Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਮਸ਼ਹੂਰ ਪੰਜਾਬੀ ਗਾਇਕ ਠੱਗੀ ਮਾਰਨ ਦੇ ਚੱਕਰ ਵਿਚ ਗ੍ਰਿਫ਼ਤਾਰ

August 18, 2021 12:23 PM

ਭਦੌੜ : ਮਸ਼ਹੂਰ ਪੰਜਾਬੀ ਗਾਇਕ ਵੱਲੋਂ ਠੱਗੀ ਮਾਰਨ ਦੇ ਚੱਕਰ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਭਦੌੜ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਪੰਜਾਬੀ ਗਾਇਕ ਨੂੰ ਵਿਦੇਸ਼ ਭੇਜਣ ਦੇ ਨਾਂ ਤੇ ਠੱਗੀ ਮਾਰਨ ਦੇ ਦੋਸ਼ ਹੇਠ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਗਾਇਕ ਬੱਬੂ ਖ਼ਾਨ ਨੂੰ ਪੁਲਿਸ ਵੱਲੋਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਨ੍ਹਾਂ ਦੇ ਖਿਲਾਫ ਧੋਖਾਧੜੀ ਕਰਨ ਦੇ ਮਾਮਲੇ ਵਿਚ 8 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ। ਇਸ ਪੰਜਾਬੀ ਗਾਇਕ ਬੱਬੂ ਖਾਨ ਖਿਲਾਫ ਥਾਣਾ ਭਦੌੜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਗਾਇਕ ਦੇ ਖਿਲਾਫ਼ ਬਲਦੇਵ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਫੂਲੇਵਾਲਾ ਜਿਲਾ ਬਠਿੰਡਾ ਵੱਲੋਂ 8 ਲੱਖ ਰੁਪਏ ਦੀ ਠੱਗੀ ਮਾਰਨ ਦਾ ਆਰੋਪ ਲਗਾ ਕੇ ਮਾਮਲਾ ਦਰਜ ਕੀਤਾ ਗਿਆ ਸੀ। ਉਥੇ ਹੀ ਇਸ ਵਿਅਕਤੀ ਵੱਲੋਂ ਆਪਣੇ 8 ਲੱਖ ਰੁਪਏ ਵਾਪਸ ਦਿਵਾਏ ਜਾਣ ਲਈ ਵੀ ਦਰਖ਼ਾਸਤ ਦੇ ਕੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਇਸ ਗਾਇਕ ਵੱਲੋਂ ਵਿਦੇਸ਼ ਭੇਜਣ ਦੇ ਨਾਂ ਤੇ ਉਨ੍ਹਾਂ ਕੋਲੋਂ 8 ਲੱਖ ਰੁਪਏ ਵਸੂਲੇ ਗਏ ਸਨ।

 

Have something to say? Post your comment

Subscribe