ਕਾਬੁਲ: ਬੀਤੇ ਭਲਕੇ ਕਾਬੁਲ ਹਵਾਈ ਅੱਡੇ ਦੇ ਬਾਹਰ ਆਤਮਘਾਤੀ ਹਮਲੇ ਵਿੱਚ ਮੌਤਾਂ ਦਾ ਅੰਕੜਾ ਵੱਧ ਕੇ 72 ਹੋ ਗਿਆ ਹੈ। ਸੂਤਰਾਂ ਮੁਤਾਬਕ ਧਮਾਕਿਆਂ ਵਿੱਚ 143 ਵਿਅਕਤੀ ਜ਼ਖ਼ਮੀ ਵੀ ਹੋਏ ਹਨ। ਅਜਿਹੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਰ ਵੀ ਵਧਣ ਦਾ ਖ਼ਦਸ਼ਾ ਹੈ। ਮ੍ਰਿਤਕਾਂ ਵਿੱਚ 60 ਅਫ਼ਗ਼ਾਨੀ ਤੇ 12 ਅਮਰੀਕੀ ਫ਼ੌਜੀ ਸ਼ਾਮਲ ਹਨ। ਖ਼ਬਰਾਂ ਮੁਤਾਬਕ 18 ਅਮਰੀਕੀ ਫ਼ੌਜੀ ਇਸ ਸਮੇਂ ਜ਼ਖ਼ਮੀ ਵੀ ਹਨ। ਹਮਲੇ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟਸ ਵੱਲੋਂ ਲਈ ਗਈ ਹੈ। ਇਸ ਉਪਰੰਤ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਆਤਮਘਾਤੀ ਹਮਲਾ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਹੈ। ਬਾਈਡਨ ਨੇ ਆਪਣੀ ਵੀਡੀਓ ਬਿਆਨ ਵਿੱਚ ਆਖਿਆ ਹੈ ਕਿ ਜੋ ਵੀ ਇਸ ਧਮਾਕੇ ਲਈ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸਾਲ 2011 ਤੋਂ ਬਾਅਦ ਅਫ਼ਗ਼ਾਨਿਸਤਾਨ ਵਿੱਚ ਇੱਕੋ ਦਿਨ ਵਿੱਚ ਮਾਰੇ ਜਾਣ ਵਾਲੇ ਅਮਰੀਕੀ ਫ਼ੌਜੀਆਂ ਦੀ ਇਹ ਸਭ ਤੋਂ ਵੱਡੀ ਗਿਣਤੀ ਹੈ।
Kabul Airport Blast, Blast in kabul airport