Friday, November 22, 2024
 

ਸੰਸਾਰ

ਤਾਲਿਬਾਨ ਨੇ ਆਪਣੀਆਂ ਨੀਤੀਆਂ ਦਾ ਕੀਤਾ ਜ਼ਿਕਰ

August 18, 2021 08:09 AM

ਸਾਡੀ ਧਰਤੀ ਤੋਂ ਕਿਸੇ ਨੂੰ ਵੀ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੋਵੇਗਾ
ਮਹਿਲਾਵਾਂ ਨਾਲ ਭੇਦਭਾਵ ਨਹੀਂ ਹੋਵੇਗਾ

 


ਕਾਬੁਲ : ਅਫਗਾਨਿਸਤਾਨ ਤੇ ਕਬਜ਼ੇ ਤੋਂ ਬਾਅਦ ਤਾਲਿਬਾਨ ਦੇ ਬੁਲਾਰੇ ਜਬੀਹੁੱਲਾਹ ਮੁਜਾਹਿਦ ਨੇ ਕਿਹਾ ਕਿ ਅਸੀਂ ਆਪਣੇ ਗਵਾਂਢੀਆਂ ਤੇ ਖੇਤਰੀ ਦੇਸ਼ਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਅਸੀਂ ਆਪਣੀ ਜ਼ਮੀਨ ਦਾ ਇਸਤੇਮਾਲ ਦੁਨੀਆਂ ਦੇ ਕਿਸੇ ਵੀ ਦੇਸ਼ ਵਿਰੁਧ ਨਹੀਂ ਹੋਣ ਦਿਆਂਗੇ ਅਤੇ ਅਸੀਂ ਵਚਨਬੱਧ ਹਾਂ ਕਿ ਸਾਡੀ ਧਰਤੀ ਤੋਂ ਕਿਸੇ ਨੂੰ ਵੀ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੋਵੇਗਾ। ਦਰਅਸਲ ਅਫਗਾਨਿਸਤਾਨ ਤੇ ਕਬਜ਼ੇ ਤੋਂ ਬਾਅਦ ਤਾਲਿਬਾਨ ਪਹਿਲੀ ਵਾਰ ਦੁਨੀਆਂ ਸਾਹਮਣੇ ਆਇਆ ਹੈ। ਬਕਾਇਦਾ ਇਕ ਪ੍ਰੈਸ ਕਾਨਫਰੰਸ ਦਾ ਪ੍ਰਬੰਧ ਕੀਤਾ ਤੇ ਦੇਸ਼ ਦੇ ਭਵਿੱਖ ਤੇ ਆਪਣੀਆਂ ਨੀਤੀਆਂ ਦਾ ਜ਼ਿਕਰ ਕੀਤਾ। ਤਾਲਿਬਾਨ ਨੇ ਕਿਹਾ ਕਿ ਉਹ ਅਫਗਾਨਿਸਤਾਨ 'ਚ ਅਜਿਹੀ ਸਰਕਾਰ ਚਾਹੁੰਦਾ ਹੈ ਕਿ ਜਿਸ 'ਚ ਸਾਰੇ ਪੱਖ ਸ਼ਾਮਿਲ ਹੋਣ। ਉਸ ਨੇ ਕਿਹਾ ਕਿ ਕਾਬੁਲ 'ਚ ਦੂਤਾਵਾਸਾਂ ਦੀ ਸੁਰੱਖਿਆ ਸਾਡੇ ਲਈ ਮਹੱਤਵਪੂਰਨ ਹੈ। ਅਸੀਂ ਸਾਰੇ ਵਿਦੇਸ਼ੀ ਦੇਸ਼ਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਸਾਡੀ ਫੋਰਸ ਉੱਥੇ ਮੌਜੀਦ ਦੂਤਾਵਾਸਾਂ, ਮਿਸ਼ਨ, ਅੰਤਰ ਰਾਸ਼ਟਰੀ ਸੰਗਠਨਾਂ ਤੇ ਸਹਾਇਤਾ ਏਜੰਸੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਤਾਲਿਬਾਨ ਦੇ ਬੁਲਾਰੇ ਨੇ ਕਿਹਾ ਕਿ ਤਾਲਿਬਾਨ ਮਹਿਲਾਵਾਂ ਨੂੰ ਇਸਲਾਮ ਦੇ ਆਧਾਰ 'ਤੇ ਉਨ੍ਹਾਂ ਦੇ ਅਧਿਕਾਰ ਦੇਣ ਲਈ ਵਚਨਬੱਧ ਹੈ। ਮਹਿਲਾਵਾਂ ਸਿਹਤ ਖੇਤਰ ਤੇ ਦੂਜੇ ਖੇਤਰਾਂ 'ਚ ਕੰਮ ਕਰ ਸਕਦੀਆਂ ਹਨ। ਉਨ੍ਹਾਂ ਨਾਲ ਕੋਈ ਭੇਦਭਾਵ ਨਹੀਂ ਕੀਤਾ ਜਾਵੇਗਾ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe