘਰ ਅੰਦਰ ਆ ਕੇ ਸਾਡੇ ਪ੍ਰਧਾਨ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਅਸੀਂ ਤੁਹਾਡੇ ਨਾਲ ਹਾਂ, ਤੁਹਾਡੀ ਸੁਰੱਖਿਆ ਦੀ ਗਰੰਟੀ ਲੈਂਦੇ ਹਾਂ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

ट्रम्प ने पुतिन से बात की, उन्हें यूक्रेन युद्ध को न बढ़ाने की सलाह दी: रिपोर्ट

ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਕੈਨੇਡਾ 'ਚ ਗ੍ਰਿਫਤਾਰ

ਦੇਖੋ, ਡੋਨਾਲਡ ਟਰੰਪ ਦੀ ਪੁਰਾਣੀ Video ਆਈ ਸਾਹਮਣੇ

मुल्तान में AQI अभी भी 1,900 से अधिक, पाकिस्तान भयावह धुंध से जूझ रहा है

Pakistan : ਟਰੇਨ ਦਾ ਇੰਤਜ਼ਾਰ : ਅਚਾਨਕ ਧਮਾਕਾ, CCTV ਵੀਡੀਓ ਵੇਖੋ

IRCC closes the Student Direct Stream, effective immediately

अमेरिकी राष्ट्रपति चुनाव के बारे में 10 रोचक तथ्य

ਅੰਮ੍ਰਿਤਸਰ-ਦਿੱਲੀ ਹਵਾਵਾਂ ਕਾਰਨ ਲਾਹੌਰ 'ਚ ਪ੍ਰਦੂਸ਼ਣ, ਤਾਲਾਬੰਦੀ ਸ਼ੁਰੂ

 
 
 
 
Subscribe