Friday, November 22, 2024
 

ਰਾਸ਼ਟਰੀ

ਹਾਈ ਕੋਰਟ ਤੋਂ ਮਮਤਾ ਬੈਨਰਜੀ ਨੂੰ ਝਟਕਾ

August 19, 2021 02:24 PM

ਕੋਲਕਾਤਾ: ਕੋਲਕਾਤਾ ਹਾਈ ਕੋਰਟ ਨੇ ਵੀਰਵਾਰ ਨੂੰ ਪੱਛਮੀ ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਦੀ ਮੰਗ ਕਰਨ ਵਾਲੀ ਕਈ ਜਨਹਿੱਤ ਪਟੀਸ਼ਨਾਂ ‘ਤੇ ਫੈਸਲਾ ਸੁਣਾਉਂਦਿਆਂ ਕੇਂਦਰੀ ਜਾਂਚ ਬਿਊਰੋ (CBI) ਨੂੰ ਜਾਂਚ ਕਰਨ ਲਈ ਕਿਹਾ ਹੈ। ਦਰਅਸਲ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਮਾਮਲੇ ‘ਚ ਕੋਲਕਾਤਾ High Court ਤੋਂ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਸਿਰਫ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਕਰੇਗੀ। ਹੋਰ ਸਾਰੇ ਦੋਸ਼ਾਂ ਦੇ ਮਾਮਲੇ ਵਿੱਚ ਐਸਆਈਟੀ ਜਾਂਚ ਕਰੇਗੀ। ਅਦਾਲਤ ਨੇ ਕਿਹਾ ਕਿ ਐਸਆਈਟੀ ਦਾ ਗਠਨ ਪੱਛਮੀ ਬੰਗਾਲ ਦੇ ਆਈਪੀਐਸ ਅਧਿਕਾਰੀਆਂ ਦੀ ਅਗਵਾਈ ਵਿੱਚ ਕੀਤਾ ਜਾਵੇਗਾ ਅਤੇ ਇਹ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਕਰੇਗਾ। ਇਸ ਤੋਂ ਇਲਾਵਾ ਅਦਾਲਤ ਨੇ ਪੱਛਮੀ ਬੰਗਾਲ ਸਰਕਾਰ ਨੂੰ ਪੀੜਤਾਂ ਦੇ ਮੁਆਵਜ਼ੇ ਲਈ ਅਰਜ਼ੀਆਂ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸੀਬੀਆਈ ਅਤੇ ਐਸਆਈਟੀ ਨੂੰ 6 ਹਫਤਿਆਂ ਵਿੱਚ ਸਥਿਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਦਾਲਤ ਨੇ ਕਿਹਾ ਕਿ ਹੁਣ ਇਸ ਮਾਮਲੇ ਦੀ ਸੁਣਵਾਈ 24 ਅਕਤੂਬਰ ਨੂੰ ਹੋਵੇਗੀ।

 

Have something to say? Post your comment

 
 
 
 
 
Subscribe