ਮਹਾਹਾਸ਼ਟਰ : ਕੇਂਦਰੀ ਮੰਤਰੀ ਨਾਰਾਇਣ ਰਾਣੇ ਵਿਰੁਧ ਮਹਾਹਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਥੱਪੜ ਮਾਰਨ ਵਾਲੇ ਬਿਆਨ ਦੇ ਚੱਲਦਿਆਂ ਉਨ੍ਹਾਂ ਖਿਲਾਫ ਮਾਮਲਾ ਦਰਜ ਹੋਇਆ ਸੀ। ਗ੍ਰਿਫ਼ਤਾਰੀ ਤੋਂ ਕੁਝ ਘੰਟਿਆਂ ਦੇ ਅੰਦਰ ਹੀ ਕੇਂਦਰੀ ਮੰਤਰੀ ਨਾਰਾਇਣ ਰਾਣੇ ਨੂੰ ਮਹਾੜ ਮੈਜਿਸਟ੍ਰੇਟ ਕੋਰਟ ਤੋਂ ਜ਼ਮਾਨਤ (Narayan Rane Gets Bail)ਮਿਲ ਗਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਦਿਨ 'ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ ਸੀ। ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਬਾਰੇ ਵਿਵਾਦਤ ਟਿੱਪਣੀ ਕਾਰਨ ਸਿਆਸੀ ਘਮਸਾਣ ਸ਼ੁਰੂ ਹੋਣ 'ਤੇ ਸੂਬੇ 'ਚ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਕੇਂਦਰੀ ਮੰਤਰੀ ਨਾਰਾਇਣ ਰਾਣੇ ਨੂੰ ਮੰਗਲਵਾਰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਸੂਤਰਾਂ ਮੁਤਾਬਕ ਗ੍ਰਿਫ਼ਤਾਰੀ ਤੋਂ ਬਾਅਦ ਰਾਣੇ ਨੂੰ ਗਾਏਗੜ੍ਹ ਜ਼ਿਲ੍ਹੇ ਦੇ ਮਹਾਡ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਮੈਜਿਸਟ੍ਰੇਟ ਕੋਰਟ 'ਚ ਪੇਸ਼ ਕੀਤਾ ਗਿਆ। ਬੀਜੇਪੀ ਲੀਡਰ ਰਾਣੇ ਦੀ ਵਿਵਾਦਤ ਟਿੱਪਣੀ ਖਿਲਾਫ ਰਾਏਗੜ੍ਹ ਜ਼ਿਲ੍ਹੇ ਦੇ ਮਹਾੜ ਦੇ ਨਾਲ-ਨਾਲ ਨਾਸਿਕ ਤੇ ਪੁਣੇ 'ਚ ਮਾਮਲੇ ਦਰਜ ਕੀਤੇ ਗਏ। ਸਾਬਕਾ ਮੁੱਖ ਮੰਤਰੀ ਰਾਣੇ ਦੀ ਟਿੱਪਣੀ ਤੋਂ ਬਾਅਦ ਸੂਬੇ 'ਚ ਸੱਤਾਧਿਰ ਦਲ ਸ਼ਿਵਸੇਨਾ ਦੇ ਕਾਰਕੁੰਨਾ ਨੇ ਵਿਰੋਧ ਪ੍ਰਦਰਸ਼ਨ ਕੀਤਾ।