Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਰਾਸ਼ਟਰੀ

ਫੂਡ ਫੈਕਟਰੀ ਚ ਧਮਾਕਾ,2 ਦੀ ਮੌਤ, 3 ਜ਼ਖਮੀ

August 23, 2021 09:25 PM

ਬੰਗਲੁਰੂ : ਕਰਨਾਟਕ ਦੀ ਰਾਜਧਾਨੀ ਬੰਗਲੁਰੂ ਵਿੱਚ ਅੱਜ ਇੱਕ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਜਦਕਿ ਦੋ ਔਰਤਾਂ ਸਮੇਤ ਤਿੰਨ ਹੋਰ ਜ਼ਖਮੀ ਹੋ ਗਏ। ਦੱਸ ਦਈਏ ਕਿ ਰਾਜਧਾਨੀ ਦੇ ਮਗਦੀ ਰੋਡ ‘ਤੇ ਸਥਿਤ MM ਫੂਡ ਫੈਕਟਰੀ ਦੇ ਬਾਇਲਰ ਵਿੱਚ ਧਮਾਕਾ ਹੋਇਆ।

ਬੰਗਲੁਰੂ ਦੇ DSP (ਪੱਛਮੀ) ਸੰਜੀਵ ਪਾਟਿਲ ਦੇ ਹਵਾਲੇ ਨਾਲ ਕਿਹਾ, “ਦੋ ਔਰਤਾਂ ਸਮੇਤ ਤਿੰਨ ਹੋਰ ਗੰਭੀਰ ਰੂਪ ਨਾਲ ਜ਼ਖਮੀ ਹਨ ਅਤੇ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਘਟਨਾ ਦੇ ਦੌਰਾਨ ਫੈਕਟਰੀ ਵਿੱਚ ਸੱਤ ਲੋਕ ਕੰਮ ਕਰ ਰਹੇ ਸਨ।

ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਅੱਗ ‘ਤੇ ਕਾਬੂ ਪਾਉਣ ਤੋਂ ਬਾਅਦ, ਅੰਦਰ ਫਸੇ ਲੋਕਾਂ ਨੂੰ ਬਚਾਇਆ ਗਿਆ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਅੱਗ ਦੀ ਲਪੇਟ ਵਿੱਚ ਆ ਗਏ ਸਨ । ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਬੰਗਲੁਰੂ ਪੱਛਮੀ ਡੀਸੀਪੀ ਸੰਜੀਵ ਪਾਟਿਲ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਬਿਹਾਰ ਦੇ ਦੋ ਮਜ਼ਦੂਰ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਇਸ ਹਾਦਸੇ ‘ਚ ਦੋ ਅੋਰਤਾਂ ਸਮੇਤ ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ’ ਚ ਭਰਤੀ ਕਰਵਾਇਆ ਗਿਆ ਹੈ।

 

Have something to say? Post your comment

Subscribe