Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਘਰ 'ਚ ਇਸ ਤਰ੍ਹਾਂ 2 ਸਿਲੰਡਰ ਫੱਟਣ ਕਾਰਨ ਮੱਚੀ ਹਾਹਾਕਾਰ

August 19, 2021 09:13 AM

ਛਾਲਾਂ ਮਾਰ ਕੇ ਬਚਾਈ ਜਾਨ


ਬਟਾਲਾ : ਇਲਾਕੇ ਦੇ ਸ਼ੇਰਾਂ ਵਾਲੇ ਦਰਵਾਜ਼ੇ ਕੋਲ ਇਕ ਘਰ ਵਿਚ 2 ਸਿਲੰਡਰ ਫਟ ਗਏ ਜਿਸ ਤੋਂ ਬਾਅਦ ਅੱਗ ਨੇ ਪੂਰੇ ਘਰ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਮੌਕੇ 'ਤੇ ਪਹੁੰਚੀਆਾਂ ਦੋ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ ਅਤੇ ਘਰ ਦੇ ਪਰਿਵਾਰਕ ਮੈਂਬਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਦਰਅਸਲ ਇਕ ਘਰ ਦੀ ਤਿੰਨ ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ ਪੂਰੇ ਮੁਹੱਲੇ ਚ ਹਫੜਾ ਦਫੜੀ ਮੱਚ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਘਰ ਵਿਚ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗੀ ਸੀ। ਜਿਸ ਤੋਂ ਬਾਅਦ ਇਹ ਅੱਗ ਰਸੋਈ ਵਿੱਚ ਪਏ ਗੈਸ ਸਿਲੰਡਰਾਂ ਤਕ ਪਹੁੰਚ ਗਈ ਅਤੇ ਦੋ ਸਲੰਡਰਾਂ ਦੇ ਫੱਟਣ ਕਾਰਨ ਅੱਗ ਵਿਚ ਘਰ ਦਾ ਪੂਰਾ ਸਾਮਾਨ ਸੜ ਕੇ ਸਵਾਹ ਹੋ ਚੁੱਕਾ ਹੈ ਪਰ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਰਿਵਾਰਕ ਮੈਂਬਰ ਰਾਤ ਬਾਰਾਂ ਵਜੇ ਦੇ ਕਰੀਬ ਉਹ ਘਰ ਵਿਚ ਸੁੱਤੇ ਹੋਏ ਸਨ ਅਤੇ ਅਚਾਨਕ ਘਰ ਦੇ ਇਕ ਕਮਰੇ ਵਿਚੋਂ ਧੂੰਆਂ ਉੱਠਣ ਲੱਗਾ ਅਤੇ ਦੇਖਦੇ ਦੇਖਦੇ ਪੂਰੇ ਕਮਰੇ ਵਿੱਚ ਅੱਗ ਫੈਲ ਗਈ। ਜਿਸ ਤੋਂ ਬਾਅਦ ਉਹ ਬਚਣ ਦੇ ਲਈ ਘਰ ਦੀ ਛੱਤ ਉਪਰ ਚੜ੍ਹ ਗਏ ਅਤੇ ਇਸ ਤੋਂ ਬਾਅਦ ਅੱਗ ਨੇ ਰਸੋਈ ਘਰ ਵਿੱਚ ਪਏ ਸਿਲੰਡਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਇਕ ਸਿਲੰਡਰ ਫਟਣ ਤੋਂ ਬਾਅਦ ਅੱਗ ਪੂਰੇ ਘਰ ਵਿਚ ਫੈਲ ਗਈ ਜਿਸ ਤੋਂ ਬਾਅਦ ਉਨ੍ਹਾਂ ਨੇ ਛੱਤ ਤੋਂ ਗੁਆਂਢੀਆਂ ਦੇ ਘਰ ਵਿੱਚ ਛਾਲਾਂ ਮਾਰ ਕੇ ਆਪਣੀ ਜਾਨ ਬਚਾਈ ਉਨ੍ਹਾਂ ਕਿਹਾ ਕਿ ਘਰ ਦੀ ਤਿੰਨ ਮੰਜ਼ਿਲਾ ਇਮਾਰਤ ਵਿੱਚ ਪਿਆ ਲੱਖਾਂ ਦਾ ਸਾਮਾਨ ਸੜ ਕੇ ਸਵਾਹ ਹੋ ਚੁੱਕਾ ਹੈ।

 

Have something to say? Post your comment

Subscribe