Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਮਨਜਿੰਦਰ ਸਿੰਘ ਸਿਰਸਾ ਅਤੇ ਹਰਮੀਤ ਸਿੰਘ ਕਾਲਕਾ ਨਵੇਂ ਚੁਣੇ ਮੈਂਬਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

August 28, 2021 06:22 PM

ਅੰਮ੍ਰਿਤਸਰ  : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਅੱਜ ਦਿੱਲੀ ਕਮੇਟੀ ਚੋਣਾਂ ਵਿਚ ਸ਼ਾਨਦਾਰ ਜਿੱਤ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਨਵੇਂ ਚੁਣੇ ਮੈਂਬਰਾਂ ਤੇ ਹੋਰ ਟੀਮ ਨਾਲ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਦੇ ਨਾਲ ਬੀਬੀ ਰਣਜੀਤ ਕੌਰ, ਐਮ ਪੀ ਐਚ ਚੱਢਾ, ਬਲਬੀਰ ਸਿੰਘ ਤੇ ਹੋਰ ਮੈਂਬਰ ਵੀ ਸਨ।

ਇਸ ਮੌਕੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅਸੀਂ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ ਹਾਂ ਕਿਉਂਕਿ ਉਸ ਅਕਾਲ ਪੁਰਖ ਦੀ ਬਖਸ਼ਿਸ਼ ਤੇ ਰਹਿਮਤ ਸਦਕਾ ਹੀ ਲਗਾਤਾਰ ਤੀਜੀ ਵਾਰ ਅਕਾਲੀ ਦਲ ਨੁੰ ਦਿੱਲੀ ਕਮੇਟੀ ਚੋਣਾਂ ਵਿਚ ਜਿੱਤ ਮਿਲੀ ਹੈ। ਉਹਨਾਂ ਕਿਹਾ ਕਿ ਅਸੀਂ ਅਕਾਲ ਪੁਰਖ ਦਾ ਕੋਟਾਨ ਕੋਟਿ ਸ਼ੁਕਰਾਨਾ ਕੀਤਾ ਹੈ ਤੇ ਗੁਰੂ ਘਰ ਦੀਆਂ ਆਸੀਸਾਂ ਪ੍ਰਾਪਤ ਕੀਤੀਆਂ ਹਨ।

ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਰਦਾਰ ਸਿਰਸਾ, ਸਰਦਾਰ ਕਾਲਕਾ ਤੇ ਹੋਰ ਮੈਂਬਰਾਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੌਜੂਦਾ ਟੀਮ ਵੱਲੋਂ ਪਿਛਲੇ ਦੋ ਸਾਲਾਂ ਵਿਚ ਮਨੁੱਖਤਾ ਦੀ ਕੀਤੀ ਸੇਵਾ ਤੇ ਕੀਤੇ ਲਾਮਿਸਾਲ ਕੰਮਾਂ ਦੀ ਬਦੌਲਤ ਹੀ ਦਿੱਲੀ ਦੀ ਸੰਗਤ ਨੇ ਲਗਾਤਾਰ ਤੀਜੀ ਵਾਰ ਅਕਾਲੀ ਦਲ ਨੂੰ ਫਤਿਹ ਬਖ਼ਸ਼ੀ ਹੈ ਜਿਸ ਲਈ ਉਹ ਸੰਗਤ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਹਨਾਂ ਨੇ ਨਵੀਂ ਟੀਮ ਨੂੰ ਵਧਾਈ ਵੀ ਦਿੱਤੀ ਤੇ ਅੱਗੇ ਹੋਰ ਤਗੜੇ ਹੋ ਕੇ ਸੰਗਤ ਦੀ ਸੇਵਾ ਕਰਨ ਦੀ ਅਪੀਲ ਵੀ ਕੀਤੀ।

 

Have something to say? Post your comment

Subscribe