Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਸਿਆਸੀ

AAP ਪ੍ਰਦਰਸ਼ਨਕਾਰੀਆਂ 'ਤੇ ਚਲੀਆਂ ਜਲ ਤੋਪਾਂ, ਲਾਠੀਚਾਰਜ ਦੌਰਾਨ ਲੱਗੀਆਂ ਗੰਭੀਰ ਸੱਟਾਂ

August 29, 2021 08:43 PM

ਸੱਤਾ ਦੇ ਹੰਕਾਰ ’ਚ ਭਾਜਪਾ ਦੇ ਗੁੰਡੇ ਦੇਸ਼ ਦੀਆਂ ਸੁਚੱਜੀਆਂ ਕਦਰਾਂ ਕੀਮਤਾਂ ਭੁੱਲ ਚੁੱਕੇ ਹਨ : ਰਾਜਵਿੰਦਰ ਕੌਰ ਥਿਆੜਾ
ਭਾਰਤੀ ਜਨਤਾ ਪਾਰਟੀ ਦੇ ਵਰਕਰ ਗੁੰਡਿਆਂ ਦਾ ਰੂਪ ਧਾਰ ਚੁੱਕੇ ਹਨ : ਅਨਮੋਲ ਗਗਨ ਮਾਨ


ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਸਮੇਤ ਦੇਸ਼ ’ਚ ਔਰਤਾਂ ਅਤੇ ਕਿਸਾਨਾਂ ਖਿਲਾਫ਼ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਭੱਦੀ ਸ਼ਬਦਾਵਲੀ ਅਤੇ ਹਮਲੇ ਕਰਨ ਵਿਰੁੱਧ ਆਮ ਆਦਮੀ ਪਾਰਟੀ (AAP) ਪੰਜਾਬ ਦੇ ਮਹਿਲਾ ਵਿੰਗ ਵੱਲੋਂ ਪੰਜਾਬ ਭਾਜਪਾ ਦੇ ਚੰਡੀਗੜ੍ਹ ਸਥਿਤ ਸੂਬਾ ਦਫ਼ਤਰ ਦਾ ਘਿਰਾਓ ਕੀਤਾ ਗਿਆ।

ਮਹਿਲਾਂ ਵਰਕਰਾਂ ਨੇ ਨਰਿੰਦਰ ਮੋਦੀ, ਅਮਿਤ ਸ਼ਾਹ, ਮਨੋਹਰ ਲਾਲ ਅਤੇ ਭਾਜਪਾ ਖ਼ਿਲਾਫ਼ ਜ਼ਬਰਦਸਤ ਨਾਹਰੇਬਾਜ਼ੀ ਕੀਤੀ, ਜਦੋਂ ਕਿ ਪ੍ਰਦਰਸ਼ਨਕਾਰੀਆਂ ਨੂੰ ਭਾਜਪਾ ਦਫ਼ਤਰ ਜਾਣ ਤੋਂ ਰੋਕਣ ਲਈ ਚੰਡੀਗੜ੍ਹ ਪੁਲੀਸ ਵੱਲੋਂ ਲਾਠੀਚਾਰਜ ਅਤੇ ਜਲ ਤੋਪਾਂ ਦੀ ਵਰਤੋਂ ਕੀਤੀ ਗਈ।

ਇਸ ਦੌਰਾਨ AAP ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਅਤੇ ਯੂਥ ਆਗੂ ਅਨਮੋਲ ਗਗਨ ਮਾਨ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਉਣਾ ਪਿਆ। ਐਤਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਸੂਬਾ ਦਫ਼ਤਰ ਦਾ ਘਿਰਾਓ ਕਰਨ ਲਈ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀਆਂ ਬੀਬੀਆਂ ਚੰਡੀਗੜ੍ਹ ਦੇ ਸੈਕਟਰ 37 ਵਿੱਚ ਇੱਕਠੀਆਂ ਹੋਈਆਂ ਅਤੇ ਉਨ੍ਹਾਂ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਅਤੇ ਅਨਮੋਲ ਗਗਨ ਮਾਨ ਦੀ ਅਗਵਾਈ ਵਿੱਚ ਭਾਜਪਾ ਦਫ਼ਤਰ ਵੱਲ ਮਾਰਚ ਸ਼ੁਰੂ ਕੀਤਾ।

ਇਸ ਮੌਕੇ ਅਨਮੋਲ ਗਗਨ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਕੇਂਦਰੀ ਸਰਕਾਰ ਦੇ ਕਾਰਨ ਭਾਰਤੀ ਜਨਤਾ ਪਾਰਟੀ ਦੇ ਵਰਕਰ ਗੁੰਡਿਆਂ ਦਾ ਰੂਪ ਧਾਰ ਚੁੱਕੇ ਹਨ। ਭਾਜਪਾ ਦੇ ਇਹ ਗੁੰਡੇ ਪੰਜਾਬ ਸਮੇਤ ਦੇਸ਼ ਭਰ ’ਚ ਔਰਤਾਂ ਨਾਲ ਬਦਸਲੂਕੀ ਕਰਦੇ ਹਨ ਅਤੇ ਔਰਤਾਂ ’ਤੇ ਜਿਸਮਾਨੀ ਹਮਲੇ ਕਰਦੇ ਹਨ। ਸੂਬਾ ਸਰਕਾਰਾਂ ਇਨ੍ਹਾਂ ਗੁੰਡਿਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਪਾਸਾ ਵੱਟ ਰਹੀਆਂ ਹਨ।

ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਸੱਤਾ ਦੇ ਹੰਕਾਰ ’ਚ ਭਾਜਪਾ ਦੇ ਗੁੰਡੇ ਦੇਸ਼ ਦੀਆਂ ਸੁਚੱਜੀਆਂ ਕਦਰਾਂ ਕੀਮਤਾਂ ਭੁੱਲ ਚੁੱਕੇ ਹਨ। ਸੱਤਾਧਾਰੀਆਂ ਦੀ ਪੁਲੀਸ ਵੀ ਔਰਤਾਂ ਤੇ ਕਿਸਾਨਾਂ ’ਤੇ ਅੱਤਿਆਚਾਰ ਕਰਨ ਨੂੰ ਆਪਣੀ ਪ੍ਰਾਪਤੀ ਸਮਝਣ ਲੱਗੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਕਰਨ ਲਈ ਜ਼ਿੰਮੇਵਾਰ ਪੁਲੀਸ ਗੁੰਡਿਆਂ ਦਾ ਸਾਥ ਦੇ ਰਹੀ ਹੈ ਅਤੇ ਸੂਬਾਈ ਅਤੇ ਕੇਂਦਰੀ ਮਹਿਲਾ ਕਮਿਸ਼ਨ ਔਰਤਾਂ ਦੇ ਮਾਮਲਿਆਂ ’ਤੇ ਚੁੱਪਧਾਰੀ ਬੈਠੇ ਹਨ।

ਭਾਜਪਾ ਦੇ ਦਫ਼ਤਰ ਵੱਲ ਜਾ ਰਹੀਆਂ ਮਹਿਲਾ ਵਰਕਰਾਂ ਨੂੰ ਚੰਡੀਗੜ੍ਹ ਪੁਲੀਸ ਨੇ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਾਰੀਆਂ ਰੋਕਾਂ ਨੂੰ ਤੋੜਦੀਆਂ ਹੋਈਆਂ ਅੱਗੇ ਵਧਦੀਆਂ ਗਈਆਂ। ਪੁਲੀਸ ਨੇ ਉਨ੍ਹਾਂ ’ਤੇ ਪਾਣੀ ਦੀਆਂ ਬੁਛਾਰਾਂ ਮਾਰੀਆਂ ਅਤੇ ਲਾਠੀਚਾਰਜ ਕੀਤਾ। ਪੁਲੀਸ ਵੱਲੋਂ ਕੀਤੇ ਲਾਠਚਾਰਜ ਕਾਰਨ ਬਹੁਤ ਸਾਰੀਆਂ ਔਰਤਾਂ ਨੂੰ ਸੱਟਾਂ ਲੱਗੀਆਂ।

ਇਸ ਰੋਸ ਪ੍ਰਦਰਸ਼ਨ ’ਚ ਪ੍ਰੀਤੀ ਮਲਹੋਤਰਾ, ਸੁਖਵਿੰਦਰ ਗਹਲੋਤ, ਡਾ. ਅਮਨਦੀਪ ਕੌਰ, ਵੀਰਪਾਲ ਕੌਰ ਚਹਿਲ, ਪ੍ਰੀਤੀ ਸਨੌਰ, ਰਜਿੰਦਰਪਾਲ ਛੀਨਾ, ਨਵਜੋਤ ਕੌਰ ਜੋਤੀ, ਸੋਨਾਲੀ ਪੰਡਿਤ, ਬਲਵਿੰਦਰ ਕੌਰ ਧਨੌੜਾ, ਪਰਮਜਸਪਾਲ ਮਾਨ, ਪਲਵਿੰਦਰ ਕੌਰ, ਸੰਤੋਸ਼ ਕਟਾਰੀਆ, ਤੇਜੀ ਸੰਧੂ, ਕਸ਼ਮੀਰ ਕੌਰ, ਕਮਲਜੀਤ ਕੌਰ, ਸਿੰਪਲ ਨਾਇਰ, ਰੁਪਿੰਕਰ ਕੌਰ, ਰੇਖਾ ਰਾਣੀ, ਵੀਰਪਾਲ ਕੌਰ, ਜਸਵੰਤ ਕੌਰ, ਊਸ਼ਾ ਰਾਣੀ, ਬਲਜਿੰਦਰ ਕੌਰ ਤੁੰਗਵਾਲੀ, ਸਵਰਨਜੀਤ ਕੌਰ ਬਲਟਾਣਾ, ਮਾਸਟਰ ਡੀਨ, ਮਨਦੀਪ ਕੌਰ, ਟੀਨਾ ਚੌਧਰੀ ਆਦਿ ਆਗੂ ਵੀ ਸ਼ਾਮਲ ਸਨ।

 

Have something to say? Post your comment

Subscribe