Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਪੰਜਾਬ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ: DGP ਦੀ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਹਦਾਇਤ

August 28, 2021 07:52 PM

ਜਲੰਧਰ/ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਦੇ DGP ਦਿਨਕਰ ਗੁਪਤਾ ਨੇ ਅੱਜ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਰੋਕਥਾਮ, ਇਹਤਿਆਤ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਸਾਰੇ ਢੁੱਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।

ਡੀਜੀਪੀ ਦਿਨਕਰ ਗੁਪਤਾ ਨੇ ਪੰਜਾਬ ਆਰਮਡ ਪੁਲਿਸ (PAP) ਕੈਂਪਸ ਵਿੱਚ ਸੂਬਾ ਪੱਧਰੀ ਅਪਰਾਧ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ, “ਹਾਲਾਂਕਿ ਜ਼ਿਆਦਾਤਰ ਪੁਲਿਸ ਮੁਖੀਆਂ ਦੁਆਰਾ ਆਪਣੇ ਸਬੰਧਤ ਜ਼ਿਲਿਆਂ ਵਿੱਚ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ, ਪਰ ਇੰਟੈਲੀਜੈਂਟ ਅਤੇ ਸਮਾਰਟ ਪੁਲਿਸਿੰਗ ਜਿਸ ਵਿੱਚ ਤਕਨਾਲੋਜੀ ਅਤੇ ਟਰੇਡਕਰਾਫ਼ਟ ਦੀ ਵਰਤੋਂ ਸ਼ਾਮਲ ਹੈ, ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਦੀ ਲੋੜ ਹੈ।”

ਇਹ ਮੀਟਿੰਗ ਹਾਲ ਹੀ ਵਿੱਚ ਰਾਜ ’ਚ ਗ੍ਰੇਨੇਡ ਅਤੇ ਆਰ.ਡੀ.ਐਕਸ. ਨਾਲ ਲੈਸ ਟਿਫਿਨ ਬਾਕਸ ਮਿਲਣ ਤੋਂ ਇਲਾਵਾ ਹੋਰ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਬਰਾਮਦਗੀ ਜਿਸ ਤੋਂ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਦੇਸ਼ ਵਿਰੋਧੀ ਅਨਸਰਾਂ ਵੱਲੋਂ ਕੀਤੀਆਂ ਜਾ ਰਹੀਆਂ ਵੱਡੀਆਂ ਕੋਸ਼ਿਸ਼ਾਂ ਦਾ ਸੰਕੇਤ ਮਿਲਦਾ ਹੈ, ਦੇ ਮੱਦੇਨਜ਼ਰ ਕੀਤੀ ਗਈ। ਮੀਟਿੰਗ ਵਿੱਚ ਰੇਲਵੇ ਦੇ ਵਿਸ਼ੇਸ਼ ਡੀਜੀਪੀ ਸੰਜੀਵ ਕਾਲੜਾ, ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਅਤੇ ਏਡੀਜੀਪੀ ਇੰਟੈਲੀਜੈਂਸ ਵਰਿੰਦਰ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

ਡੀਜੀਪੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਆਗਿਆ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਵੀ ਵਿਅਕਤੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕਰਦਿਆਂ ਤੁਰੰਤ ਫੌਜਦਾਰੀ ਕੇਸ ਦਰਜ ਕੀਤੇ ਜਾਣ। ਉਨਾਂ ਨੇ ਰਾਜ ਵਿੱਚ ਕਾਨੂੰਨ ਵਿਵਸਥਾ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਵਿਅਕਤੀਆਂ ਅਤੇ ਸ਼ਰਾਰਤੀ ਅਨਸਰਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਜੇਕਰ ਉਹ ਕਿਸੇ ਅਪਰਾਧਿਕ ਜਾਂ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਂਦੇ ਹਨ ਤਾਂ ਪੁਲਿਸ ਕਲੀਅਰੈਂਸ ਸਰਟੀਫਿਕੇਟ ਜਾਂ ਪਾਸਪੋਰਟ ਤਸਦੀਕ ਅਤੇ ਹੋਰ ਵਿਅਕਤੀਗਤ ਜਾਂਚ ਕਾਰਵਾਈਆਂ ਸਮੇਂ ਉਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਆਗਾਮੀ ਤਿਓਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਡੀਜੀਪੀ ਦਿਨਕਰ ਗੁਪਤਾ ਨੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਸੰਵੇਦਨਸ਼ੀਲ ਸਥਾਨਾਂ ’ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ। ਉਨਾਂ ਜ਼ਿਲਾ ਪੁਲਿਸ ਮੁਖੀਆਂ ਨੂੰ ਸੁਸਾਇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਕੇ ਉਨਾਂ ਨੂੰ ਟਿਫਿਨ ਬੰਬ ਅਤੇ ਹੋਰ ਖਤਰਿਆਂ ਬਾਰੇ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਉਹ ਸਪੀਕਰਾਂ ਰਾਹੀਂ ਸੂਚਨਾ ਦੇ ਕੇ ਹੋਰਨਾਂ ਨੂੰ ਵੀ ਚੌਕਸ ਰਹਿਣ ਬਾਰੇ ਜਾਗਰੂਕ ਕਰ ਸਕਣ।

ਉਨਾਂ ਨੇ ਲੋਕਾਂ ਨੂੰ ਚੌਕਸ ਕਰਨ ਲਈ ਵੱਖ -ਵੱਖ ਜਨਤਕ ਸਥਾਨਾਂ ਜਿਵੇਂ ਕਿ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ’ਤੇ ਪਬਲਿਕ ਐਡਰੈੱਸ ਸਿਸਟਮ ਦੀ ਵਰਤੋਂ ਕਰਨ ਦੀ ਵੀ ਸਲਾਹ ਦਿੱਤੀ ਅਤੇ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਜੇ ਕਿਸੇ ਨੂੰ ਕੋਈ ਸ਼ੱਕੀ ਚੀਜ਼ ਮਿਲਦੀ ਹੈ ਤਾਂ ਉਹ 112 ਜਾਂ 181 ਡਾਇਲ ਕਰਕੇ ਰਿਪੋਰਟ ਦੇਣ।ਡੀਜੀਪੀ ਦਿਨਕਰ ਗੁਪਤਾ ਨੇ ਸੀਪੀਜ਼/ਐਸਐਸਪੀਜ਼ ਨੂੰ ਨਸ਼ਾ ਤਸਕਰਾਂ/ਸਪਲਾਇਰਾਂ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਨਸ਼ਿਆਂ ਦੀ ਸਪਲਾਈ ਲਾਈਨਾਂ ਬੇਅਸਰ ਰਹਿਣ।

ਉਨਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਅਪਰਾਧਿਕ ਗਤੀਵਿਧੀਆਂ ਦੀ ਰੋਕਥਾਮ ਲਈ ਪੁਲਿਸ ਨਾਕਿਆਂ ਦੀ ਪ੍ਰਭਾਵਸ਼ੀਲਤਾ ਵਧਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਡੀਜੀਪੀ ਨੇ ਨਵ ਨਿਯੁਕਤ ਸੀਪੀਜ਼ ਅਤੇ ਐਸਐਸਪੀਜ਼ ਨਾਲ ਵੀ ਇਸ ਬਾਰੇ ਵਿਚਾਰਚਰਚਾ ਕੀਤੀ।

 

Have something to say? Post your comment

Subscribe