ਜਲੰਧਰ : ਪੰਜਾਬ ਦੇ ਮਸ਼ਹੂਰ ਹਸਪਤਾਲ ਵਿੱਚ ਮਰੇ ਹੋਏ ਬੰਦੇ ਨੂੰ ਆਈਸੀਯੂ ਵਿਚ ਦਾਖ਼ਲ ਕੀਤਾ ਗਿਆ ਹੈ ਜਿਸ ਕਾਰਨ ਹਾਹਾਕਾਰ ਮਚ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਮਰੀਜ਼ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਸੀ। ਜਿਸ ਮਰੀਜ਼ ਦੀ ਪਹਿਚਾਣ ਸੰਤੋਖਪੁਰਾ ਦੇ ਬਲਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਬੇਟੀ ਜਸਪ੍ਰੀਤ ਨੇ ਹਸਪਤਾਲ ਉਪਰ ਗੰਭੀਰ ਅਰੋਪ ਲਗਾਉਂਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੇ ਪਿਤਾ ਜੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਇਹ ਸਮਝਿਆ ਗਿਆ ਕਿ ਉਹ ਕੁਝ ਸਾਹ ਲੈ ਰਹੇ ਹਨ। ਇਸ ਲਈ ਉਨ੍ਹਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ। ਹਸਪਤਾਲ ਪਹੁੰਚਣ ਤੇ ਜਿੱਥੇ ਉਨ੍ਹਾਂ ਦੀ ਨਬਜ਼ ਚੈੱਕ ਕੀਤੇ ਜਾਣ 'ਤੇ ਪਤਾ ਲੱਗਿਆ ਕਿ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਵੀ ਹਸਪਤਾਲ ਵੱਲੋਂ ਬਲਵਿੰਦਰ ਸਿੰਘ ਨੂੰ ਆਈਸੀਯੂ ਵਿੱਚ ਦਾਖਲ ਕਰ ਲਿਆ ਗਿਆ। ਪਰਿਵਾਰਕ ਮੈਂਬਰਾਂ ਨੇ ਜਦੋਂ ਵੀ ਮਰੀਜ਼ ਦੀ ਸਥਿਤੀ ਬਾਰੇ ਪੁੱਛਿਆ ਤਾਂ ਹਸਪਤਾਲ ਵੱਲੋਂ ਕੋਈ ਵੀ ਠੋਸ ਜਵਾਬ ਨਾ ਦਿੱਤਾ ਗਿਆ। ਉਥੇ ਹੀ ਹਸਪਤਾਲ ਵੱਲੋਂ ਇਸ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਹਸਪਤਾਲ ਦੇ ਪ੍ਰਬੰਧਕਾਂ ਨਾਲ ਇਸ ਮਾਮਲੇ ਨੂੰ ਲੈ ਕੇ ਗੱਲਬਾਤ ਕੀਤੀ ਗਈ। ਉਸ ਤੋਂ ਬਾਅਦ ਹੀ ਇਸ ਮਾਮਲੇ ਨੂੰ ਹੱਲ ਕੀਤਾ ਗਿਆ ਅਤੇ ਹਸਪਤਾਲ ਵੱਲੋਂ ਇਲਾਜ ਦੇ ਨਾਂ ਤੇ ਰਕਮ ਵੀ ਨਹੀਂ ਲਈ ਗਈ, ਕਿਉਂਕਿ ਉਨ੍ਹਾਂ ਦੀ ਪੋਲ ਖੁੱਲ੍ਹ ਚੁੱਕੀ ਸੀ। ਇਸ ਲਈ 5 ਘੰਟਿਆਂ ਤੱਕ ਉਪਰੇਸ਼ਨ ਕਰਨ ਦੇ ਬਾਅਦ ਮ੍ਰਿਤਕ ਬਲਵਿੰਦਰ ਸਿੰਘ ਦੀ ਲਾਸ਼ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕੀਤਾ ਗਿਆ।