ਬਲੋਚਿਸਤਾਨ: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਸਥਿਤ ਗਵਾਦਰ ਸ਼ਹਿਰ ‘ਚ ਇੱਕ ਧਮਾਕਾ ਹੋਇਆ ਹੈ, ਜਿਸ ਵਿੱਚ ਚੀਨ ਦੇ 8 ਇੰਜੀਨੀਅਰਾਂ ਦੀ ਮੌਤ ਹੋ ਗਈ। ਇਸ ਹਾਦਸੇ ਦੇ ਪਿੱਛੇ ਤਾਲਿਬਾਨ ‘ਤੇ ਸ਼ੱਕ ਹੋਣ ਦੀ ਗੱਲ ਕਹੀ ਜਾ ਰਹੀ ਹੈ। ਹਾਲਾਂਕਿ ਹਾਲੇ ਤੱਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜਿੰਮੇਵਾਰੀ ਨਹੀਂ ਲਈ ਹੈ। ਪਾਕਿਸਤਾਨ ਵਿੱਚ ਚੀਨੀ ਇੰਜੀਨੀਅਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇਹ ਦੂਜਾ ਵੱਡਾ ਹਮਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜਿਸ ਬੱਸ ਵਿੱਚ ਚੀਨੀ ਇੰਜੀਨੀਅਰ ਬੈਠੇ ਸਨ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਜਿਸ ਵਿੱਚ ਕੁੱਲ 13 ਲੋਕਾਂ ਦੀ ਮੌਤ ਹੋ ਗਈ ਸੀ ਤੇ ਇਹਨਾਂ ‘ਚ 9 ਚੀਨੀ ਨਾਗਰਿਕ ਸ਼ਾਮਲ ਸਨ। ਇਸ ਹਮਲੇ ਤੋਂ ਬਾਅਦ ਪਾਕਿਸਤਾਨ ਅਤੇ ਚੀਨ ਦੇ ਰਿਸ਼ਤੇ ‘ਚ ਖੱਟਾਸ ਆ ਗਈ ਸੀ। ਪਾਕਿਸਤਾਨ ਨੇ ਪਹਿਲਾਂ ਬੱਸ ਵਿੱਚ ਹੋਏ ਧਮਾਕੇ ਨੂੰ ਤਕਨੀਕੀ ਖਰਾਬੀ ਦੇ ਕਾਰਨ ਹੋਇਆ ਹਾਦਸਾ ਦੱਸਿਆ, ਪਰ ਫਿਰ ਬਾਅਦ ਵਿੱਚ ਭਾਰਤ ‘ਤੇ ਇਲਜ਼ਾਮ ਲਗਾਉਣ ਲੱਗਿਆ। ਇਸ ਨੂੰ ਲੈ ਕੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਸੀ ਕਿ ਉਹ ਮਾਮਲੇ ਦੀ ਜਾਂਚ ਕਰਵਾਉਣਗੇ, ਪਰ ਚੀਨ ਨੇ ਉਨ੍ਹਾਂ ਦੀ ਗੱਲ ‘ਤੇ ਭਰੋਸਾ ਨਹੀਂ ਕੀਤਾ ਅਤੇ ਜਾਂਚ ਲਈ ਆਪਣੀ ਟੀਮ ਭੇਜੀ।