Friday, April 04, 2025
 
BREAKING NEWS
ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤਵਕਫ਼ ਸੋਧ ਬਿੱਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀਵਕਫ਼ ਬਿੱਲ: ਮਾਇਆਵਤੀ ਨੇ ਵਕਫ਼ ਸੋਧ ਬਿੱਲ 'ਤੇ ਅਸਹਿਮਤੀ ਪ੍ਰਗਟਾਈਬੈਂਕਾਕ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਮੁਹੰਮਦ ਯੂਨਸ ਦੀ ਮੁਲਾਕਾਤਟਰੰਪ ਦੇ ਟੈਰਿਫਾਂ ਨੇ ਮਚਾਈ ਤਬਾਹੀਸਾਡੇ ਲਈ ਕਿੰਨੀ ਲਾਭਦਾਇਕ ਹੈ ਇਹ ਚਟਣੀ ਆਓ ਜਾਣਦੇ ਹਾਂ

ਮਨੋਰੰਜਨ

ਹੁਣ ਇਸ ਪੰਜਾਬੀ ਗਾਇਕ 'ਤੇ ਗੋਲੀਬਾਰੀ ਵਿਰੁਧ ਪਰਚਾ ਦਰਜ

August 17, 2021 02:25 PM

ਮੁਹਾਲੀ: ਫੁਕਰੀਆਂ ਮਾਰਦਾ ਇਕ ਪੰਜਾਬੀ ਗਾਇਕ ਪੁਲਿਸ ਦੀ ਰਡਾਰ 'ਤੇ ਆ ਗਿਆ ਹੈ ਅਤੇ ਹੁਣ ਲੁਕਦਾ ਫਿਰ ਰਿਹਾ ਹੈ। ਦਰਅਸਲ ਮੁਹਾਲੀ ਸਾਈਬਰ (Mohali Cyber Cell) ਸੈੱਲ ਇੰਚਾਰਜ ਅਮਨਦੀਪ ਸਿੰਘ ਦੀ ਸ਼ਿਕਾਇਤ 'ਤੇ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ ਸਿੰਗਾ (punjabi singer singga) ਤੇ ਉਸ ਦੇ ਸਾਥੀ ਗਾਇਕ ਜਗਪ੍ਰੀਤ ਸਿੰਘ ਉਰਫ ਜੱਗੀ ਖਿਲਾਫ ਆਈਪੀਸੀ ਤੇ ਆਰਮਜ਼ ਐਕਟ ਦੀ ਧਾਰਾ 336 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕੇਸ ਐਸਐਸਪੀ ਸਤਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਸੋਹਾਣਾ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

SSP ਸਤਿੰਦਰ ਸਿੰਘ ਨੇ ਦੱਸਿਆ ਕਿ ਇੱਕ ਵੀਡੀਓ ਮਿਲੀ ਸੀ, ਜੋ ਮੁਹਾਲੀ ਦੀ ਸੀ। ਦੇਖਿਆ ਗਿਆ ਹੈ ਕਿ ਸਿੰਘ ਸ਼ਹੀਦਾਂ ਗੁਰਦੁਆਰੇ ਦੇ ਸਾਹਮਣੇ ਸੜਕ 'ਤੇ ਇੱਕ ਕਾਰ ਜਾ ਰਹੀ ਹੈ। ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਜਗਪ੍ਰੀਤ ਸਿੰਘ ਉਰਫ ਜੱਗੀ ਕਾਰ ਚਲਾ ਰਿਹਾ ਹੈ, ਜਦਕਿ ਮਨਪ੍ਰੀਤ ਸਿੰਘ ਉਰਫ ਸਿੰਘਾ ਨਾਲ ਵਾਲੀ ਸੀਟ 'ਤੇ ਬੈਠਾ ਹੈ। ਸਿੰਗਾ ਆਪਣੇ ਹੀ ਗਾਣੇ ਗਾ ਰਿਹਾ ਹੈ, ਜਦੋਂਕਿ ਉਸ ਦਾ ਸਾਥੀ ਜੱਗੀ, ਹੱਥ ਵਿੱਚ ਪਿਸਤੌਲ ਫੜ ਕੇ ਹਵਾ ਵਿੱਚ ਫਾਇਰ ਕਰ ਰਿਹਾ ਹੈ।

ਵੀਡੀਓ ਵਿੱਚ ਸਿੰਗਾ ਤੇ ਉਸ ਦੇ ਸਾਥੀ ਗਾਇਕ ਦਾ ਚਿਹਰਾ ਸਾਫ਼ ਦਿਖਾਈ ਦੇ ਰਿਹਾ ਹੈ। ਗਾਇਕ ਜੱਗੀ ਪਿਸਤੌਲ ਅਪਲੋਡ ਕਰਦੇ ਹੋਏ ਤੇ ਖਿੜਕੀ ਦੇ ਬਾਹਰ ਹਵਾ ਵਿੱਚ ਫਾਇਰਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ। ਪੁਲਿਸ ਸੂਤਰਾਂ ਮੁਤਾਬਕ ਇਹ ਵੀਡੀਓ 14 ਅਗਸਤ ਦੀ ਰਾਤ ਦੀ ਹੈ। ਹਾਸਲ ਜਾਣਕਾਰੀ ਮੁਤਾਬਕ ਪੁਲਿਸ ਨੇ ਦੋਵਾਂ ਪੰਜਾਬੀ ਗਾਇਕਾਂ ਨੂੰ ਫੜਨ ਲਈ ਹੋਮਲੈਂਡ ਦੇ ਬਲਾਕ ਨੰਬਰ-4 ਦੇ ਫਲੈਟ ਨੰਬਰ-143 'ਤੇ ਛਾਪਾ ਮਾਰਿਆ, ਪਰ ਇੱਥੇ ਤਾਲਾ ਲੱਗਿਆ ਹੋਇਆ ਸੀ।

ਪੁਲਿਸ ਸੂਤਰਾਂ ਨੇ ਦੱਸਿਆ ਕਿ ਹੋਮਲੈਂਡ ਦੇ ਕੁਝ ਲੋਕਾਂ ਨੇ ਦੱਸਿਆ ਕਿ ਦੋਵੇਂ ਗਾਇਕ ਕੁਝ ਸਮਾਂ ਪਹਿਲਾਂ ਇੱਥੇ ਆਏ ਸੀ, ਪਰ ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਚਲੇ ਗਏ। ਪੁਲਿਸ ਮੁਤਾਬਕ ਦੋਵੇਂ ਗਾਇਕ ਹੁਣ ਤੱਕ ਫੜੇ ਨਹੀਂ ਗਏ। ਮੁਲਜ਼ਮਾਂ ਦੇ ਫੜੇ ਜਾਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਪਿਸਤੌਲ ਕਿਸ ਦਾ ਸੀ ਤੇ ਇਹ ਲਾਇਸੈਂਸਸ਼ੁਦਾ ਸੀ ਜਾਂ ਨਹੀਂ। ਪੁਲਿਸ ਪੁੱਛਗਿੱਛ ਕਰੇਗੀ ਕਿ ਇਹ ਦੋਵੇਂ ਉਸ ਸਮੇਂ ਕਿੱਥੋਂ ਆ ਰਹੇ ਸੀ ਜਦੋਂ ਇਹ ਵੀਡੀਓ ਬਣਾਈ ਗਈ ਸੀ?

ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ  

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

 
 
 
 
Subscribe