ਚੰਡੀਗੜ੍ਹ : ਹਿਮਾਚਲ ਵਿਚ ਹੋਣ ਵਾਲੀ ਬਰਸਾਤ ਮਗਰੋਂ ਹੁਣ ਪੰਜਾਬ ਵਿੱਚ ਮੀਂਹ ਦੇ ਬਾਰੇ ਇਕ ਤਾਜ਼ਾ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਸਬੰਧੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ ਤਾਂ ਜੋ ਲੋਕ ਪਹਿਲਾ ਹੀ ਆਪਣਾ ਇੰਤਜ਼ਾਮ ਕਰ ਸਕਣ। ਹੁਣ ਮੌਸਮ ਵਿਭਾਗ ਵੱਲੋਂ ਆਉਣ ਵਾਲੇ 3 ਦਿਨਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ । ਇਹਨਾਂ ਦਿਨਾਂ ਵਿੱਚ ਲੋਕ ਹੁੰਮਸ ਭਰੀ ਗਰਮੀ ਅਤੇ ਚਿਪਚਿਪਾਹਟ ਵਾਲੀ ਗਰਮੀ ਤੋਂ ਪਰੇਸ਼ਾਨ ਹਨ। ਜਿੱਥੇ ਹੁਣ ਪਹਾੜੀ ਇਲਾਕਿਆਂ ਵਿਚ ਬਰਸਾਤ ਹੋਵੇਗੀ, ਉਥੇ ਹੀ ਨਾਲ ਲਗਦੇ ਜ਼ਿਲ੍ਹਿਆਂ ਵਿੱਚ ਤੇਜ਼ ਬਰਸਾਤ ਹੋਣ ਦੀ ਸੰਭਾਵਨਾ ਜਾਹਿਰ ਕੀਤੀ ਗਈ ਹੈ। ਆਉਣ ਵਾਲੇ 3 ਦਿਨਾਂ ਦੌਰਾਨ ਪੰਜਾਬ ਦੇ ਜਲੰਧਰ, ਬਠਿੰਡਾ ਤੇ ਆਨੰਦਪੁਰ ਸਾਹਿਬ ਨੂੰ ਛੱਡ ਕੇ ਬਾਕੀ ਸਾਰੇ ਜ਼ਿਲਿਆਂ ਵਿਚ 29 ਅਗਸਤ ਤੱਕ ਜਿੱਥੇ ਬੱਦਲਵਾਈ ਰਹੇਗੀ, ਉਥੇ ਹੀ ਬਾਰਸ਼ ਵੀ ਹੋਵੇਗੀ।