Friday, November 22, 2024
 

ਪੰਜਾਬ

High Alert in Punjab : ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ 'ਚ ਅਤਿਵਾਦੀ ਹਮਲੇ ਦਾ ਖਦਸ਼ਾ

August 19, 2021 10:36 AM

NIA ਟੀਮ ਨੇ ਪੰਜਾਬ ਲਾਇਆ ਡੇਰਾ


ਚੰਡੀਗੜ੍ਹ: ਪੰਜਾਬ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। IB ਆਈਬੀ ਤੋਂ ਮਿਲੇ ਇਨਪੁੱਟ ਤੋਂ ਬਾਅਦ ਏਜੰਸੀ ਨੇ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ 'ਚ ਅੱਤਵਾਦੀ ਹਮਲੇ ਦਾ ਖਦਸ਼ਾ ਜਤਾਇਆ ਹੈ। ਇਸ ਦੇ ਨਾਲ ਇਹ ਵੀ ਦਸਿਆ ਜਾ ਰਿਹਾ ਹੈ ਕਿ ਕਿਸੇ ਧਾਰਮਿਕ ਸਥਾਨ 'ਤੇ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਇਸ ਤੋਂ ਬਾਅਦ NIA Team ਦੀ ਟੀਮ ਨੇ ਅੰਮ੍ਰਿਤਸਰ 'ਚ ਪਹੁੰਚ ਕੀਤੀ ਹੈ। ਜਾਂਚ ਏਜੰਸੀਆਂ ਦਾ ਕਹਿਣਾ ਹੈ ਕਿ ਰੱਖੜੀ ਦੇ ਤਿਉਹਾਰ ਨੂੰ ਅਤਿਵਾਦੀਆਂ ਵਲੋਂ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਹਥਿਆਰ ਬਰਾਮਦੀ ਮਗਰੋਂ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਰਿਮਾਂਡ ਦੌਰਾਨ ਅਤਿਵਾਦੀਆਂ ਨੂੰ ਹੋਰ ਵੀ ਥਾਵਾਂ 'ਤੇ ਲੈ ਕੇ ਗਏ ਹਨ ਪਰ ਬੁੱਧਵਾਰ ਕੋਈ ਬਰਾਮਦਗੀ ਨਹੀਂ ਹੋਈ। ਪੁਲਿਸ ਨੇ ਭਾਰਤ-ਪਾਕਿਸਤਾਨ ਸੀਮਾ ਦੇ ਨਾਲ ਲੱਗਦੇ ਪਿੰਡਾਂ 'ਚ ਚੈਕਿੰਗ ਕੀਤੀ। ਪੁਲਿਸ ਉਨ੍ਹਾਂ ਦੀ ਤਲਾਸ਼ 'ਚ ਜੁੱਟੀ ਹੈ ਜੋ ਅਤਿਵਾਦੀ ਗੁਰਪ੍ਰੀਤ ਸਿੰਘ ਦੇ ਸੰਪਰਕ 'ਚ ਹਨ। ਖੁਫੀਆ ਰਿਪੋਰਟਾਂ ਮੁਤਾਬਕ ਪੰਜਾਬ ਵਿੱਚ ਅਤਿਵਾਦੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਪਿਛਲੇ ਕੁਝ ਸਮੇਂ ਦੌਰਾਨ ਡ੍ਰੋਨ 13 ਵਾਰ ਘੁਸਪੈਠ ਕਰ ਚੁੱਕੇ ਹਨ। ਜਰਮਨੀ, ਕੈਨੇਡਾ, ਅਮਰੀਕਾ, ਆਸਟ੍ਰੇਲੀਆ ਤੇ ਇਟਲੀ ਵਿੱਚ ਬੈਠੇ ਖਾਲਿਸਤਾਨ ਪੱਖੀ ਪਾਕਿਸਤਾਨ ਵਿੱਚ ਬੈਠੇ ਸਾਥੀਆਂ ਰਾਹੀਂ ਫੰਡਿੰਗ ਕਰਕੇ ਡ੍ਰੋਨ ਰਾਹੀਂ ਹਥਿਆਰਾਂ ਦੀ ਵੱਡੀ ਖੇਪ ਪੰਜਾਬ ਭੇਜ ਰਹੇ ਹਨ। ਖੁਫੀਆ ਸੂਤਰਾਂ ਅਨੁਸਾਰ ਸਰਹੱਦੀ ਖੇਤਰ ਦੇ ਖੇਤਾਂ ਵਿੱਚ ਡ੍ਰੋਨਾਂ ਤੋਂ 35 ਤੋਂ ਵੱਧ ਗ੍ਰਨੇਡ ਸੁੱਟੇ ਗਏ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe