ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਫੌਜ ਦੇ ਸਿਪਾਹੀ ਲਵਪ੍ਰੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੀ ਆਰਥਿਕ ਮਦਦ ਕੀਤੇ ਜਾਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੂੰ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਫੌਜੀ ਲਵਪ੍ਰੀਤ ਸਿੰਘ ਪੁੰਛ ਸੈਕਟਰ 'ਚ ਡੁੰਘੀ ਖੱਡ 'ਚ ਡਿੱਗਣ ਤੋਂ ਬਾਅਦ ਜਾਨ ਚਲੀ ਗਈ ਸੀ। CM ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਪਰਿਵਾਰ ਦੇ ਨਾਲ ਦੁਖ ਸਾਂਝਾ ਕਰਦੇ ਹੋਏ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਦੇ ਲਈ ਫੌਜੀਆਂ ਦਾ ਤਿਆਗ ਅਤੇ ਜੀਵਨ ਦਾ ਬਲਿਦਾਨ ਉਨ੍ਹਾਂ ਦੇ ਸਾਥੀਆਂ ਨੂੰ ਜਿਆਦਾ ਤਿਆਗ ਕਰਨ ਅਤੇ ਆਪਣੇ ਫਰਜ਼ ਦੀ ਪਾਲਣਾ ਕਰਨ ਦੇ ਲਈ ਪ੍ਰੇਰਿਤ ਕਰੇਗਾ।ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਤਹਿਸੀਲ ਦੇ ਪਿੰਡ ਮਾਰੀ ਟਾਂਡਾ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਚ ਉਨ੍ਹਾਂ ਦੇ ਪਿਤਾ ਰਿਟਾਇਰ ਸੂਬੇਦਾਰ ਜਸਵਿੰਦਰ ਸਿੰਘ, ਮਾਤਾ ਰਵਿੰਦਰ ਕੌਰ ਅਤੇ ਇੱਕ ਭਰਾ ਸਿਪਾਹੀ ਮਨਪ੍ਰੀਤ ਸਿੰਘ ਹਨ ਜੋ ਕਿ 10 ਸਿੱਖ ’ਚ ਸੇਵਾ ਕਰ ਰਿਹਾ ਹੈ।