ਕਾਬੁਲ : ਇਸ ਸਮੇਂ ਸਾਰੀ ਦੁਨੀਆਂ ਦੀ ਨਜ਼ਰ ਅਫਗਾਨਿਸਤਾਨ ਉੱਪਰ ਟਿਕੀ ਹੋਈ ਹੈ। ਐਤਵਾਰ ਨੂੰ ਤਾਲਿਬਾਨ ਵੱਲੋਂ ਸੱਤਾ ਉਪਰ ਕਬਜ਼ਾ ਕਰ ਲਿਆ ਗਿਆ ਸੀ ਜਿਸ ਕਾਰਨ ਕਾਬੁਲ ਦੇ ਹਵਾਈ ਅੱਡੇ ਉਪਰ ਵੀ ਲੋਕਾਂ ਵਿਚਕਾਰ ਭੱਜਦੌੜ ਦੇਖੀ ਜਾ ਰਹੀ ਹੈ। ਜੋ ਆਪਣੇ ਪਰਿਵਾਰਾਂ ਸਮੇਤ ਦੇਸ਼ ਨੂੰ ਛੱਡ ਕੇ ਸੁਰੱਖਿਅਤ ਦੇਸ਼ਾਂ ਵਿੱਚ ਜਾਣਾ ਚਾਹੁੰਦੇ ਹਨ। ਹੁਣ ਆਖਰ ਤਾਲੀਬਾਨ ਨੇ ਜਾਰੀ ਕੀਤਾ ਹੈ ਆਪਣਾ ਨਵਾਂ ਫਤਵਾ, ਜਿਸਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਤਾਲਿਬਾਨ ਦੇ ਅਧਿਕਾਰੀਆਂ ਵੱਲੋਂ ਤਿੰਨ ਘੰਟੇ ਦੀ ਬੈਠਕ ਯੂਨੀਵਰਸਿਟੀ ਦੇ ਲੈਕਚਰਾਰਾਂ, ਪ੍ਰਾਈਵੇਟ ਸੰਸਥਾਵਾਂ ਦੇ ਮਾਲਕਾਂ ਨਾਲ ਕੀਤੀ ਗਈ ਹੈ। ਜਿਸ ਤੋਂ ਬਾਅਦ ਇਹ ਅਹਿਮ ਫੈਸਲਾ ਲੈਂਦੇ ਹੋਏ ਲਾਗੂ ਕੀਤਾ ਗਿਆ ਹੈ। ਜਿਸ ਵਿੱਚ ਇਹ ਆਦੇਸ਼ ਦਿੱਤਾ ਗਿਆ ਹੈ ਕਿ ਸਿਹਤ ਸਿੱਖਿਆ ਜਾਰੀ ਰੱਖਣ ਦਾ ਕੋਈ ਵੀ ਵਿਕਲਪ ਨਹੀਂ ਹੈ। ਇਸ ਲਈ ਇਸ ਦੀ ਕੋਈ ਜ਼ਰੂਰਤ ਨਾ ਹੋਣ ਕਾਰਨ ਇਸ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਾਰੀਆਂ ਸੰਸਥਾਵਾਂ ਨੂੰ ਆਦੇਸ਼ ਦਿੱਤਾ ਹੈ ਕਿ ਕਿਸੇ ਵੀ ਸੰਸਥਾ ਦੇ ਵਿੱਚ ਕੁੜੀਆਂ ਅਤੇ ਮੁੰਡਿਆਂ ਨੂੰ ਇਕੱਠੇ ਇਕ ਕਲਾਸ ਵਿਚ ਬੈਠ ਕੇ ਪੜ੍ਹਾਈ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ। ਤਾਲਿਬਾਨ ਵੱਲੋਂ ਅਫਗਾਨਿਸਤਾਨ ਵਿੱਚ ਜਾਰੀ ਕੀਤੇ ਗਏ ਇਸ ਨਵੇਂ ਫਤਵੇ ਬਾਰੇ ਜਾਣਕਾਰੀ ਖਾਮਾ ਨਿਊਜ਼ ਵੱਲੋਂ ਦਿੱਤੀ ਗਈ ਹੈ। ਜਿਨ੍ਹਾਂ ਦੱਸਿਆ ਕਿ ਹੇਰਾਤ ਪ੍ਰਾਂਤ ਵਿਚ ਤਾਲਿਬਾਨ ਵੱਲੋਂ ਨਿੱਜੀ ਯੂਨੀਵਰਸਿਟੀਆਂ ਅਤੇ ਸਰਕਾਰੀ ਯੂਨੀਵਰਸਿਟੀਆਂ ਵਿੱਚ ਇਹ ਆਦੇਸ਼ ਲਾਗੂ ਕਰ ਦਿੱਤੇ ਗਏ ਹਨ।