Friday, November 22, 2024
 

ਪੰਜਾਬ

ਸਾਬਕਾ DGP ਸੁਮੇਧ ਸੈਣੀ ਜੇਲ੍ਹ ਵਿਚ, ਕਾਨੂੰਨੀ ਪ੍ਰਕਿਰਿਆ ਜਾਰੀ

August 19, 2021 10:22 AM

ਚੰਡੀਗੜ੍ਹ : ਬੀਤੇ ਕਲ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਹਾਲ ਦੀ ਘੜੀ ਉਹ ਜੇਲ੍ਹ ਵਿਚ ਹੀ ਹਨ। ਦਰਅਸਲ ਸਾਬਕਾ DGP ਸੁਮੇਧ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੱਲ੍ਹ ਦੇਰ ਸ਼ਾਮ ਪੰਜਾਬ ਵਿਜੀਲੈਂਸ ਬਿਯੂਰੋ ਵੱਲੋਂ ਗ੍ਰਿਫਤਾਰ ਕੀਤਾ ਗਿਆ। ਵਿਜੀਲੈਂਸ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਸੈਣੀ ਆਪਣੇ ਆਪ ਰਾਤ 8 ਵਜੇ ਬਿਓਰੋ ਦੇ ਦਫਤਰ ਪਹੁੰਚੇ ਅਤੇ ਕਿਹਾ ਕਿ ਉਹ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ।

ਅਧਿਕਾਰੀ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੈਣੀ ਦੀ ਗ੍ਰਿਫਤਾਰੀ ਤੋਂ ਬਾਅਦ ਦੀ ਕਾਨੂੰਨੀ ਪ੍ਰਕਿਰਿਆ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਕਾਂਸਟੇਬਲ ਭਰਤੀ ਮਾਮਲੇ ਵਿਚ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਮੋਹਾਲੀ ਵਿਜੀਲੈਂਸ ਪੂਰੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਇਥੇ ਦਸ ਦਈਏ ਕਿ ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ ਵਿੱਚ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 12 ਅਗਸਤ ਨੂੰ ਸੁਮੇਧ ਸਿੰਘ ਸੈਣੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ ਅਤੇ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਸਨ। ਇਸਦੇ ਨਾਲ ਹੀ ਇਹ ਵੀ ਕਿਹਾ ਗਿਆ ਕਿ ਉਸਨੂੰ ਆਪਣਾ ਪਾਸਪੋਰਟ ਅਦਾਲਤ ਵਿੱਚ ਜਮ੍ਹਾਂ ਕਰਾਉਣਾ ਚਾਹੀਦਾ ਹੈ ਅਤੇ ਦੇਸ਼ ਛੱਡ ਕੇ ਨਹੀਂ ਜਾਣਾ ਚਾਹੀਦਾ। ਇਸ ਮਾਮਲੇ ਵਿੱਚ, ਪੰਜਾਬ-ਹਰਿਆਣਾ ਹਾਈਕੋਰਟ ਨੇ ਵਿਜੀਲੈਂਸ ਦੁਆਰਾ ਕੋਈ ਨਵਾਂ ਸੈਕਸ਼ਨ ਲੈਣ ਤੋਂ ਪਹਿਲਾਂ ਹਾਈ ਕੋਰਟ ਦੀ ਇਜਾਜ਼ਤ ਨੂੰ ਲਾਜ਼ਮੀ ਬਣਾਉਣ ਲਈ ਉਸਨੂੰ ਫਟਕਾਰ ਲਗਾਈ। ਹਾਈ ਕੋਰਟ ਨੇ ਕਿਹਾ ਕਿ ਉਸ ਨੂੰ ਵਾਰ -ਵਾਰ ਅਰਜ਼ੀਆਂ ਦਾਇਰ ਕਰਕੇ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਆਪਣੀ ਸੀਮਾ ਦੇ ਅੰਦਰ ਰਹਿਣਾ ਚਾਹੀਦਾ ਹੈ। ਹਾਈ ਕੋਰਟ ਦੇ ਇਸ ਸਟੈਂਡ ਤੋਂ ਬਾਅਦ ਸੈਣੀ ਨੇ ਆਪਣੀ ਅਰਜ਼ੀ ਵਾਪਸ ਲੈ ਲਈ।

 

Have something to say? Post your comment

Subscribe