ਚੰਡੀਗੜ੍ਹ: ਨਵਜੋਤ ਸਿੱਧੂ ਨੇ ਕੈਪਟਨ ਨੂੰ ਲਿਖਤੀ ਬੇਨਤੀ ਸੌਂਪਦਿਆਂ ਕਿਹਾ ਕਿ ਉਨ੍ਹਾਂ ਨੂੰ ਹਾਈਕਮਾਨ ਨੇ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਹੈ। ਉਹ ਰੋਜ਼ਾਨਾ ਹਜ਼ਾਰਾਂ ਕਾਂਗਰਸੀ ਵਰਕਰਾਂ ਦੇ ਮਸਲੇ ਸੁਣ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਸਹਿਯੋਗੀ ਕਾਰਜਕਾਰੀ ਪ੍ਰਧਾਨ ਵੀ ਵਰਕਰਾਂ ਨੂੰ ਮਿਲ ਰਹੇ ਹਨ। ਸਿੱਧੂ ਨੇ ਕਿਹਾ ਹੈ ਕਿ ਵਰਕਰਾਂ ਦੇ ਮਸਲੇ ਸੁਣਨ ਮਗਰੋਂ ਧਿਆਨ ਵਿੱਚ ਆਇਆ ਹੈ ਕਿ ਜੇਕਰ ਹਫਤੇ ਦੇ ਪੰਜ ਦਿਨ ਮੰਤਰੀ ਵੀ ਕਾਂਗਰਸ ਭਵਨ ਬੈਠਣ ਤਾਂ ਇਹ ਮਸਲੇ ਤੁਰੰਤ ਹੱਲ ਹੋ ਜਾਣਗੇ।
ਇਹ ਵੀ ਪੜ੍ਹੋ : ਲਓ ਜੀ ਹੁਣ ਕਰੋੜਾਂ 'ਚ ਵਿਕ ਰਹੇ ਨੇ ਅੱਖਾਂ 'ਚੋਂ ਕਿਰੇ ਹੰਝੂ
ਸਿੱਧੂ ਨੇ ਮੰਤਰੀਆਂ ਦੀ ਡਿਊਟੀ ਵਾਲਾ ਰੋਸਟਰ ਵੀ ਕੈਪਟਨ ਨੰ ਸੌਂਪਿਆ ਗਿਆ ਹੈ ਜਿਸ ਵਿੱਚ ਮੰਤਰੀਆਂ ਦੀ ਡਿਉਟੀ ਲਾਈ ਗਈ ਹੈ। ਦਰਅਸਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ (Navjot Singh SIdhu) ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨਾਲ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ (CGS Pargat Singh) ਤੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ (Kuljit Nagra) ਵੀ ਸਨ। ਸਿੱਧੂ ਨੇ ਕੈਪਟਨ ਨੂੰ ਕਿਹਾ ਹੈ ਕਿ ਹਰ ਰੋਜ਼ ਇੱਕ ਮੰਤਰੀ ਨੂੰ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਭਵਨ ਵਿੱਚ ਬੈਠ ਕੇ ਪਾਰਟੀ ਵਰਕਰਾਂ ਦੀਆਂ ਸ਼ਿਕਾਇਤਾਂ ਸੁਣਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇੱਕ-ਇੱਕ ਕਰਕੇ ਮੰਤਰੀ ਪੰਜਾਬ ਕਾਂਗਰਸ ਭਵਨ ਵਿੱਚ ਬੈਠੇ ਤੇ ਵਰਕਰਾਂ ਨੂੰ ਮਿਲੇ। ਉਨ੍ਹਾਂ ਕਿਹਾ ਕਿ ਬਾਕਾਇਦਾ ਰੋਸਟਰ ਤਿਆਰ ਕਰਕੇ ਮੰਤਰੀਆਂ ਦੀ ਡਿਉਟੀ ਲਾਈ ਜਾਵੇ।