ਨਵੀਂ ਦਿੱਲੀ : ਅਫਗਾਨਿਸਤਾਨ 'ਤੇ ਤਾਲਿਬਾਨ ਦਾ ਕਬਜ਼ਾ ਹੋ ਚੁੱਕਾ ਹੈ ਅਤੇ ਉਥੇ ਹੋਰ ਦੇਸ਼ ਦੀ ਤਰ੍ਹਾਂ ਭਾਰਤੀ ਵੀ ਫਸੇ ਹੋਏ ਹਨ ਅਤੇ ਇਸੇ ਸਬੰਧ ਵਿਚ ਭਾਰਤੀ ਵਿਦੇਸ਼ ਮੰਤਰੀ ਡਾ.ਐਸ ਜੈਸ਼ੰਕਰ ਦਾ ਕਹਿਣਾ ਹੈ ਕਿ ਉਹ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਹੇ ਹਨ। ਭਾਰਤੀ ਵਿਦੇਸ਼ ਮੰਤਰੀ ਡਾ.ਐਸ ਜੈਸ਼ੰਕਰ ਦਾ ਕਹਿਣਾ ਹੈ ਕਿ ਉਨ੍ਹਾਂ ਲਗਾਤਾਰ ਅਫਗਾਨਿਸਤਾਨ 'ਚ ਸਥਿਤੀ 'ਤੇ ਨਜ਼ਰ ਬਣਾਈ ਹੋਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਜਾਣਕਾਰੀ ਦਿੱਤੀ ਹੈ ਕਿ ਅਫਗਾਨਿਸਤਾਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਇਕ ਵਿਸ਼ੇਸ਼ ਅਫਗਾਨਿਸਤਾਨ ਸੈੱਲ ਦਾ ਵੀ ਗਠਨ ਕੀਤਾ ਗਿਆ ਹੈ। ਤਾਲਿਬਾਨ ਵੱਲੋਂ ਪੂਰੀ ਤਰ੍ਹਾਂ ਨਾਲ ਅਫਗਾਨਿਸਤਾਨ ਨੂੰ ਆਪਣੇ ਕਬਜ਼ੇ 'ਚ ਲੈਣ ਤੋਂ ਬਾਅਦ ਹਜ਼ਾਰਾਂ ਲੋਕ ਦੇਸ਼ ਛੱਡ ਕੇ ਜਾਣ ਦੀ ਕੋਸ਼ਿਸ਼ ਕਰ ਰਹੇ ਹਨ।