ਨਵੀਂ ਦਿੱਲੀ :ਦੇਸ਼ ਦੇ ਕਈ ਸੂਬਿਆਂ ਵਿੱਚ ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਬਦਲਦਾ ਨਜ਼ਰ ਆ ਰਿਹਾ ਹੈ। ਘੱਟ ਦਬਾਅ ਵਾਲਾ ਖੇਤਰ ਉੜੀਸਾ ਦੇ ਦੱਖਣੀ ਤੱਟ ਅਤੇ ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼ 'ਤੇ ਬਣਿਆ ਹੋਇਆ ਹੈ। ਅਜਿਹੀ ਸਥਿਤੀ ਵਿੱਚ ਕਈ ਥਾਵਾਂ 'ਤੇ ਹਲਕੀ ਤੋਂ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਹਲਕੀ ਬਾਰਿਸ਼ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਲਕੀ ਬਾਰਿਸ਼ ਦੀ ਇਹ ਪ੍ਰਕਿਰਿਆ 6-7 ਦਿਨਾਂ ਤੱਕ ਜਾਰੀ ਰਹੇਗੀ। ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਦੇ ਪੰਜ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨਾਲ ਸਬੰਧਤ ਪੀਲੀ ਚੇਤਾਵਨੀ ਜਾਰੀ ਕੀਤੀ ਹੈ। ਮੱਧ ਪ੍ਰਦੇਸ਼ ਦੇ ਪੰਜ ਜ਼ਿਲ੍ਹਿਆਂ - ਵਿਦਿਸ਼ਾ, ਸਾਗਰ, ਬੈਤੂਲ, ਛਿੰਦਵਾੜਾ ਅਤੇ ਬਾਲਾਘਾਟ ਵਿੱਚ ਵੱਖਰੇ ਸਥਾਨਾਂ ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਭੋਪਾਲ, ਜਬਲਪੁਰ, ਰੀਵਾ, ਸ਼ਾਹਦੋਲ, ਹੋਸ਼ੰਗਾਬਾਦ, ਸਾਗਰ ਅਤੇ ਚੰਬਲ ਡਿਵੀਜ਼ਨਾਂ ਦੇ ਜ਼ਿਲ੍ਹਿਆਂ ਵਿੱਚ ਵੱਖਰੇ ਸਥਾਨਾਂ 'ਤੇ ਮੀਂਹ ਦੀ ਸੰਭਾਵਨਾ ਹੈ।
ਐਤਵਾਰ ਨੂੰ ਵੀ ਦਿੱਲੀ ਵਿੱਚ ਅੰਸ਼ਕ ਬੱਦਲਵਾਈ ਰਹੀ। ਕੁਝ ਥਾਂਵਾਂ 'ਤੇ ਮੀਂਹ ਵੀ ਪਿਆ, ਜਿਸ ਕਾਰਨ ਤਾਪਮਾਨ 33 ਤੋਂ 27 ਡਿਗਰੀ ਦੇ ਵਿਚਕਾਰ ਰਿਹਾ। ਸੋਮਵਾਰ ਸਵੇਰ ਤੋਂ ਵੀ ਤਾਪਮਾਨ 27 ਡਿਗਰੀ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ 3 ਸਤੰਬਰ ਤੋਂ ਬਾਅਦ ਦਿੱਲੀ ਦਾ ਮੌਸਮ ਕੁਝ ਸਮੇਂ ਲਈ ਖੁਸ਼ਕ ਹੋ ਸਕਦਾ ਹੈ। ਉਪ-ਹਿਮਾਲਿਆਈ ਪੱਛਮੀ ਬੰਗਾਲ, ਸਿੱਕਮ, ਬਿਹਾਰ ਦੇ ਕੁਝ ਹਿੱਸਿਆਂ, ਉੱਤਰ ਪ੍ਰਦੇਸ਼, ਛੱਤੀਸਗੜ੍ਹ, ਮੱਧ ਪ੍ਰਦੇਸ਼, ਵਿਦਰਭ, ਮਰਾਠਵਾੜਾ, ਤੇਲੰਗਾਨਾ, ਲਕਸ਼ਦੀਪ ਅਤੇ ਉਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।