ਖੰਨਾ : ਪੰਜਾਬ ਵਿੱਚ ਦਿਨੋ-ਦਿਨ ਵੱਧ ਰਹੇ ਨਸ਼ੇ ਨੂੰ ਨੱਥ ਪਾਉਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਸਰਗਰਮ ਹੈ। ਇਸੇ ਤਹਿਤ ਖੰਨਾ ਪੁਲਿਸ ਨੇ 22 ਕਿਲੋ ਗਾਂਜੇ ਸਮੇਤ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਇਹ ਦੋਵੇਂ ਬਿਹਾਰ ਦੇ ਰਹਿਣ ਵਾਲੇ ਹਨ ਜਿਨ੍ਹਾਂ ਦੀ ਪਛਾਣ ਕਾਜਲ ਕੁਮਾਰੀ ਤੇ ਰਵੀ ਕੁਮਾਰ ਵਜੋਂ ਹੋਈ ਹੈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ : ਢਾਈ ਕਰੋੜ ਦੀ ਹੈਰੋਇਨ ਸਮੇਤ ਇਕ ਅੜਿੱਕੇ
ਉਨ੍ਹਾਂ ਨੇ ਕਿਹਾ, ਕਿ ਜਦੋਂ ਦੋਵਾਂ ਮੁਲਜ਼ਮਾਂ ਨੇ ਪੁਲਿਸ ਨੂੰ ਵੇਖਿਆ, ਤਾਂ ਉਹ ਘਬਰਾ ਗਏ, ਜਿਸ ਤੋਂ ਬਾਅਦ ਅਸੀਂ ਸ਼ੱਕ ਦੇ ਆਧਾਰ ‘ਤੇ ਮੁਲਜ਼ਮਾਂ ਦੇ ਕੋਲ ਥੈਲੇ ਦੀ ਤਲਾਸ਼ੀ ਲਈ, ਤਾਂ ਉਸ ਵਿੱਚੋਂ ਵੱਡੀ ਗਿਣਤੀ ਵਿੱਚ ਗਾਂਜਾ ਬਰਾਮਦ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਰਿਮਾਂਡ ਦੌਰਾਨ ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਅਨੁਸਾਰ ਪੁੱਛਗਿਛ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।