Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਮਾਮਲਾ NRI ਵਲੋਂ ਸਹੁਰੇ ਪਰਿਵਾਰ 'ਤੇ ਗੋਲੀਆਂ ਚਲਾਉਣ ਦਾ : ਇੱਕ ਗ੍ਰਿਫ਼ਤਾਰ

August 25, 2021 08:40 PM

ਹੁਸ਼ਿਆਰਪੁਰ : ਤਿੰਨ ਦਿਨ ਪਹਿਲਾਂ ਹਲਕਾ ਚੱਬੇਵਾਲ ਦੇ ਪਿੰਡ ਝੂੰਗੀਆਂ ਵਿੱਚ ਇੱਕ ਜਵਾਈ ਵੱਲੋਂ ਆਪਣੀ ਸੱਸ ਅਤੇ ਪਤਨੀ ‘ਤੇ ਤਾਬੜਤੋੜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿੱਚ ਸੱਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਜਦ ਕਿ ਹਮਲਾਵਰ ਮਨਦੀਪ ਸਿੰਘ ਦੀ ਪਤਨੀ ਸ਼ਬਦੀਪ ਕੌਰ ਗੰਭੀਰ ਰੂਪ ‘ਚ ਜ਼ਖਮੀ ਹੋ ਗਈ ਸੀ। ਤਾਜ਼ਾ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਦਿਆਂ ਹਮਲਾਵਰ ਮਨਦੀਪ ਸਿੰਘ ਦੀ ਪ੍ਰੇਮਿਕਾ ਮਮਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ DSP ਪ੍ਰੇਮ ਸਿੰਘ ਨੇ ਦੱਸਿਆ, ਕਿ ਹਮਲਾਵਰ ਮਨਦੀਪ ਸਿੰਘ ਅਤੇ ਮਮਤਾ ਦੋਵੇਂ ਇੱਕਠੇ ਪੜ੍ਹੇ ਹਨ ਅਤੇ ਉਨ੍ਹਾਂ ਦੋਵਾਂ ਵਿਚਕਾਰ ਪ੍ਰੇਮ ਸਬੰਧ ਸਨ। ਉਨ੍ਹਾਂ ਦੱਸਿਆ, ਕਿ ਪ੍ਰੇਮ ਸਬੰਧ ਹੀ ਘਟਨਾ ਦਾ ਕਾਰਨ ਹੋ ਸਕਦੇ ਹਨ।

ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪ੍ਰੇਮੀਕਾ ਨੇ 27 ਅਗਸਤ ਨੂੰ ਅਮਰੀਕਾ ਲਈ ਉਡਾਨ ਭਰਨੀ ਸੀ। ਮੁਲਜ਼ਮ ਮਨਦੀਪ ਸਿੰਘ ਵੀ ਪਿਛਲੇ ਲੰਬੇ ਸਮੇਂ ਤੋਂ ਅਮਰੀਕਾ ਵਿੱਚ ਰਹਿੰਦਾ ਸੀ।

ਪੁਲਿਸ ਵੱਲੋਂ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, DSP ਪ੍ਰੇਮ ਸਿੰਘ ਨੇ ਦੱਸਿਆ ਕਿ ਮੁੱਖ ਮੁਲਜ਼ਮ ਮਨਦੀਪ ਸਿੰਘ ਦੀ ਗ੍ਰਿਫ਼ਤਾਰੀ ਲਈ ਵੀ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ, ਕਿ ਇਸ ਮਾਮਲੇ ਵਿੱਚ ਜੋ ਵੀ ਮੁਲਜ਼ਮ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ। ਪੁਲਿਸ ਵੱਲੋਂ ਮਨਦੀਪ ਸਿੰਘ ਦੀ ਜਲਦ ਗ੍ਰਿਫ਼ਤਾਰੀ ਦਾ ਵੀ ਦਾਅਵਾ ਕੀਤਾ ਜਾ ਰਿਹਾ ਹੈ।

https://amzn.to/3gzwgYV

 

 

Have something to say? Post your comment

Subscribe