Saturday, November 23, 2024
 

ਪੰਜਾਬ

ਸਿੱਧੂ ਨੇ ਫਿਰ ਕੀਤਾ ਇਹ ਟਵੀਟ

August 30, 2021 11:19 AM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ Tweet ਜਾਰੀ ਕਰਦੇ ਹੋਏ ਪੰਜਾਬ ਵਿਚ ਮਹਿੰਗੀ ਬਿਜਲੀ ਦਾ ਮੁੱਦਾ ਚੁੱਕਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ‘ਚ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ ਕਿ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਅਦਾ ਕੀਤੇ ਜਾ ਰਹੇ ਟੈਰਿਫ ਨੂੰ ਜਨਤਕ ਹਿੱਤ ‘ਚ ਘਟਾਇਆ ਜਾਵੇ, ਨਹੀਂ ਤਾਂ ਇਹ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਬੇਅਸਰ ਅਤੇ ਬੇਅਰਥ ਕਰ ਦੇਣਗੇ। ਸਿੱਧੂ ਨੇ ਇਨ੍ਹਾਂ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਲਈ ਨਵਾਂ ਕਾਨੂੰਨ ਬਣਾਉਣ ਖ਼ਾਤਰ 5-7 ਦਿਨਾਂ ਦਾ ਵਿਧਾਨ ਸਭਾ ਇਜਲਾਸ ਬੁਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਪੰਜਾਬ ਵਾਸੀਆਂ ਨੂੰ ਬਿਜਲੀ ਸਸਤੀ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨਾ ਲਿੰਕ ਪਾਣੀਆਂ ਦੀ ਵੰਡ ਸਬੰਧੀ ਸਮਝੌਤੇ ਨੂੰ ਰੱਦ ਕਰਨ ਵਾਂਗ ਹੀ ਇਸ ਇਜਲਾਸ ਦੌਰਾਨ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਰੱਦ ਕਰਨ ਵਾਲਾ ਕਾਨੂੰਨ ਪਾਸ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਮੁੱਦੇ ਹਨ, ਜੋ ਇਕ ਦਿਨ ਦੇ ਇਜਲਾਸ ਦੌਰਾਨ ਹੱਲ ਨਹੀਂ ਹੋ ਸਕਦੇ।

 

Have something to say? Post your comment

Subscribe