ਗੁਰੂਗ੍ਰਾਮ : ਸਥਾਨਕ ਰਾਜੇਂਦਰ ਪਾਰਕ ਥਾਣਾ ਖੇਤਰ ਅਧੀਨ ਨਜਾਇਜ਼ ਸਬੰਧਾਂ ਦੇ ਸ਼ੱਕ ਦੇ ਚਲਦਿਆਂ 2 ਬੱਚਿਆਂ ਸਮੇਤ 5 ਲੋਕਾਂ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮਕਾਨ ਮਾਲਕ ਨੇ ਬੇਰਹਿਮੀ ਨਾਲ ਆਪਣੀ ਨੂੰਹ, ਕਿਰਾਏਦਾਰ, ਕਿਰਾਏਦਾਰ ਦੀ ਪਤਨੀ ਅਤੇ ਉਸਦੇ ਦੋ ਬੱਚਿਆਂ ਦਾ ਕਤਲ ਕਰ ਦਿੱਤਾ।
ਕਤਲ ਕਰਨ ਦੇ ਬਾਅਦ ਦੋਸ਼ੀ ਨੇ ਥਾਣੇ ਵਿੱਚ ਜਾ ਕੇ ਆਪਣੀ ਗ੍ਰਿਫਤਾਰੀ ਦੇ ਦਿੱਤੀ। ਆਰੋਪੀ ਨੇ ਦੱਸਿਆ ਕਿ ਉਸ ਨੂੰ ਆਪਣੀ ਨੂੰਹ ਅਤੇ ਕਿਰਾਏਦਾਰ ਵਿੱਚ ਨਜਾਇਜ਼ ਸਬੰਧਾਂ ਦਾ ਸ਼ੱਕ ਸੀ। ਪੁਲਿਸ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।