Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਪੰਜਾਬ

ਚਲਦੀ ਗੱਡੀ ਦਾ ਫੱਟਿਆ ਟਾਇਰ : 2 ਔਰਤਾਂ ਸਣੇ 3 ਨੇ ਮੌਕੇ ’ਤੇ ਹੀ ਦਮ ਤੋੜਿਆ

August 20, 2021 05:40 PM

ਜਲੰਧਰ : ਸਥਾਨਕ ਕੌਮੀ ਸ਼ਾਹਮਾਰਗ ’ਤੇ ਅੱਜ ਵਾਪਰੇ ਇਕ ਦਰਦਨਾਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 9 ਹੋਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ 2 ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਆ ਰਹੀ ਅਤੇ ਬਾਬਾ ਬਕਾਲਾ ਜਾ ਰਹੀ ਇਕ ਸਕੌਰਪੀਓ ਦਾ ਮਗਰਲਾ ਟਾਇਰ ਜਲੰਧਰ ਕਰਤਾਰਪੁਰ ਰੋਡ ’ਤੇ ਬਿਧੀਪੁਰ ਫ਼ਾਟਕ ਨੇੜੇ ਫ਼ਟ ਜਾਣ ਕਾਰਨ ਇਹ ਗੱਡੀ ਪਲਟੀ ਖ਼ਾ ਗਈ। ਹਾਲਾਂਕਿ ਮਗਰੋਂ ਆ ਰਹੀਆਂ ਗੱਡੀਆਂ ਦੀ ਇਸ ਗੱਡੀ ਨਾਲ ਟੱਕਰ ਹੋਣ ਤੋਂ ਬਚਾਅ ਰਿਹਾ ਪਰ ਇਸ ਹਾਦਸੇ ਦੇ ਕਾਰਨ 2 ਔਰਤਾਂ ਸਣੇ 3 ਵਿਅਕਤੀ ਮੌਕੇ ’ਤੇ ਹੀ ਦਮ ਤੋੜ ਗਏ।ਜ਼ਖ਼ਮੀਆਂ ਵਿੱਚ ਇਕ ਛੋਟਾ ਬੱਚਾ ਵੀ ਦੱਸਿਆ ਜਾ ਰਿਹਾ ਹੈ ਜਿਨ੍ਹਾਂ ਨੂੰ ਮਕਸੂਦਾਂ ਸਥਿਤ ਸੇਕਰਡ ਹਾਰਟ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਮਕਸੂਦਾਂ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਉਪਰੰਤ ਅਗਲੇਰੀ ਕਾਰਵਾਈ ਕਰ ਰਹੀ ਹੈ।

 

Have something to say? Post your comment

Subscribe