ਕਰਨਾਲ : ਕਰਨਾਲ ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੌਰਾਨ SDM ਆਯੁਸ਼ ਸਿਨਹਾ ਦਾ ਇਕ ਵੀਡੀਉ ਸਾਹਮਣੇ ਆਉਣ ਤੋਂ ਬਾਅਦ ਵਿਵਾਦ ਵਧਦਾ ਜਾ ਰਿਹਾ ਹੈ, ਜਿਸ ਵਿਚ ਉਨ੍ਹਾਂ ਨੇ ਪੁਲਿਸ ਨੂੰ ਕਿਸਾਨਾਂ ਦਾ ਸਿਰ ਫੋੜ ਦੇਣ ਦੀ ਗੱਲ ਕਹੀ ਹੈ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਇਸ ਮਾਮਲੇ ’ਚ ਸਖ਼ਤ ਕਾਰਵਾਈ ਦਾ ਵਾਅਦਾ ਕੀਤਾ ਹੈ। ਇਕ ਨਿਊਜ਼ ਏਜੰਸੀ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ, ‘ਇਕ IAS ਅਧਿਕਾਰੀ ਵਲੋਂ ਕਿਸਾਨਾਂ ਲਈ ਇਸ ਤਰ੍ਹਾਂ ਦੇ ਸ਼ਬਦਾਂ ਦੀ ਵਰਤੋਂ ਕਰਨਾ ਮੰਦਭਾਗਾ ਹੈ। ਯਕੀਨਨ ਉਨ੍ਹਾਂ ਵਿਰੁਧ ਕਾਰਵਾਈ ਹੋਵੇਗੀ’। ਉਨ੍ਹਾਂ ਅੱਗੇ ਕਿਹਾ, ‘ਉਨ੍ਹਾਂ ਨੇ (SDM ਨੇ) ਸਫ਼ਾਈ ਦਿੰਦੇ ਹੋਏ ਕਿਹਾ ਕਿ ਉਹ ਦੋ ਦਿਨ ਤੋਂ ਸੁੱਤੇ ਨਹੀਂ ਸੀ। ਸ਼ਾਇਦ ਉਨ੍ਹਾਂ ਨੂੰ ਇਹ ਨਹੀਂ ਪਤਾ ਹੈ ਕਿ ਕਿਸਾਨ ਸਾਲ ਦੇ 200 ਦਿਨ ਸੌਂਦੇ ਨਹੀਂ ਹਨ।