Tuesday, November 12, 2024
 

ਰਾਸ਼ਟਰੀ

ਅਫਗਾਨਿਸਤਾਨ ਤੋਂ ਪਰਤੇ 16 ਜਣੇ ਨਿਕਲੇ ਕੋਰੋਨਾ ਪਾਜ਼ੇਟਿਵ

August 26, 2021 10:49 AM

ਨਵੀਂ ਦਿੱਲੀ : ਤਾਲਿਬਾਨ ਤੇਜ਼ੀ ਨਾਲ ਅਫਗਾਨਿਸਤਾਨ ਤੇ ਕਾਬਜ ਹੋ ਰਿਹਾ ਹੈ ਅਤੇ ਸਥਾਨਕ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੇ ਮੱਦੇਨਜ਼ਰ ਭਾਰਤ ਸਰਕਾਰ ਲਗਾਤਾਰ ਅਫਗਾਨਿਸਤਾਨ ਤੋਂ ਆਪਣੇ ਨਾਗਰਿਕਾਂ ਨੂੰ ਲੈ ਕੇ ਆਉਣ ਦਾ ਕੰਮ ਕਰ ਰਹੀ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਨੂੰ 78 ਲੋਕਾਂ ਨੂੰ ਭਾਰਤ ਲਿਆਂਦਾ ਗਿਆ ਜਿਨ੍ਹਾਂ ਵਿਚੋਂ 16 ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ। ਪਾਜ਼ੇਟਿਵ ਪਾਏ ਗਏ ਸਾਰੇ ਇਨਫੈਕਟਿਡ ਬਿਨਾਂ ਲੱਛਣਾਂ ਵਾਲੇ ਮਰੀਜ਼ ਹਨ। ਸਾਰਿਆਂ ਨੂੰ ਕੁਆਰੰਟਾਈਨ ਵਿਚ ਰੱਖਿਆ ਗਿਆ ਹੈ। ਦੱਸ ਦਈਏ ਕੀ ਕੇਂਦਰੀ ਮੰਤਰੀ ਹਰਦੀਪ ਪੁਰੀ ਵੀ ਇਨਫੈਕਟਿਡਾਂ ਦੇ ਸੰਪਰਕ ਵਿਚ ਆਏ ਸਨ।ਇਨਫੈਕਟਿਡ ਮਿਲੇ ਲੋਕਾਂ ਵਿਚ ਉਹ 3 ਸਿੱਖ ਵੀ ਸ਼ਾਮਲ ਹਨ ਜੋ ਆਪਣੇ ਨਾਲ ਅਫਗਾਨਿਸਤਾਨ ਦੇ ਗੁਰਦੁਆਰਾ ਸਾਹਿਬਾਂ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਿਆਏ ਸਨ।
ਹਰਦੀਪ ਪੁਰੀ ਸਿੱਖਾਂ ਦਾ ਸੁਆਗਤ ਕਰਨ ਦਿੱਲੀ ਹਵਾਈ ਅੱਡੇ 'ਤੇ ਸਨ, ਉਹ ਵੀ ਪੀੜਤ ਲੋਕਾਂ ਦੇ ਸੰਪਰਕ 'ਚ ਆਏ। ਭਾਰਤ ਯੁੱਧ ਨਾਲ ਤਬਾਹ ਅਫ਼ਗਾਨਿਸਤਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਰੋਜ਼ਾਨਾ ਵਿਸ਼ੇਸ਼ ਉਡਾਣਾਂ ਚੱਲਾ ਰਿਹਾ ਹੈ। ਪੁਰੀ ਨੇ ਦੱਸਿਆ ਕਿ ਹੁਣ ਤੱਕ 228 ਭਾਰਤੀ ਨਾਗਰਿਕਾਂ ਸਮੇਤ ਕੁੱਲ 626 ਲੋਕਾਂ ਨੂੰ ਅਫ਼ਗਾਨਿਸਤਾਨ ਤੋਂ ਕੱਢਿਆ ਗਿਆ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ 'ਚੋਂ 77 ਅਫ਼ਗਾਨ ਸਿੱਖ ਸਨ। ਕੱਢੇ ਗਏ ਭਾਰਤੀ ਨਾਗਰਿਕਾਂ ਦੀ ਗਿਣਤੀ 'ਚ ਭਾਰਤੀ ਦੂਤਘਰ 'ਚ ਕੰਮ ਕਰਨ ਵਾਲੇ ਲੋਕ ਸ਼ਾਮਲ ਨਹੀਂ ਹਨ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਦੇਹਰਾਦੂਨ 'ਚ ਭਿਆਨਕ ਹਾਦਸਾ

ਸੁਪਰੀਮ ਕੋਰਟ ਦਾ ਕੌਲਿਜੀਅਮ ਬਦਲਿਆ

ਪੀਐਮ ਮੋਦੀ ਦੀ ਅੱਜ ਮਹਾਰਾਸ਼ਟਰ ਵਿੱਚ ਰੈਲੀ

ਖੰਨਾ 'ਚ ਦਿਨ ਦਿਹਾੜੇ ਪੈ ਗਿਆ ਡਾਕਾ

पंजाब को नगर निगम चुनाव पर आंशिक राहत : सुप्रीम कोर्ट ने 8 सप्ताह के भीतर नगर निगम चुनाव पूरे करने का निर्देश दिया

ਜੋੜੇ ਨੇ ਫੇਸਬੁੱਕ 'ਤੇ ਕੀ ਕੀਤਾ ਪੋਸਟ ਕੀਤਾ ਕਿ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ?

ਬਾਬਾ ਸਿੱਦੀਕੀ ਕਤਲ ਕੇਸ ਵਿੱਚ ਇੱਕ ਹੋਰ ਸ਼ੂਟਰ ਗ੍ਰਿਫਤਾਰ

ਕੈਨੇਡਾ ਨੇ ਵਿਦਿਆਰਥੀ ਵੀਜ਼ਾ ਖ਼ਤਮ ਨਹੀਂ ਕੀਤਾ, ਸਿਰਫ ਨਿਯਮ ਬਦਲੇ ਹਨ, ਪੜ੍ਹੋ ਜਾਣਕਾਰੀ

ਕੈਨੇਡਾ 'ਚ ਹਿੰਦੂ ਮੰਦਿਰ 'ਤੇ ਹੋਏ ਹਮਲੇ ਤੋਂ ਗੁੱਸੇ 'ਚ ਆਏ ਸਿੱਖ, ਦਿੱਲੀ 'ਚ ਕੈਨੇਡੀਅਨ ਅੰਬੈਸੀ 'ਤੇ ਜ਼ੋਰਦਾਰ ਪ੍ਰਦਰਸ਼ਨ

ਪੀਲੀਭੀਤ 'ਚ ਭਾਜਪਾ ਵਿਧਾਇਕ ਦੇ ਚਚੇਰੇ ਭਰਾ ਦੀ ਕੁੱਟ-ਕੁੱਟ ਕੇ ਹੱਤਿਆ

 
 
 
 
Subscribe