ਕਰਨਾਲ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਨੈਸ਼ਨਲ ਹਾਈਵੇਅ 'ਤੇ ਵਿਰੋਧ ਕਰ ਰਹੇ ਕਿਸਾਨਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਜਿਸ 'ਚ ਕਈ ਕਿਸਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਰੋਸ ਵਜੋਂ ਪਾਣੀਪਤ, ਹਿਸਾਰ, ਫਤਿਹਬਾਦ ਅਤੇ ਦਿੱਲੀ ਨੂੰ ਜਾਂਦੇ ਹੋਰ ਮੁਖ ਰਸਤੇ ਜਾਮ ਕਰ ਦਿੱਤੇ ਗਏ ਹਨ।
ਲਾਠੀਚਾਰਜ ਦੌਰਾਨ ਜ਼ਖਮੀ ਹੋਇਆ ਕਿਸਾਨ।
ਇਸ ਘਟਨਾ ਤੋਂ ਬਾਅਦ ਕਿਸਾਨ ਆਗੂ ਗੁਰਨਾਮ ਚਡੂੰਨੀ ਵੱਲੋਂ ਵੀ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਗਈ ਹੈ ਅਤੇ ਸੰਘਰਸ਼ ਹੋਰ ਤੇਜ਼ ਕਰਨ ਲਈ ਕਿਸਾਨਾਂ ਨੂੰ ਸੱਦਾ ਦਿੱਤਾ ਗਿਆ ਹੈ। ਉੱਥੇ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀ ਸੱਦਾ ਦਿੱਤਾ ਗਿਆ ਹੈ ਕਿ ਕਿਸਾਨ ਜਿੱਥੇ ਵੀ ਇਕੱਠੇ ਹੋ ਸਕਦੇ ਹਨ ਹੋ ਜਾਣ ਅਤੇ 5 ਵਜੇ ਤੱਕ ਹਰਿਆਣਾ ਦੇ ਰੋਡ ਜਾਮ ਕੀਤੇ ਜਾਣ।