Friday, November 22, 2024
 

ਸਿਆਸੀ

ਹਰੀਸ਼ ਰਾਵਤ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਕੀ ਹੋਈ ਗੱਲਬਾਤ ?

August 28, 2021 01:44 PM

ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਪਏ ਕਲੇਸ਼ ਦੌਰਾਨ ਪਾਰਟੀ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਸ਼ਨੀਵਾਰ ਯਾਨੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਇਹ ਮੁਲਾਕਾਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਕੀਤੀ ਗਈ। ਮੁਲਾਕਾਤ ਦੌਰਾਨ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨੂੰ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਜਾਣੂੰ ਕਰਵਾਇਆ।

ਇਸ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਹਰੀਸ਼ ਰਾਵਤ ਨੇ ਕਿਹਾ ਕਿ ਉਨ੍ਹਾਂ ਦੀ ਰਾਹੁਲ ਗਾਂਧੀ ਨਾਲ ਪੰਜਾਬ ਦੇ ਮਾਮਲਿਆਂ 'ਤੇ ਬਹੁਤ ਵਿਸਥਾਰ ਨਾਲ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਜੋ ਵੀ ਹਾਲਾਤ ਹਨ, ਉਸ ਬਾਰੇ ਉਨ੍ਹਾਂ ਨੇ ਰਾਹੁਲ ਨੂੰ ਜਾਣਕਾਰੀ ਦਿੱਤੀ ਹੈ ਅਤੇ ਸਾਰੇ ਪੱਖਾਂ ਦੀ ਗੱਲ ਉਨ੍ਹਾਂ ਸਾਹਮਣੇ ਰੱਖੀ ਗਈ ਹੈ। ਇਸ ਤੋਂ ਵੱਧ ਕੁੱਝ ਨਹੀਂ।

ਹਰੀਸ਼ ਰਾਵਤ ਨੇ ਕਿਹਾ ਕਿ ਉਹ ਇਕ-ਦੋ ਦਿਨਾਂ ਅੰਦਰ ਪੰਜਾਬ ਜਾਣਗੇ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਜ਼ਰੂਰ ਮੁਲਾਕਾਤ ਕਰਨਗੇ। ਪੰਜਾਬ ਕਾਂਗਰਸ ਦੇ ਇੰਚਾਰਜ ਦੀ ਜ਼ਿੰਮੇਵਾਰੀ ਛੱਡਣ ਦੇ ਸਵਾਲ ਦਾ ਜਵਾਬ ਦਿੰਦਿਆਂ ਹਰੀਸ਼ ਰਾਵਤ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਦਾ ਫ਼ੈਸਲਾ ਆਖ਼ਰੀ ਫ਼ੈਸਲਾ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਹਾਈਕਮਾਨ ਉਨ੍ਹਾਂ ਨੂੰ ਜਦੋਂ ਤੱਕ ਕਹੇਗੀ, ਉਹ ਪੰਜਾਬ ਇੰਚਾਰਜ ਵੱਲੋਂ ਕੰਮ ਕਰਦੇ ਰਹਿਣਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹਰੀਸ਼ ਰਾਵਤ ਵੱਲੋਂ ਬੀਤੇ ਦਿਨ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਹਾਲਾਤ ਬਾਰੇ ਜਾਣਕਾਰੀ ਦਿੱਤੀ ਗਈ ਸੀ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe